Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੂੰ ਉਜਾੜਨ ਲਈ ਕਾਂਗਰਸੀ ਆਗੂਆਂ ਨੇ ਬਾਦਲਾਂ ਦੀ ਨਿੰਦਾ ਕੀਤੀ

ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਪ ਦੀ ਕੀਤੀ ਅਲੋਚਨਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 27 Jun 2016

Last updated on: Jun 27, 2016, 00:00 IST

ਪੰਜਾਬ ਕਾਂਗਰਸ ਦੇ ਆਗੂਆਂ ਨੇ ਸੱਤਾਧਾਰੀ ਅਕਾਲੀ ਭਾਜਪਾ ਗਠਜੋੜ 'ਤੇ ਪੰਜਾਬ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਹੈ, ਜਿਹੜੇ ਆਪਣੀਆਂ ਝੌਲੀਆਂ ਭਰਨ ਵਾਸਤੇ ਪੰਜਾਬ ਦਾ ਕਦੇ ਨਾ ਪੂਰਾ ਹੋਣ ਵਾਲਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਵੀ ਅਲੋਚਨਾ ਕੀਤੀ ਹੈ, ਜਿਹੜੀ ਦਿੱਲੀ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਫੇਲ੍ਹ ਰਹਿਣ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਲੜੀ ਹੇਠ ਲੁਧਿਆਣਾ ਵਿਧਾਨ ਸਭਾ ਹਲਕੇ 'ਚ ਹਲਕਾ ਇੰਚਾਰਜ਼ ਗੁਰਮੇਲ ਸਿੰਘ ਪਹਿਲਵਾਨ ਵੱਲੋਂ ਅਯੋਜਿਤ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਬਾਦਲ ਪਰਿਵਾਰ ਨੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਇਕੱਠੀਆਂ ਕਰ ਲਈਆਂ ਹਨ, ਲੇਕਿਨ ਇਨ੍ਹਾਂ ਦੇ ਸ਼ਾਸਨ ਦੌਰਾਨ ਪੰਜਾਬ ਦੀਵਾਲੀਆ ਹੋ ਚੁੱਕਾ ਹੈ।ਇਸ ਲੜੀ ਹੇਠ 2002 ਤੋਂ 2007 ਦੇ ਕਾਂਗਰਸ ਸ਼ਾਸਨਕਾਲ ਦੌਰਾਨ ਪਹਿਲੇ ਨੰਬਰ 'ਤੇ ਰਿਹਾ ਪੰਜਾਬ ਅੱਜ ਅੱਠਵੇਂ ਸਥਾਨ 'ਤੇ ਪਹੁੰਚ ਚੁੱਕਾ ਹੈ। ਇਸਦੇ ਉਲਟ ਜੇ ਪੰਜਾਬ ਅੱਜ ਦੇਸ਼ 'ਚ ਕਿਸੇ ਕਾਰਨ ਪਹਿਲੇ ਨੰਬਰ 'ਤੇ ਹੈ, ਤਾਂ ਉਹ ਨਸ਼ੇ ਤੇ ਕਾਨੂੰਨ ਅਤੇ ਵਿਵਸਥਾ ਦੀ ਸਮੱਸਿਆਵਾਂ ਹਨ। ਇਨ੍ਹਾਂ ਨੇ ਸਾਡੀ ਸਾਰੀ ਨੌਜ਼ਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ।

ਸਾਬਕਾ ਮੁੱਖ ਮੰਤਰੀ ਨੇ ਸੂਬੇ 'ਚ ਵੱਡੇ ਪੱਧਰ 'ਤੇ ਫੈਲ੍ਹੀ ਬੇਰੁਜ਼ਗਾਰੀ ਦਾ ਜ਼ਿਕਰ ਕੀਤਾ, ਜਿਥੇ 90 ਲੱਖ ਤੋਂ ਉਪਰ ਲੋਕ ਬੇਰੁਜ਼ਗਾਰ ਹਨ। ਉਨ੍ਹਾਂ ਨੇ ਕਿਹਾ ਕਿ ਬਾਦਲ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਅਨੰਦ ਮਾਣ ਰਹੇ ਹਨ, ਜਿਨ੍ਹਾਂ 'ਚੋਂ ਛੇ ਮੰਤਰੀ ਹਨ ਤੇ ਇਕ ਕੇਂਦਰ 'ਚ ਮੰਤਰੀ ਹੈ।ਇਸੇ ਤਰ੍ਹਾਂ, ਆਪ ਵੱਲੋਂ ਫੈਲ੍ਹਾਏ ਜਾ ਰਹੇ ਭਰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਦਿੱਲੀ ਦੇ ਹਾਲਾਤ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੇ ਇਕ ਸਾਲ ਦੇ ਸ਼ਾਸਨ ਦੌਰਾਨ ਦਿੱਲੀ 20 ਸਾਲ ਪਿਛੜ ਗਿਆ ਹੈ। ਸ਼ੀਲਾ ਦੀਕਸ਼ਿਤ ਵੱਲੋਂ 15 ਸਾਲਾਂ ਦੌਰਾਨ ਦਿੱਲੀ 'ਚ ਕੀਤਾ ਗਿਆ ਵਿਕਾਸ ਤੇ ਤਰੱਕੀ ਕੇਜਰੀਵਾਲ ਦੇ ਇਕ ਸਾਲ ਦੌਰਾਨ ਵਾਪਿਸ ਆ ਗਏ ਹਨ।ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਦਾ ਸੱਤਾ 'ਚੋਂ ਬਾਹਰ ਹੋਣਾ ਤੈਅ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਵਾਅਦਿਆਂ ਤੇ ਦਿਖਾਏ ਜਾ ਰਹੇ ਸੁਫਨਿਆਂ ਖਿਲਾਫ ਚੇਤਾਵਨੀ ਦਿੱਤੀ। ਭੱਠਲ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਨੂੰ ਇਕ ਚੰਗਾ ਸ਼ਾਸਨ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕੈਪਟਨ ਅਮਰਿੰਦਰ ਦੇ ਸ਼ਾਸਨ ਦੇ ਪੰਜ ਸਾਲਾਂ ਨੂੰ ਯਾਦ ਕਰਨ ਲਈ ਕਿਹਾ, ਜਦੋਂ ਸੱਭ ਕੁਝ ਵਧੀਆ ਚੱਲ ਰਿਹਾ ਸੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਪਾਰਟੀ ਆਗੂ ਤੇ ਪ੍ਰਦੇਸ਼ ਕਾਂਗਰਸ ਮੀਤ ਪ੍ਰਧਾਨ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਲੋਕਾਂ 'ਚ ਕਾਂਗਰਸ ਪਾਰਟੀ ਨੂੰ ਲੈ ਕੇ ਭਰਵਾਂ ਉਤਸਾਹ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਦੇ ਬੀਤੇ ਦੱਸ ਸਾਲਾਂ ਦੇ ਕੁਸ਼ਾਸਨ ਨੇ ਲੋਕਾਂ ਨੂੰ ਮਹਿਸੂਸ ਕਰਵਾ ਦਿੱਤਾ ਹੈ ਕਿ ਸਿਰਫ ਕੈਪਟਨ ਅਮਰਿੰਦਰ ਦੀ ਅਗਵਾਈ 'ਚ ਕਾਂਗਰਸ ਹੀ ਪੰਜਾਬ ਲਈ ਉਮੀਦ ਦੀ ਰੋਸ਼ਨੀ ਹੈ।ਇਸ ਦੌਰਾਨ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਮੁਹੰਮਦ ਸਦੀਕ ਨੇ ਵੀ ਸੰਬੋਧਨ ਕੀਤਾ।ਜਦਕਿ ਹੋਰਨਾਂ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ, ਜ਼ਿਲ੍ਹਾਂ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ, ਬਿਕ੍ਰਮ ਸਿੰਘ ਬਾਜਵਾ, ਪਲਵਿੰਦਰ ਤੱਗੜ, ਸਤਵਿੰਦਰ ਜਵੱਦੀ, ਅਜਾਦ ਸ਼ਰਮਾ, ਰਾਜਾ ਗੁਰਜੋਤ, ਸੰਤੋਖ ਸਿੰਘ, ਗੁਰਿੰਦਰ ਰੰਧਾਵਾ, ਮਿੰਟੂ ਸ਼ਰਮਾ, ਪ੍ਰਵੀਣ ਸੂਦ, ਜਸਬੀਰ ਗੋਲਡੀ, ਅੰਕੁਰ ਸ਼ਰਮਾ, ਦਿਨੇਸ਼ ਸ਼ਰਮਾ, ਗੁਰਸੇਵਕ ਮੰਗੀ, ਗੁਰਮੇਲ ਸਿੰਘ, ਮੁਖਤਾਰ ਸਿੰਘ, ਸੁਰਿੰਦਰ ਮਾਸਕੋ, ਕੁਲਦੀਪ ਜੰਡਾ, ਪ੍ਰਦੀਪ ਸ਼ਰਮਾ, ਜਤਿੰਦਰ ਯਾਦਵ, ਸੰਨੀ ਪਾਹੂਜਾ, ਸਤਬੀਰ ਰੰਧਾਵਾ, ਜੈਮਲ ਸਿੰਘ, ਭੁਪਿੰਦਰ ਸਿੰਘ, ਜੀਤਾ ਪਵਾਰ, ਮਲਕੀਤ ਸਿੰਘ ਵੀ ਮੌਜ਼ੂਦ ਰਹੇ।

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD