Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਹਲਕਾ ਆਤਮ ਨਗਰ ਦੀ ਸੰਗਤ ਦਾ ਥਾਂ-ਥਾਂ ਭਰਵਾਂ ਸਵਾਗਤ

ਚੇਅਰਮੈਨ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿੱਚ ਯਾਤਰੀ ਅੱਜ ਪਹੁੰਚਣਗੇ ਸ੍ਰੀ ਹਜ਼ੂਰ ਸਾਹਿਬ

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਹਲਕਾ ਆਤਮ ਨਗਰ ਦੀ ਸੰਗਤ ਦਾ ਥਾਂ-ਥਾਂ ਭਰਵਾਂ ਸਵਾਗਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Jul 2016

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਮਿਤੀ 4 ਜੁਲਾਈ ਨੂੰ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜੇਗੀ। ਇਸ ਰੇਲ ਗੱਡੀ ਵਿੱਚ ਹਲਕਾ ਆਤਮ ਨਗਰ ਦੀ ਸੰਗਤ ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋਈ ਸੀ, ਜਿਸ ਨੂੰ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਅਗਵਾਈ ਕਰ ਰਹੇ ਹਨ। ਇਸ ਰੇਲ ਗੱਡੀ ਵਿੱਚ 1000 ਤੋਂ ਵਧੇਰੇ ਯਾਤਰੀ ਅਤੇ 30 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ। ਇਸ ਯਾਤਰਾ ਦਾ ਅੱਜ ਪੂਰੇ ਦਿਨ ਦੌਰਾਨ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਭੋਪਾਲ, ਇਟਾਰਸੀ, ਝਾਂਸੀ ਅਤੇ ਹੋਰ ਜਗ੍ਹਾ 'ਤੇ ਉਥੋਂ ਦੀ ਸੰਗਤ ਵੱਲੋਂ ਕੀਤੇ ਸਵਾਗਤ ਦਾ ਦ੍ਰਿਸ਼ ਦੇਖਣ ਵਾਲਾ ਸੀ। ਥਾਂ-ਥਾਂ ਜੁੜੀ ਸੰਗਤ ਨੂੰ ਸ੍ਰ. ਹੀਰਾ ਸਿੰਘ ਗਾਬੜੀਆ ਨੇ ਸੰਖੇਪ ਸੰਬੋਧਨ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਬਾਰੇ ਦੱਸਿਆ। 

ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 7 ਜੁਲਾਈ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਇਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾ ਰਹੇ ਹਨ। ਯਾਤਰਾ 'ਤੇ ਜਾਣ ਵਾਲਿਆਂ ਵਿੱਚ ਬਾਬਾ ਅਜੀਤ ਸਿੰਘ, ਸ੍ਰ. ਸੋਹਣ ਸਿੰਘ ਗੋਗਾ, ਸ੍ਰ. ਨਿਰਮਲ ਸਿੰਘ ਬਿੱਟੂ, ਸ੍ਰ. ਸਰੂਪ ਸਿੰਘ ਮਠਾੜੂ, ਸ੍ਰ. ਦਲਵੀਰ ਸਿੰਘ ਫਤਿਹਾਬਾਦੀ, ਸ੍ਰ. ਤਰਲੋਕ ਸਿੰਘ ਧੁੰਨਾਂ, ਸ੍ਰੀਮਤੀ ਮਧੂ ਵਰਮਾ, ਸ੍ਰ. ਗੁਰਮੀਤ ਸਿੰਘ, ਸ੍ਰੀਮਤੀ ਰਾਧਾ ਰਾਣੀ, ਸ੍ਰ. ਗੁਰਪ੍ਰੀਤ ਸਿੰਘ ਧਰਮਪੁਰਾ, ਸ੍ਰ. ਸਵਰਨ ਸਿੰਘ ਮਹੌਲੀ ਕੌਂਸਲਰ, ਸ੍ਰ. ਰਾਜਾ ਸਿੰਘ ਖੁੱਲਰ, ਸ੍ਰੀ ਰਵਿੰਦਰ ਵਰਮਾ, ਸ੍ਰੀ ਸਤਿਨਾਮ ਵਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਹਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD