Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਜਾਰੀ-ਹੀਰਾ ਸਿੰਘ ਗਾਬੜੀਆ

ਹਲਕਾ ਆਤਮ ਨਗਰ ਤੋਂ 1000 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ, ਯਾਤਰੂ ਵਜੋਂ ਜਾ ਰਹੇ ਚੇਅਰਮੈਨ ਹੀਰਾ ਸਿੰਘ ਗਾਬੜੀਆ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਜਾਰੀ-ਹੀਰਾ ਸਿੰਘ ਗਾਬੜੀਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 02 Jul 2016

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਅੱਜ ਹਲਕਾ ਆਤਮ ਨਗਰ ਦੀ ਸੰਗਤ ਨੂੰ ਲੈ ਕੇ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋ ਗਈ, ਜਿਸ ਨੂੰ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਵੱਲੋਂ ਸਵੇਰੇ 09.00 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ 1000 ਤੋਂ ਵਧੇਰੇ ਯਾਤਰੀ ਅਤੇ 30 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ। ਦੱਸਣਯੋਗ ਹੈ ਕਿ ਸ੍ਰ. ਗਾਬੜੀਆ ਵੀ ਆਪਣੇ ਸਾਥੀਆਂ ਸਮੇਤ ਯਾਤਰਾ 'ਤੇ ਖੁਦ ਰਵਾਨਾ ਹੋਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਾਬੜੀਆ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਪੰਜਾਬ ਸਰਕਾਰ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। 

ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 7 ਜੁਲਾਈ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਇਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਯਾਤਰਾ 'ਤੇ ਰਵਾਨਾ ਹੋਣ ਵੇਲੇ ਯਾਤਰੀਆਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਸੀ। ਯਾਤਰਾ 'ਤੇ ਜਾਣ ਵਾਲਿਆਂ ਵਿੱਚ ਬਾਬਾ ਅਜੀਤ ਸਿੰਘ, ਸ੍ਰ. ਸੋਹਣ ਸਿੰਘ ਗੋਗਾ, ਸ੍ਰ. ਨਿਰਮਲ ਸਿੰਘ ਬਿੱਟੂ, ਸ੍ਰ. ਸਰੂਪ ਸਿੰਘ ਮਠਾੜੂ, ਸ੍ਰ. ਦਲਵੀਰ ਸਿੰਘ ਫਤਿਹਾਬਾਦੀ, ਸ੍ਰ. ਤਰਲੋਕ ਸਿੰਘ ਧੁੰਨਾਂ, ਸ੍ਰੀਮਤੀ ਮਧੂ ਵਰਮਾ, ਸ੍ਰ. ਗੁਰਮੀਤ ਸਿੰਘ, ਸ੍ਰੀਮਤੀ ਰਾਧਾ ਰਾਣੀ, ਸ੍ਰ. ਗੁਰਪ੍ਰੀਤ ਸਿੰਘ ਧਰਮਪੁਰਾ, ਸ੍ਰ. ਸਵਰਨ ਸਿੰਘ ਮਹੌਲੀ ਕੌਂਸਲਰ, ਸ੍ਰ. ਰਾਜਾ ਸਿੰਘ ਖੁੱਲਰ, ਸ੍ਰੀ ਰਵਿੰਦਰ ਵਰਮਾ, ਸ੍ਰੀ ਸਤਿਨਾਮ ਵਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD