Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਸਿੰਜਾਈ ਮਸਲਿਆਂ ਦੇ ਹੱਲ ਲਈ ਉਮਾ ਭਾਰਤੀ ਦਾ ਫੌਰੀ ਦਖ਼ਲ ਮੰਗਿਆ

ਖਾਲਿਆਂ ਦੀ ਉਸਾਰੀ ਦੇ ਨੇਮਾਂ ਨੂੰ ਮੁੜ ਵਿਚਾਰਨ, ਸਵਾਨ ਨਦੀ ਲਈ ਫੰਡ ਅਲਾਟ ਕਰਨ ਅਤੇ ਅੱਪਰ ਬਾਰੀ ਦੋਆਬ ਕਨਾਲ ਲਈ ਫੰਡ ਪ੍ਰਵਾਨ ਕਰਨ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

Web Admin

Web Admin

5 Dariya News

ਨਵੀਂ ਦਿੱਲੀ , 03 Jul 2016

Last updated on: Jul 03, 2016, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਉਮਾ ਭਾਰਤੀ  ਨੂੰ ਆਖਿਆ ਕਿ ਪੰਜਾਬ ਲਈ ਖਾਲਿਆਂ ਦੀ ਉਸਾਰੀ ਦੇ ਨੇਮਾਂ 'ਤੇ ਮੁੜ ਵਿਚਾਰ ਕਰਨ, ਸਵਾਨ ਨਦੀ ਲਈ ਫੰਡ ਅਲਾਟ ਕਰਨ ਅਤੇ ਅੱਪਰ ਬਾਰੀ ਦੋਆਬ ਕਨਾਲ ਲਈ ਫੰਡ ਪ੍ਰਵਾਨ ਕਰਨ ਲਈ ਆਪਣੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਅੱਜ ਸਵੇਰੇ ਇੱਥੇ ਉਮਾ ਭਾਰਤੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਖਾਲਿਆਂ ਲਈ ਨਿਰਮਾਣ ਦੀ ਕੀਮਤ 25 ਹਜ਼ਾਰ ਪ੍ਰਤੀ ਹੈਕਟੇਅਰ ਦੀ ਬਜਾਏ 35 ਹਜ਼ਾਰ ਪ੍ਰਤੀ ਹੈਕਟੇਅਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂ ਜੋ ਪੰਜਾਬ ਵਿੱਚ ਪਾਣੀ ਦਾ ਵਹਾਅ 2.5 ਕਿਊਸਕ ਹੈ ਜਦਕਿ ਮੁਲਕ ਦੇ ਬਾਕੀ ਹਿੱਸਿਆਂ ਵਿੱਚ ਇਕ ਕਿਊਸਕ ਹੈ।ਇਕ ਹੋਰ ਮਾਮਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਆਖਿਆ ਕਿ ਪੰਜਾਬ ਦੇ ਹਿੱਸੇ ਵਿੱਚ ਵਹਿੰਦੀ 17 ਕਿਲੋਮੀਟਰ ਸਵਾਨ ਨਦੀ ਦੇ ਨਹਿਰੀਕਰਨ ਲਈ 209 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਫੌਰੀ ਪ੍ਰਵਾਨਗੀ ਦੇ ਕੇ ਫੰਡ ਜਾਰੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵੱਲੋਂ ਆਪਣੇ ਸੂਬੇ ਵਿੱਚ 55 ਕਿਲੋਮੀਟਿਰ ਦੇ ਹਿੱਸੇ ਵਿੱਚ ਇਸ ਨਦੀ ਦੇ ਨਹਿਰੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।

ਅੱਪਰ ਬਾਰੀ ਦੋਆਬ ਕਨਾਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਸ ਨਹਿਰ ਦੀ ਸਾਫ ਸਫਾਈ ਅਤੇ ਨਵਿਆਉਣ ਲਈ ਪ੍ਰਾਜੈਕਟ ਨੂੰ ਫੌਰੀ ਪ੍ਰਵਾਨਗੀ ਦਿੱਤੀ ਜਾਵੇ ਕਿਉਂ ਜੋ ਇਹ ਨਹਿਰ ਮਾਝਾ ਖੇਤਰ ਦੀ ਜੀਵਨਧਾਰਾ ਹੈ ਅਤੇ ਲੰਮੇ ਸਮੇਂ ਤੋਂ ਖਸਤਾ ਹਾਲ ਹੋਣ ਕਾਰਨ ਸਮਰਥਾ ਮੁਤਾਬਕ ਪਾਣੀ ਦਾ ਵਹਾਅ ਨਹੀਂ ਹੋ ਰਿਹਾ। ਉਨ੍ਹਾਂ ਨੇ ਇਸ ਪ੍ਰਾਜੈਕਟ ਲਈ ਫੰਡ ਪ੍ਰਵਾਨ ਕਰਕੇ ਜਾਰੀ ਕਰਨ ਦੀ ਮੰਗ ਕੀਤੀ ਤਾਂ ਕਿ ਸਿੰਚਾਈ ਵਿਭਾਗ ਇਹ ਪ੍ਰਾਜੈਕਟ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰ ਸਕੇ।ਕੇਂਦਰੀ ਮੰਤਰੀ ਨੇ ਸ. ਬਾਦਲ ਨੂੰ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਮੁੱਦਿਆਂ ਨਾਲ ਸਬੰਧਤ ਸਾਰੇ ਅਧਿਕਾਰੀਆਂ ਦੀ ਇਕ ਮੀਟਿੰਗ ਬੁਲਾਉਣਗੇ ਤਾਂ ਕਿ ਇਨ੍ਹਾਂ ਮਾਮਲਿਆਂ ਦਾ ਛੇਤੀ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਸ. ਬਾਦਲ ਨੂੰ ਕਿਹਾ ਕਿ ਸੂਬੇ ਦੇ ਸਿੰਜਾਈ ਵਿਭਾਗ ਦੇ ਸਕੱਤਰ ਦੀ ਅਗਵਾਈ ਵਿੱਚ ਅਧਿਕਾਰੀਆਂ ਦੀ ਇਕ ਟੀਮ ਭੇਜੀ ਜਾਵੇ ਤਾਂ ਕਿ ਇਨ੍ਹਾਂ ਮਸਲਿਆਂ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾ ਸਕੇ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ ਸ੍ਰੀ ਕੇ. ਸ਼ਿਵਾ ਪ੍ਰਸਾਦ ਹਾਜ਼ਰ ਸਨ।

 

Tags: Uma Bharti , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD