Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਬਸਪਾ ਦੇ ਸੂਬਾ ਪ੍ਰਧਾਨ ਕਰੀਮਪੁਰੀ ਅਤੇ ਸੂਬਾ ਇੰਚਾਰਜ ਡਾ: ਮੇਘਰਾਜ ਨੇ 'ਉੜਤਾ ਪੰਜਾਬ' ਫਿਲਮ ਦੇਖਣ ਤੋਂ ਬਾਅਦ ਦਿੱਤਾ ਪ੍ਰਤੀਕਰਮ

ਫਿਲਮ 'ਉੜਤਾ ਪੰਜਾਬ' ਸੂਬੇ ਲਈ ਦਰਦਨਾਕ ਅਤੇ ਹੁਕਮਰਾਨਾਂ ਲਈ ਸ਼ਰਮਨਾਕ : ਕਰੀਮਪੁਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 25 Jun 2016

ਫਿਲਮ 'ਉੜਤਾ ਪੰਜਾਬ' ਜਿਸ ਤੇ ਰੋਕ ਲਗਵਾਉਣ ਲਈ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਨੇ ਹਰ ਹੱਥ ਕੰਡਾ ਵਰਤਿਆ ਪਰ ਅਦਾਲਤ ਦੇ ਦਖਲ ਤੋਂ ਬਾਅਦ ਏਹ ਫਿਲਮ ਜਨਤਾ ਦੀ ਕਚਿਹਰੀ ਵਿੱਚ ਆਈ ਜਿਸ ਨੂੰ ਸੂਬੇ ਦੇ ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਰੱਜ ਕੇ ਸਰਾਇਆ ਅਤੇ ਨਸ਼ੇ ਦੇ ਲਈ ਜਿੰਮੇਂਵਾਰ ਸਮਾਜ ਵਿਰੋਧੀ ਅਨਸ਼ਰਾਂ ਨੂੰ ਰੱਜ ਕੇ ਕੋਸਿਆ ਜਿਨ੍ਹਾਂ ਵਿੱਚ ਸਿਆਸੀ ਆਗੂ ਵੀ ਸ਼ਾਮਿਲ ਹਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਇੰਚਾਰਜ ਡਾ: ਮੇਘਰਾਜ, ਕੋਆਡੀਨੇਟਰ ਪ੍ਰਕਾਸ ਭਾਰਤੀ, ਚੌਧਰੀ ਗੁਰਨਾਮ ਸਿੰਘ ਅਤੇ ਖਲਨਾਇਕ ਸਭਾ ਦੇ ਕੌਮੀਂ ਪ੍ਰਧਾਨ ਬਿੰਦਰ ਸਿੰਘ ਖਰੜ੍ਹ ਦੀ ਹਾਜਰੀ 'ਚ ਉਨ੍ਹਾਂ ਅੰਮ੍ਰਿਤਸਰ ਵਿਖੇ ਏਹ ਫਿਲਮ ਦੇਖੀ ਹੈ ਅਤੇ ਫਿਲਮ ਦੇਖਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸਕਲੰਪ ਲਿਆ ਹੈ। ਉਨ੍ਹਾਂ ਦੱਸਿਆ ਕਿ ਏਹ ਫਿਲਮ ਸੱਤਾਧਾਰੀ ਪਾਰਟੀਆਂ ਦੇ ਕਈ ਆਗੂਆਂ ਦੇ ਨਸ਼ਾ ਤਸ਼ਕਰੀ ਦੇ ਸਬੰਧ ਵਿੱਚ ਪਾਜ ਉਧੇੜਦੀ ਹੈ ਜਿਸ ਕਾਰਨ ਸਰਕਾਰ ਨਹੀ ਸੀ ਚਾਹੁੰਦੀ ਕਿ ਏਹ ਫਿਲਮ ਲੋਕਾਂ ਤੱਕ ਜਾਵੇ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਜੋ ਪੰਜਾਬ ਦੀ ਬਰਬਾਦੀ ਹੋਈ ਹੈ, ਉਹ ਨਸ਼ੇ ਦੇ ਸੌਦਾਗਰਾਂ, ਜਿਨ੍ਹਾਂ ਨੂੰ ਸੱਤਾਧਾਰੀ ਪਾਰਟੀ ਦੀ ਸਰਪ੍ਰਸਤੀ ਹਾਸ਼ਿਲ ਹੈ, ਕਾਰਨ ਹੋਈ ਹੈ। 

ਉਨ੍ਹਾਂ ਕਿਹਾ ਕਿ ਏਹ ਫਿਲਮ ਪੰਜਾਬ ਦੇ ਲੋਕਾਂ ਲਈ ਜਿੰਨੀ ਦਰਦਨਾਕ ਹੈ ਉਨੀਂ ਹੀ ਹੁਕਮਰਾਨਾਂ ਲਈ ਸ਼ਰਮਨਾਕ ਹੈ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀਂ ਪਾਰਟੀ ਦੇ ਸੰਸਦ ਵੱਲੋਂ ਦਿੱਤੇ ਸਰਕਾਰ ਟੀਚਰਾਂ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਜਿਸ ਵਿੱਚ ਉਨ੍ਹਾ ਸਰਕਾਰੀ ਟੀਚਰਾਂ ਤੇ ਬੇਬੁਨਿਆਦ ਆਰੋਪ ਲਗਾਉਂਦਿਆਂ ਉਨ੍ਹਾਂ ਦੀ ਕਾਰਜ ਸ਼ੈਲੀ ਦਾ ਮਜਾਕ ਉਡਾਇਆ ਸੀ। ਉਨ੍ਹਾਂ ਹੁਸਿਆਰਪੁਰ ਦੀ ਮੁੱਖ ਸੜਕ ਨੂੰ ਚੌੜੀ ਕਰਨ ਲਈ ਕਈ ਕਰੋੜ ਦੇ ਘੁਟਾਲੇ ਹੋਣ ਦੀ ਸ਼ੰਕਾਂ ਕਰਦਿਆਂ ਇਸਦੀ ਭ੍ਰਿਸਟਾਚਾਰ ਐਕਟ ਤਹਿਤ ਜਾਂਚ ਦੀ ਮੰਗ ਕੀਤੀ ਅਤੇ ਜਿੰਮੇਵਾਰ ਵਿਆਕਤੀਆਂ ਤੇ ਤੁੰਰਤ ਮਾਮਲਾ ਦਰਜ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਚੌੜੀ ਕਰਨ ਲਈ ਜਿਸ ਜਮੀਨ ਦੀ ਜਰੂਰਤ ਸੀ ਉਹ ਸੱਤਾਧਾਰੀ ਆਗੂਆਂ ਨੇ ਕਿਸਾਨਾਂ 'ਚ ਖੌਫ ਪੈਦਾ ਕਰਕੇ ਘੱਟ ਕੀਮਤ ਤੇ ਉਨ੍ਹਾਂ ਤੋਂ ਖਰੀਦ ਲਈ ਅਤੇ ਬਾਅਦ ਵਿੱਚ ਸਰਕਾਰ ਨੂੰ ਮਹਿੰਗੇ ਭਾਅ ਤੇ ਵੇਚ ਦਿੱਤਾ। ਉਨ੍ਹਾਂ ਇਸ ਫਰਕ ਦੇ ਪੈਸੇ ਨੂੰ ਵੀ ਲੈਂਡ ਮਾਫੀਆ ਤੋਂ ਵਾਪਸ ਲੈ ਕੇ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਸਪਾ ਪਹਿਲਾਂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੱਤਾਧਾਰੀ ਪਾਰਟੀ ਪੰਜਾਬ ਵਿੱਚ ਲੋਕਾਂ 'ਚ ਖੌਫ ਪੈਦਾ ਕਰਨ ਲਈ ਗੈਂਗਸਟਰ ਨੂੰ ਉਤਸ਼ਾਹਿਤ ਕਰ ਰਹੀ ਹੈ। ਲੁਧਿਆਣਾ ਵਿੱਚ ਇਸ ਗੈਂਗਸਟਰ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਦੀ ਗ੍ਰਿਫਤਾਰੀ ਨੇ ਏਹ ਸਾਬਿਤ ਕਰ ਦਿੱਤਾ ਹੈ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸਰਕਾਰ ਹੀ ਪੰਜਾਬ ਦਾ ਅਮਨ ਤੇ ਕਾਨੂੰਨ ਵਿਵਸਥਾ ਖਰਾਬ ਕਰ ਰਹੀ ਹੈ ਅਤੇ ਅਜਿਹੀ ਸਰਕਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਨਤਾ ਨੂੰ ਸਕੰਲਪ ਲੈਣਾ ਚਾਹੀਦਾ ਹੈ। 

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD