http://pblabour.gov.in ਲਾਂਚ ਕੀਤਾ ਗਿਆ । ਸ਼੍ਰੀ ਭਗਤ ਨੇ ਦੱਸਿਆ ਕਿ" /> ਚੁਨੀ ਲਾਲ ਭਗਤ ਵੱਲੋਂ ਈ-ਲੇਬਰ ਵੈਬ ਪੋਰਟਲ ਲਾਂਚ, ਕਿਰਤ ਵਿਭਾਗ ਤੋਂ ਮਿਲਣ ਵਾਲੀ ਹਰ ਤਰ੍ਹਾਂ ਮੰਨਜੂਰੀ ਹੁਣ ਮਿਲੇਗੀ ਆਨਲਾਈਨ
Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਚੁਨੀ ਲਾਲ ਭਗਤ ਵੱਲੋਂ ਈ-ਲੇਬਰ ਵੈਬ ਪੋਰਟਲ ਲਾਂਚ, ਕਿਰਤ ਵਿਭਾਗ ਤੋਂ ਮਿਲਣ ਵਾਲੀ ਹਰ ਤਰ੍ਹਾਂ ਮੰਨਜੂਰੀ ਹੁਣ ਮਿਲੇਗੀ ਆਨਲਾਈਨ

Web Admin

Web Admin

5 Dariya News

ਚੰਡੀਗੜ੍ਹ , 28 Jun 2016

ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਪ੍ਰੀਕਿਆ ਨੂੰ ਹੋਰ ਸੁਖਾਲਾ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾ ਤਹਿਤ ਅੱਜ  ਕਿਰਤ ਮੰਤਰੀ ਪੰਜਾਬ ਸ੍ਰੀ ਚੁਨੀ ਲਾਲ ਭਗਤ ਵੱਲੋਂ ਈ-ਲੇਬਰ ਵੈਬ ਪੋਰਟਲ http://pblabour.gov.in ਲਾਂਚ ਕੀਤਾ ਗਿਆ । ਸ਼੍ਰੀ ਭਗਤ ਨੇ ਦੱਸਿਆ ਕਿ ਇਸ ਵੈਬਸਾਇਟ ਦੇ ਸ਼ੁਰੂ ਹੋਣ ਨਾਲ ਅਦਾਰਿਆਂ ਦੇ ਪ੍ਰਬੰਧਕ ਨੂੰ ਕਿਸੇ ਵੀ ਤਰ੍ਹਾਂ ਦੀ ਮੰਨਜੂਰੀ ਸਬੰਧੀ ਦਫਤਰੀ ਚੱਕਰ ਲਗਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਪੰਜਾਬ ਫੈਕਟਰੀ ਰੂਲਜ1948,1952 ਅਧੀਨ ਨਕਸਿਆਂ ਦੀ ਸਵੀਕਾਰਤਾ , ਆਪਣੇ ਅਦਾਰੇ ਦੀ ਰਜਿਸਟਰੇਸਨ ਅਤੇ ਲਸੰਸ ਆਨ ਲਾਈਨ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਜਿਹੜੇ ਅਦਾਰੇ ਪਹਿਲਾਂ ਚੱਲ ਰਹੇ ਹਨ ਉਹ ਆਪਣੇ  ਅਦਾਰੇ ਦੀ ਲਸੰਸ ਦੀ ਰਨਿਊਅਲ ਵੀ ਇਸ ਆਨ ਲਾਈਨ ਸੁਵਿਧਾ ਨਾਲ ਆਪਣੇ ਦਫਤਰ ਬੈਠੇ ਹੀ ਪ੍ਰਾਪਤ ਕਰ ਸਕਣਗੇ । ਇਸੇ ਤਰ੍ਹਾਂ ਕੰਟਰੈਕਟ ਲੇਬਰ (ਆਰ ਐਂਡ ਏ) ਐਕਟ, 1973 ਅਧੀਨ ਠੇਕੇਦਾਰ ਅਤੇ ਪ੍ਰਿੰਸੀਪਲ ਇੰਪਲਾਇਰ ਇਸ ਆਨ ਲਾਈਨ ਸੁਵਿਧਾ ਰਾਹੀਂ ਰਜਿਸਟਰੇਸਨ ਪ੍ਰਾਪਤ ਕਰ ਸਕਣਗੇ ਅਤੇ ਲਸੰਸ ਵੀ ਰਨਿਉ ਕਰਵਾ ਸਕਣਗੇ।ਉਨ੍ਹਾਂ ਕਿਹਾ ਕਿ ਉਪਰੋਕਤ ਤੋਂ ਇਲਾਵਾ ਪੰਜਾਬ ਸਾਪਸ ਐਂਡ ਕਮਰਸੀਅਲ ਇਸਟੇਬਲਿਸਮੈਂਟ ਐਕਟ, 1958 ਅਧੀਨ ਦੁਕਾਨਦਾਰ ਅਤੇ ਤਜਾਰਤੀ ਅਦਾਰਿਆਂ ਦੇ ਮਾਲਕ ਇਸ ਆਨ ਲਾਈਨ ਸੁਵਿਧਾ ਰਾਹੀਂ ਰਜਿਸਟਰੇਸਨ ਕਰਵਾ ਸਕਦੇ ਹਨ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ( ਰੈਗੂਲੇਸਨ ਆਫ ਇੰਪਾਈਮੈਂਟ ਐਂਡ ਕੰਡੀਸਨਜ ਆਫ ਸਰਵਿਸ) ਰੂਲਜ, 2008 ਅਧੀਨ ਵੀ ਇਸਟੈਬਲਿਸ਼ਮੈਂਟ ਦੀ ਆਨ ਲਾਈਨ ਰਜਿਸਟਰੇਸਨ ਕਰਵਾ ਸਕਦੇ ਹਨ ।

ਡਾ: ਰਸਨ ਸ਼ੰਕਾਰੀਆ, ਆਈ.ਏ.ਐਸ., ਪ੍ਰਮੁੱਖ ਸਕੱਤਰ, ਕਿਰਤ ਵਿਭਾਗ, ਪੰਜਾਬ ਨੇ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੈਬਸਾਈਟ ਲਾਂਚ ਕਰਨ ਲਈ ਕਿਰਤ ਵਿਭਾਗ ਨੂੰ 30 ਜੂਨ 2016 ਦੀ ਡੈਡਲਾਈਨ ਦਿੱਤੀ ਹੋਈ ਸੀ ਜਿਸ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਪੂਰੀ ਲਗਨ ਨਾਲ ਕੰਮ ਕਰਦੇ ਇਹ ਵੈਬਸਾਈਟ ਮਿਥੇ ਸਮੇਂ ਤੋਂ ਪਹਿਲਾਂ ਅੱਜ ਇਸ ਨੂੰ ਲਾਂਚ ਕਰ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਇਸ ਵੈਬਸਾਈਟ ਸਦਕੇ  ਅਦਾਰਿਆਂ ਦੇ ਪ੍ਰਬੰਧਕਾਂ ਅਤੇ ਕਿਰਤੀਆਂ ਨੂੰ ਵੱਖ- ਵੱਖ ਸਰਕਾਰੀ ਯੋਜਨਾਵਾਂ ਅਤੇ ਕਿਰਤ ਕਾਨੂੰਨਾਂ ਦੀ ਜਾਣਕਾਰੀ ਆਨ ਲਾਈਨ ਉਪਲੰਬਧ ਹੋਵੇਗੀ।ਡਾ. ਸੁਕਾਰੀਆ ਨੇ ਕਿਹਾ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਵਲੋਂ ਫੈਕਟਰੀਆਂ ਅਤੇ ਕਮਰਸੀਅਲ ਅਦਾਰਿਆਂ ਦੇ ਨਰੀਖਣਾਂ ਦੀ ਰਿਪੋਰਟ 48 ਘੰਟੇ ਦੇ ਅੰਦਰ-ਅੰਦਰ ਸਦਰ ਦਫਤਰ ਨੂੰ ਆਨ ਲਾਈਨ ਪੇਸ਼ ਕਰਨਗੇ ਜਿਸ ਸਦਕੇ ਅਦਾਰੇ ਦੇ ਪ੍ਰਬੰਧਕ ਵੀ ਇਸ ਨਰੀਖਣ ਦੀ ਰਿਪੋਰਟ ਨੂੰ ਆਨ ਲਾਈਨ ਵੇਖ ਸਕਣਗੇ। ਅਜਿਹਾ ਕਰਨ ਨਾਲ ਅਧਿਕਾਰੀਆਂ ਦੇ ਕੰਮ ਵਿੱਚ ਪਾਰਦਿਸ਼ਤਾ ਆਵੇਗੀ।ਇਸ ਮੌਕੇ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ, ਆਈ.ਏ.ਐਸ., ਕਿਰਤ ਕਮਿਸਨਰ-ਕਮ-ਡਾਇਰੈਕਟਰ ਆਫ ਫੈਕਟਰੀਜ, ਡਾ. ਰੰਜਨਾ ਨਾਗਪਾਲ ਡਿਪਟੀ ਡਾਇਰੈਕਟਰ ਜਨਰਲ ਸੂਚਨਾ ਤੇ ਸੂਚਨਾ ਤਕਨਾਲੋਜੀ ਵਿਭਾਗ ਭਾਰਤ ਸਰਕਾਰ, ਸੋਢੀ ਮੱਲ, ਵਧੀਕ ਡਾਇਰੈਕਟਰ ਆਫ ਫੈਕਟਰੀਜ, ਪੰਜਾਬ, ਐਮ.ਪੀ.ਬੇਰੀ, ਜੁਆਇੰਟ ਡਾਇਰੈਕਟਰ ਆਫ ਫੈਕਟਰੀਜ, ਪੰਜਾਬ, ਕਸਮੀਰ ਸਿੰਘ, ਜੁਆਇੰਟ ਡਾਇਰੈਕਟਰ ਆਫ ਫੈਕਟਰੀਜ, ਪੰਜਾਬ  ਅਤੇ ਸੰਜੀਵ ਕੁਮਾਰ ਕ.ਅ ਵੀ ਹਾਜਰ ਸਨ।

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD