Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਦਾ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੋਇਆ ਸ਼ਾਨਦਾਰ ਆਗਾਜ਼

'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਵਿਰੋਧੀਆਂ ਦੇ ਕੂੜ ਪ੍ਰਚਾਰ ਦਾ ਢੁਕਵਾਂ ਜਵਾਬ :ਸੋਹਣ ਸਿੰਘ ਠੰਡਲ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 02 Jul 2016

ਹੁਸ਼ਿਆਰਪੁਰ ਜ਼ਿਲ੍ਹੇ ਵਿਚ 'ਇਕ ਸ਼ਾਮ ਆਪਣੀ ਸਰਕਾਰ ਦੇ ਨਾਲ' ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ ਅਤੇ ਹੁਣ ਹਰ ਪਿੰਡ ਵਿਚ ਸੂਬੇ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪ੍ਰਚਾਰ ਵੈਨਾਂ ਰਾਹੀਂ ਜਨਤਾ ਸਾਹਮਣੇ ਪੇਸ਼ ਕੀਤੀ ਜਾਵੇਗੀ। ਪਿੰਡ ਅਜਨੋਹਾ ਅਤੇ ਗੜ੍ਹਸ਼ੰਕਰ ਦੇ ਵਾਰਡ ਨੰਬਰ-12 ਤੋਂ ਦੋ ਪ੍ਰਚਾਰ ਵੈਨਾਂ ਰਾਹੀਂ ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਲਾਕਾ ਵਾਸੀਆਂ ਦੇ ਭਰਵੇਂ ਇਕੱਠ ਤੋਂ ਸਾਬਿਤ ਹੋ ਰਿਹਾ ਸੀ ਕਿ ਉਹ ਇਸ ਪ੍ਰਚਾਰ ਵੈਨ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਚਾਰ ਸਹਿਬਜ਼ਾਦੇ ਫਿਲਮ ਦੇਖਣ ਲਈ ਕਿੰਨੇ ਉਤਾਵਲੇ ਸਨ।ਪਿੰਡ ਅਜਨੋਹਾ ਵਿਖੇ ਅਤਿ-ਆਧੁਨਿਕ ਐਲ.ਈ.ਡੀ. ਪ੍ਰਚਾਰ ਵੈਨ ਦੇ ਪਹਿਲੇ ਸ਼ੋਅ ਦਾ ਉਦਘਾਟਨ ਕਰਦਿਆਂ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ. ਸੋਹਣ ਸਿੰਘ ਠੰਡਲ ਨੇ ਕਿਹਾ ਕਿ 'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਵਿਰੋਧੀਆਂ ਦੇ ਕੂੜ ਪ੍ਰਚਾਰ ਦਾ ਢੁਕਵਾਂ ਜਵਾਬ ਸਾਬਿਤ ਹੋਵੇਗਾ, ਜੋ ਪੰਜਾਬ ਦੇ ਪਿਛਲੇ 9 ਸਾਲਾਂ ਦੇ ਵਿਕਾਸ ਬਾਰੇ ਝੂਠ ਅਤੇ ਗੁੰਮਰਾਹਕੁੰਨ ਗੱਲਾਂ ਫੈਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਪੰਜਾਬ ਵਿਚ ਹੋਏ ਵਿਕਾਸ ਦੀ ਸਹੀ ਅਤੇ ਸੱਚੀ ਤਸਵੀਰ ਜਨਤਾ ਸਾਹਮਣੇ ਪੇਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮਾਜਿਕ ਤੇ ਆਰਥਿਕ ਪੱਧਰ 'ਤੇ ਜੋ ਸਾਕਾਰਾਤਮਕ ਤਬਦੀਲੀ ਆਈ ਹੈ, ਉਸ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਵੱਡੀ ਗਿਣਤੀ ਵਿਚ ਲੋਕ ਭਲਾਈ ਸਕੀਮਾਂ ਚਲਾਈਆਂ ਹਨ ਅਤੇ ਪ੍ਰਸਾਸ਼ਕੀ ਸੁਧਾਰਾਂ ਵਿਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਫਿਲਮ ਵੇਖ ਕੇ ਲੋਕ ਸ਼੍ਰੋਮਣੀ ਅਕਾਲੀ ਅਕਾਲੀ ਦਲ-ਭਾਜਪਾ ਸਰਕਾਰ ਦੇ ਵਿਕਾਸ ਅਤੇ ਕਾਂਗਰਸ ਦੇ ਕੰਮਾਂ ਵਿਚਕਾਰ ਆਸਾਨੀ ਨਾਲ ਤੁਲਨਾ ਕਰ ਲੈਣਗੇ ਅਤੇ ਉਨ੍ਹਾਂ ਨੂੰ ਪਤਾ ਚੱਲ ਜਾਵੇਗਾ ਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀ-ਕੀ ਕੀਤਾ ਹੈ। 

ਕੈਬਨਿਟ ਮੰਤਰੀ, ਪੰਜਾਬ ਸ੍ਰ. ਠੰਡਲ ਨੇ ਕਿਹਾ ਕਿ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ, ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਅਤੇ ਸਿੰਚਾਈ ਨੈੱਟਵਰਕ ਨੂੰ ਚੌੜਾ ਤੇ ਮਜ਼ਬੂਤ ਕਰਨਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਕੰਢੀ ਕੈਨਾਲ ਦੀ ਉਸਾਰੀ ਅਤੇ ਬਿਸਤ ਦੋਆਬ ਕੈਨਾਲ ਸਿਸਟਮ ਦਾ ਨਵੀਨੀਕਰਨ ਕੰਢੀ ਖੇਤਰ 'ਤੇ ਦੋਆਬਾ ਖੇਤਰ ਦੇ ਮੂੰਹੋਂ ਬੋਲਦੇ ਵਿਕਾਸ ਕਾਰਜ ਹਨ। ਉਨ੍ਹਾਂ ਕਾਂਗਰਸ ਰਾਜ ਵੇਲੇ ਦੀ ਮੌਜੂਦਾ ਸਰਕਾਰ ਨਾਲ ਤੁਲਨਾ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਨੇ ਪੰਜਾਬ ਵਿਚ ਬਿਜਲੀ ਪੈਦਾਵਾਰ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕੋਈ ਥਰਮਲ ਪਲਾਂਟ ਲਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ 3 ਬਿਜਲੀ ਪਲਾਂਟ ਸਥਾਪਿਤ ਕੀਤੇ। ਇਸੇ ਤਰ੍ਹਾਂ ਅਮਰਿੰਦਰ ਸਰਕਾਰ ਨੇ ਬਿਜਲੀ ਖੇਤਰ ਵਿਚ ਧੇਲੇ ਦਾ ਵੀ ਨਿਵੇਸ਼ ਨਹੀਂ ਕੀਤਾ ਜਦਕਿ ਅਕਾਲੀ-ਭਾਜਪਾ ਸਰਕਾਰ ਨੇ ਇਸ ਖੇਤਰ ਵਿਚ 72320 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਸੜਕੀ ਖੇਤਰ ਅਤੇ ਪੁਲਾਂ ਦੇ ਨਿਰਮਾਣ ਵਿਚ ਸਿਰਫ 3156 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਨੇ 32275 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਲਨਾ ਦੀ ਸੂਚੀ ਬਹੁਤ ਲੰਬੀ ਹੈ ਅਤੇ ਜੇਕਰ ਪੀਣ ਵਾਲੇ ਸਾਫ ਪਾਣੀ ਦੀ ਗੱਲ ਕਰੀਏ ਤਾਂ ਇਸ ਮੰਤਵ ਲਈ ਅਕਾਲੀ-ਭਾਜਪਾ ਸਰਕਾਰ ਨੇ 2651 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਜਦਕਿ ਕਾਂਗਰਸ ਰਾਜ ਦੌਰਾਨ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸਿਰਫ 667 ਕਰੋੜ ਰੁਪਏ ਖਰਚੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਨਿਵੇਕਲਾ ਸੂਬਾ ਬਣ ਚੁੱਕਾ ਹੈ, ਜਿੱਥੇ ਵਪਾਰ ਸ਼ੁਰੂ ਕਰਨਾ ਸਭ ਤੋਂ ਸੁਖਾਲਾ ਹੈ ਅਤੇ ਪੰਜਾਬ ਵਿਚ 1.20 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋ ਵੀ ਚੁੱਕਾ ਹੈ। ਉਨ੍ਹਾਂ ਕਿਹਾ ਕਿ 'ਇਕ ਸ਼ਾਮ ਆਪਣੀ ਸਰਕਾਰ ਦੇ ਨਾਲ' ਦਾ ਸ਼ੋਅ ਹਰ ਰੋਜ਼ ਪਿੰਡਾਂ ਵਿਚ ਦਿਖਾਇਆ ਜਾਵੇਗਾ, ਤਾਂ ਜੋ ਇਲਾਕਾ ਵਾਸੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਚਾਰ ਸਹਿਬਜ਼ਾਦੇ ਫਿਲਮ ਵੀ ਦਿਖਾਈ ਜਾਵੇਗੀ।

ਗੜ੍ਹਸ਼ੰਕਰ ਵਿਖੇ ਪ੍ਰਚਾਰ ਵੈਨ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਸ੍ਰ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਦੱਸਿਆ ਕਿ 23520 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਰਕਾਰ ਨੇ ਬਿਜਲੀ ਦੀ ਪੈਦਾਵਾਰ 6201 ਮੈਗਾਵਾਟ ਤੋਂ 11668 ਮੈਗਾਵਾਟ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਪੰਜਾਬ ਅਜਿਹਾ ਦੂਜਾ ਸੂਬਾ ਹੈ ਜਿੱਥੇ ਸਭ ਤੋਂ ਜ਼ਿਆਦਾ ਸੜਕੀ ਨੈੱਟਵਰਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੜਕੀ ਮਾਰਗਾਂ ਤੋਂ ਇਲਾਵਾ ਕੌਮਾਂਤਰੀ ਹਵਾਈ ਅੱਡੇ ਅਤੇ ਘਰੇਲੂ ਹਵਾਈ ਅੱਡੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੀਤੇ ਰਿਕਾਰਡ ਵਿਕਾਸ ਤੋਂ ਇਲਾਵਾ ਲੋਕਾਂ ਦੀ ਭਲਾਈ ਲਈ ਸ਼ਗਨ ਸਕੀਮ, ਸਿਹਤ ਬੀਮਾ ਸਕੀਮ ਅਤੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਵਰਗੀਆਂ ਸਕੀਮਾਂ ਆਪਣੇ-ਆਪ ਵਿਚ ਨਿਵੇਕਲੀਆਂ ਹਨ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਨਵਨੀਤ ਕੌਰ ਬੱਲ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਪਰਮਜੀਤ ਸਿੰਘ ਪੰਜੌੜ, ਬਲਾਕ ਸੰਮਤੀ ਮੈਂਬਰ ਸ਼੍ਰੀਮਤੀ ਜਸਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਰਛਪਾਲ ਸਿੰਘ, ਸ਼੍ਰੀ ਮਲਕੀਤ ਸਿੰਘ ਠੰਡਲ, ਐਸ.ਜੀ,ਪੀ.ਸੀ ਮੈਂਬਰ ਸ਼੍ਰੀ ਜੰਗ ਬਹਾਦਰ ਸਿੰਘ ਰਾਏ, ਮਾਸਟਰ ਹਰਭਜਨ ਸਿੰਘ ਅਜਨੋਹਾ, ਸ਼੍ਰੀਮਤੀ ਗੁਰਦੀਪ ਕੌਰ, ਸ਼੍ਰੀ ਪਰਮਿੰਦਰ ਸਿੰਘ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਅਮੋਲਕ ਸਿੰਘ ਮੋਲੀ, ਸ਼੍ਰੀ ਸੁਰਿੰਦਰ ਸ਼ਰਮਾ, ਸ਼੍ਰੀ ਮਹਿੰਦਰ ਸਿੰਘ ਅਜਨੋਹਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਦਾ ਇਕੱਠ ਸੀ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD