Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੰਚਾਈ ਮੰਤਰੀ ਨੇ ਸਾਹਨੇਵਾਲ ਵਿੱਚ 20 ਮੈਗਾਵਾਟ ਬਿਜਲੀ ਗਰਿੱਡ ਦਾ ਕੀਤਾ ਉਦਘਾਟਨ

ਪੰਜਾਬ ਇੱਕੋ-ਇੱਕ ਸੂਬਾ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ-ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News

ਸਾਹਨੇਵਾਲ , 24 Jun 2016

Last updated on: Jun 24, 2016, 00:00 IST

ਸਿੰਚਾਈ ਮੰਤਰੀ ਪੰਜਾਬ ਅਤੇ ਸਾਹਨੇਵਾਲ ਹਲਕੇ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ 20 ਮੈਗਾਵਾਟ ਬਿਜਲੀ ਗਰਿੱਡ ਦਾ ਉਦਘਾਟਨ ਕੀਤਾ। ਇਹ ਬਿਜਲੀ ਗਰਿੱਡ 8 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਹੈ ਅਤੇ ਇਸ ਦਾ ਨੇੜਲੇ 2 ਦਰਜ਼ਨ ਤੋਂ ਵੱਧ ਪਿੰਡਾਂ ਅਤੇ ਉਦਯੋਗਿਕ ਇਕਾਈਆਂ ਦੀ ਬਿਜਲੀ ਸਪਲਾਈ 'ਚ ਲਾਭ ਹੋਵੇਗਾ।ਇਸ ਮੌਕੇ ਬੋਲਦਿਆ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬਿਜਲੀ ਦੀਆਂ ਨਵੀਆਂ ਲਾਈਨਾਂ ਅਤੇ ਨਵੇ ਗਰਿੱਡ ਸਥਾਪਤ ਕਰਨ ਲਈ ਸੂਬੇ 'ਚ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਨ ਸਮੇਂ ਇੱਕੋ-ਇੱਕ ਮੁੱਖ ਉਦੇਸ਼ ਸੂਬੇ ਨੂੰ ਬਿਜਲੀ ਦੇ ਖੇਤਰ ਵਿੱਚ ਆਤਮ-ਨਿਰਭਰ ਬਣਾਉਣਾ ਸੀ। ਉਪ-ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੇ ਅਣਥੱਕ ਯਤਨਾਂ ਸਦਕਾ ਅੱਜ ਸੂਬਾ ਵਾਧੂ ਬਿਜਲੀ ਵਾਲਾ ਰਾਜ ਬਣ ਗਿਆ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ, ਉਦਯੋਗਪਤੀਆਂ ਨੂੰ ਉਦਯੋਗਿਕ ਇਕਾਈਆਂ ਲਈ ਅਤੇ ਘਰੇਲੂ ਬਿਜਲੀ ਸਪਲਾਈ ਮਿਲ ਰਹੀ ਹੈ।

ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਬਿਜਲੀ ਗਰਿੱਡ 8 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਹੈ। ਉਹਨਾਂ ਦੱਸਿਆ ਕਿ ਗਰਿੱਡ ਪਿੰੰਡ ਬਿਲਗਾ ਦੀ ਜ਼ਮੀਨ ਤੇ ਬਣਿਆ ਹੈ ਅਤੇ ਇਸ ਦਾ ਨੇੜਲੇ 2 ਦਰਜ਼ਨ ਤੋਂ ਵੱਧ ਪਿੰਡਾਂ ਅਤੇ ਉਦਯੋਗਿਕ ਇਕਾਈਆਂ ਦੀ ਬਿਜਲੀ ਸਪਲਾਈ 'ਚ ਲਾਭ ਹੋਵੇਗਾ। ਉਹਨਾਂ ਕਿਹਾ ਕਿ ਸਾਹਨੇਵਾਲ ਹਲਕੇ ਦਾ ਸਮੁੱਚਾ ਵਿਕਾਸ ਉਹਨਾਂ ਦਾ ਮੁੱਖ ਮਕਸਦ ਹੈ, ਜਿਸ ਤਹਿਤ ਪਿਛਲੇ ਸਾਲਾਂ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਪ੍ਵਰੇ ਹੋਏ ਹਨ, ਜਿਸ ਦਾ ਲੱਖਾਂ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ। ਇਹਨਾਂ ਵਿਕਾਸ ਕਾਰਜ਼ਾਂ ਦੇ ਮੁੰਕਮਲ ਹੋਣ ਨਾਲ ਅੱਜ ਸਾਹਨੇਵਾਲ ਹਲਕਾ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ਾਮਲ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਊਮੈਦਪੁਰੀ, ਬਾਬਾ ਜਗਰੂਪ ਸਿੰਘ, ਸਾਹਨੇਵਾਲ ਨਗਰ ਕੌਸਲ ਦੇ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਕਾਂਤੀ, ਬਿਜਲੀ ਬੋਰਡ ਦੇ ਚੀਫ਼ ਇੰਜਨੀਅਰ ਸ੍ਰੀ ਐਨ. ਕੇ. ਸ਼ਰਮਾ, ਯੂਥ ਅਕਾਲੀ ਦਲ ਸਾਹਨੇਵਾਲ ਦੇ ਪ੍ਰਧਾਨ ਸ੍ਰ. ਨਰਿੰਦਰ ਸਿੰਘ ਸੰਧੂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD