Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵੱਲੋਂ ਅਧਿਆਪਕ ਸਿਖਲਾਈ ਪੋਰਟਲ 'ਪ੍ਰਸਿਕਸ਼ਕ' ਦੀ ਸ਼ੁਰੂਆਤ ਦੀ ਭਰਪੂਰ ਸ਼ਲਾਘਾ

ਆਪਸੀ ਤਾਲਮੇਲ, ਗੁਣਵੱਤਾ ਵਿੱਚ ਸੁਧਾਰ ਅਤੇ ਨਿਗਰਾਨੀ ਵਿੱਚ ਹੋਵੇਗਾ ਸਹਾਇਕ: ਡਾ.ਚੀਮਾ

Web Admin

Web Admin

5 Dariya News

ਨਵੀਂ ਦਿੱਲੀ , 30 Jun 2016

Last updated on: Jun 30, 2016, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮਰਿਤੀ ਜ਼ੁਬਿਨ ਇਰਾਨੀ ਵੱਲੋਂ ਦੇਸ਼ ਭਰ ਦੀਆਂ ਜ਼ਿਲਾ ਸਿੱਖਿਆ ਸਿਖਲਾਈ ਸੰਸਥਾਵਾਂ (ਡਾਇਟਜ਼) ਨੂੰ ਆਨ ਲਾਈਨ ਜੁੜਦੇ ਪੋਰਟਲ 'ਪ੍ਿਰਸਕਸ਼ਕ' ਨੂੰ ਜਾਰੀ ਕਰਨ 'ਤੇ ਵਧਾਈ ਦਿੰਦਿਆਂ ਇਸ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਿਆ। ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿਖੇ ਪੋਰਟਲ ਨੂੰ ਜਾਰੀ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ.ਚੀਮਾ ਨੇ ਦੱਸਿਆ ਕਿ ਇਸ ਪੋਰਟਲ ਦੇ ਬਣਨ ਨਾਲ ਦੇਸ਼ ਭਰ ਦੀਆਂ ਡਾਇਜ਼ ਵਿੱਚ ਆਪਸੀ ਤਾਲਮੇਲ, ਗੁਣਵੱਤਾ ਵਿੱਚ ਸੁਧਾਰ, ਸਿਹਤਮੰਦ ਮੁਕਾਬਲੇ ਅਤੇ ਨਿਗਰਾਨੀ ਵਿੱਚ ਸਹਾਇਤਾ ਮਿਲੇਗੀ।ਡਾ.ਚੀਮਾ ਨੇ ਕਿਹਾ, ''ਕੇਂਦਰੀ ਮਨੁੱਖ ਸਰੋਤ ਵਿਕਾਸ ਮੰਤਰਾਲੇ ਦੇ ਇਸ ਵਿਲੱਖਣ ਉਦਮ ਨਾਲ ਦੇਸ਼ ਭਰ ਦੀਆਂ 588 ਡਾਇਟਜ਼ ਨੂੰ ਇਕ ਸਾਂਝਾ ਮੰਚ ਮਿਲ ਗਿਆ ਹੈ ਜਿੱਥੇ ਗਿਆਨ ਅਤੇ ਨਵੇਂ ਰੁਝਾਨਾਂ ਦਾ ਆਦਾਨ-ਪ੍ਰਦਾਨ, ਅਧਿਆਪਕਾਂ ਤੇ ਵਿਦਿਆਰਥੀਆਂ ਵਿਚਾਲੇ ਬਿਹਤਰ ਆਪਸੀ ਸਬੰਧ ਕਾਇਮ ਹੋਣਗੇ।'' ਉਨ੍ਹਾਂ ਕਿਹਾ ਕਿ ਇਸ ਨਾਲ ਡਾਇਟਜ਼ ਦੇ ਕੰਮ ਦੀ ਨਿਗਰਾਨੀ ਰੱਖਣ ਵਿੱਚ ਵੀ ਸਹਾਇਤਾ ਹੋਵੇਗੀ ਅਤੇ ਪਾਰਦਰਸ਼ਤਾ ਨੂੰ ਹੁਲਾਰਾ ਮਿਲੇਗਾ। ਸਿੱਖਿਆ ਦੇ ਵੱਖ-ਵੱਖ ਮਾਪਦੰਡਾਂ ਦੇ ਆਦਾਨ-ਪ੍ਰਦਾਨ ਨਾਲ ਵੱਖ-ਵੱਖ ਸੂਬਿਆਂ ਵਿੱਚ ਸਿੱਖਿਆ ਦੇ ਮਿਆਰਾਂ ਦਾ ਪੱਧਰ ਅਤੇ ਰੈਂਕਿੰਗ ਵੀ ਪਤਾ ਲੱਗੇਗੀ। 

ਡਾ.ਚੀਮਾ ਨੇ ਅਗਾਂਹ ਕਿਹਾ ਕਿ ਹੁਣ ਤੱਕ ਸਿੱਖਿਆ ਢਾਂਚੇ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਸੀ ਕਿ ਵੱਖ-ਵੱਖ ਸੂਬਿਆਂ ਦੀਆਂ ਡਾਇਟਜ਼ ਵਿੱਚ ਕੋਈ ਸਾਂਝਾ ਲਿੰਕ ਹੋਵੇ ਅਤੇ ਅੱਜ ਇਸ ਪੋਰਟਲ ਦੇ ਲਾਂਚ ਹੋਣ ਨਾਲ ਇਹ ਕਮੀ ਦੂਰ ਹੋ ਗਈ ਇਸ ਨਾਲ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਪੂਰਾ ਕੀਤਾ ਜਾਵੇਗਾ।ਡਾ.ਚੀਮਾ ਨੇ ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਇਰਾਨੀ ਦਾ ਧੰਨਵਾਦ ਵੀ ਕੀਤਾ ਕਿ ਲਾਂਚਿੰਗ ਮੌਕੇ ਦਿੱਤੇ ਇਕ ਸੁਝਾਅ ਨੂੰ ਮੌਕੇ 'ਤੇ ਹੀ ਮੰਨਦਿਆਂ ਸੰਚਾਰ ਦੀ ਵਿਵਸਥਾ ਅਤੇ ਸਿਲੇਬਸ ਸੂਬਿਆਂ ਨੂੰ ਆਪੋ-ਆਪਣੀਆਂ ਖੇਤਰੀ ਭਾਸ਼ਾਵਾਂ ਵਿੱਚ ਬਣਾਉਣ ਦੀ ਪ੍ਰਵਾਨਗੀ ਦਿੱਤੀ। ਇਸ ਨਾਲ ਸੂਬਿਆਂ ਦੀ ਰੁੱਚੀ ਹੋਰ ਵਧੇਰੀ ਵਧੇਗੀ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਮੱਰਥਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਸਾਰੀਆਂ ਡਾਇਟਜ਼ ਦੇ ਵਿਦਿਆਰਥੀਆਂ ਇਕ-ਦੂਜੇ ਨਾਲ ਵਿਚਾਰਾਂ ਦਾ ਵਟਾਂਦਰਾ ਵੀ ਕਰ ਸਕਣਗੇ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੱਡੀ ਸਹਾਇਤਾ ਮਿਲੇਗੀ।ਇਸ ਤੋਂ ਪਹਿਲਾਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮਰਿਤੀ ਜ਼ੁਬਿਨ ਇਰਾਨੀ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਉਪੇਂਦਰ ਖੁਸ਼ਬਾਹਾ ਤੇ ਪ੍ਰੋ. ਰਾਮ ਸ਼ੰਕਰ ਕਥੇਰੀਆ ਅਤੇ ਵੱਖ-ਵੱਖ ਸੂਬਿਆਂ ਆਸਾਮ, ਝਾਰਖੰਡ, ਹਰਿਆਣਾ, ਗੁਜਰਾਤ, ਉਤਰਾਖੰਡ, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਸਿੱਖਿਆ ਮੰਤਰੀ ਵੀ ਸ਼ਾਮਲ ਹੋਏ।

 

Tags: Smriti Irani , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD