Thursday, 16 May 2024

 

 

ਖ਼ਾਸ ਖਬਰਾਂ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ

 

ਪਵਿੱਤਰ ਕੁਰਆਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਫਸਾਉਣਾ, ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼: ਅਰਵਿੰਦ ਕੇਜਰੀਵਾਲ

ਪਵਿੱਤਰ ਕੁਰਆਨ ਸ਼ਰੀਫ਼, ਸ੍ਰੀ ਗੁਰੂ ਗ੍ਰੰਥ ਸਾਹਿਬ, ਬਾਇਬਲ ਜਾਂ ਗੀਤਾ ਦੀ ਬੇਅਦਬੀ ਕਰਨ ਵਾਲਿਆਂ ਨੂੰ ਜੇਲਾਂ 'ਚ ਡੱਕਾਂਗਾ: ਕੇਜਰੀਵਾਲ

Web Admin

Web Admin

5 Dariya News

ਅੰਮ੍ਰਿਤਸਰ , 03 Jul 2016

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਰੋਹ ਭਰਪੂਰ ਨਿਖੇਧੀ ਕਰਦਿਆਂ ਕਿਹਾ ਕਿ ਬੀਤੀ 24 ਜੂਨ ਨੂੰ ਮਾਲੇਰਕੋਟਲਾ 'ਚ ਪਵਿੱਤਰ ਕੁਰਆਨ ਦੀ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ।ਅੰਮ੍ਰਿਤਸਰ ਦੇ ਰਣਜੀਤ ਐਵੇਨਿਊ 'ਚ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,''24 ਜੂਨ ਤੋਂ ਹੀ ਪੰਜਾਬ ਪੁਲਿਸ ਲਗਾਤਾਰ ਇਹੋ ਆਖਦੀ ਆ ਰਹੀ ਸੀ ਕਿ ਪਵਿੱਤਰ ਕੁਰਆਨ ਦੀ ਬੇਅਦਬੀ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਕੀਤੀ ਗਈ ਸੀ ਪਰ 2 ਜੁਲਾਈ ਨੂੰ ਉਨ੍ਹਾਂ ਨੇ ਉਸ ਘਟਨਾ ਲਈ ਅਚਾਨਕ ਆਮ ਆਦਮੀ ਪਾਰਟੀ ਉੱਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਅਜਿਹਾ 3 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮੇਰੇ ਤਿੰਨ ਦਿਨ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਜਾਣਬੁੱਝ ਕੇ ਕੀਤਾ ਗਿਆ।''ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਸੋਚਿਆ ਸੀ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਯੂਥ ਮੈਨੀਫ਼ੈਸਟੋ (ਨੌਜਵਾਨਾਂ ਲਈ ਮਨੋਰਥ-ਪੱਤਰ) ਜਾਰੀ ਕਰਦੇ ਸਮੇਂ ਪਵਿੱਤਰ ਕੁਰਆਨ ਦਾ ਮੁੱਦਾ ਨਹੀਂ ਛੋਹਣਾ ਚਾਹੀਦਾ। 'ਪਰ ਫਿਰ ਮੈਂ ਸੋਚਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਉਸ ਸਰਕਾਰ ਦੇ ਇਤਰਾਜ਼ਯੋਗ ਚਿਹਰੇ ਦਾ ਪਰਦਾਫ਼ਾਸ਼ ਕਰਨਾ ਬਹੁਤ ਜ਼ਰੂਰੀ ਹੈ, ਜਿਸ ਨੇ ਬੇਅਦਬੀ ਦੀ ਉਸ ਘਟਨਾ ਰਾਹੀਂ ਮੇਰੀ ਇਸ ਫੇਰੀ ਨੂੰ ਨਾਕਾਮ ਕਰਨਾ ਚਾਹਿਆ।'ਕੇਜਰੀਵਾਲ ਨੇ ਕਿਹਾ ਕਿ ਉਹ ਇਹ ਜਾਣ ਕੇ ਵੀ ਬਹੁਤ ਉਦਾਸ ਹੋਏ ਹਨ ਕਿ ਪੰਜਾਬ ਦੀ ਬਾਦਲ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਪਵਿੱਤਰ ਕੁਰਆਨ ਸ਼ਰੀਫ਼ ਦੇ ਮੁੱਦੇ ਨੂੰ ਵਰਤਿਆ। 'ਸਾਨੂੰ ਬਦਨਾਮ ਕਰਨ ਦੇ ਤਾਂ ਸੈਂਕੜੇ ਹੋਰ ਵੀ ਤਰੀਕੇ ਹੋ ਸਕਦੇ ਸਨ।ਪਰ ਉਨ੍ਹਾਂ ਨੂੰ ਆਪਣੀ ਘਟੀਆ ਮਨਸ਼ਾ ਪੂਰੀ ਕਰਨ ਲਈ ਪਵਿੱਤਰ ਕੁਰਆਨ ਸ਼ਰੀਫ਼ ਦੇ ਪੰਨੇ ਪਾੜਨ ਦੀ ਕੀ ਲੋੜ ਸੀ।'ਕੇਜਰੀਵਾਲ ਨੇ ਕਿਹਾ ਕਿ ਪਵਿੱਤਰ ਕੁਰਆਨ ਦੀ ਬੇਅਦਬੀ ਦਾ ਮੁੱਖ ਦੋਸ਼ੀ ਵਿਜੇ ਗਰਗ ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਜੁੜਿਆ ਰਿਹਾ ਹੈ। 'ਵਿਜੇ ਗਰਗ ਤਾਂ ਕੇਵਲ ਇੱਕ ਮੋਹਰਾ ਹੈ। ਜਦੋਂ ਆਮ ਆਦਮੀ ਪਾਰਟੀ ਪੰਜਾਬ 'ਚ ਆਪਣੀ ਸਰਕਾਰ ਕਾਇਮ ਕਰੇਗੀ, ਤਾਂ ਅਸੀਂ ਪਵਿੱਤਰ ਕੁਰਆਨ ਦੀ ਬੇਅਦਬੀ ਕਰਨ ਦੀ ਸਾਜ਼ਿਸ਼ ਰਚਣ ਵਾਲੇ ਉਸ ਦੇ ਬਾਪ ਨੂੰ ਜੇਲ ਭੇਜਾਂਗੇ।'ਕੇਜਰੀਵਾਲ ਨੇ ਕਿਹਾ ਪੰਜਾਬ ਵਿੱਚ ਸਰਕਾਰ ਕਾਇਮ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਸੂਬੇ ਵਿੱਚ ਬੇਅਦਬੀ ਦੀਆਂ ਅਜਿਹੀਆਂ ਕਿਸੇ ਵੀ ਪ੍ਰਕਾਰ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਸਾਰੇ ਤੱਤਾਂ ਨੂੰ ਜੇਲ  ਭੇਜੇਗੀ, ਜਿਨਾਂ ਨੂੰ ਫਿਰਕੂ ਵੰਡੀਆਂ ਪਾਉਣ ਲਈ ਸੂਬੇ ਵਿੱਚ ਗੁਰੂ ਗ੍ਰੰਥ ਸਾਹਿਬ, ਬਾਇਬਲ, ਪਵਿੱਤਰ ਕੁਰਆਨ ਜਾਂ ਗੀਤਾ ਦੀ ਬੇਅਦਬੀ ਕੀਤੀ ਹੋਵੇਗੀ।ਕੇਜਰੀਵਾਲ ਨੇ ਕਿਹਾ ਕਿ ਇੱਕ ਸੱਚਾ ਹਿੰਦੂ ਕਦੇ ਵੀ ਕਿਸੇ ਧਰਮ ਜਾਂ ਪਵਿੱਤਰ ਗ੍ਰੰਥ ਦੀ ਬੇਅਦਬੀ ਨਹੀਂ ਕਰੇਗਾ। ''ਇੰਝ ਜਾਪਦਾ ਹੈ ਕਿ ਬਾਦਲ ਤੇ ਭਾਰਤੀ ਜਨਤਾ ਪਾਰਟੀ ਪੂਰੀ ਤਰਾਂ ਪਾਗ਼ਲ ਹੋ ਚੁੱਕੇ ਹਨ ਅਤੇ ਉਹ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕਿਸੇ ਵੀ ਪੱਧਰ ਤੱਕ ਜਾ ਸਕਦੇ ਹਨ। ਅਕਾਲੀ ਤੇ ਭਾਜਪਾ ਦੋਵੇਂ ਹੀ ਹੁਣ ਪੂਰੀ ਤਰਾਂ ਝੱਲੇ ਹੋ ਗਏ ਹਨ ਕਿਉਂਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੋਏ ਸਾਰੇ ਸਰਵੇਖਣਾਂ ਦੇ ਨਤੀਜਿਆਂ 'ਚ ਇਹੋ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਹੀ ਬਣਾਏਗੀ ਤੇ ਉਸ ਨੂੰ ਸੂਬੇ ਵਿੱਚ 90 ਤੋਂ 110 ਸੀਟਾਂ ਮਿਲਣਗੀਆਂ।''

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਮੁੱਚੀ ਅਫ਼ਸਰਸ਼ਾਹੀ, ਖ਼ਾਸ ਕਰ ਕੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਬਾਦਲ ਸਰਕਾਰ ਦੇ ਬੇਸਿਰਪੈਰ ਦੇ ਅਤੇ ਗ਼ੈਰ-ਸੰਵਿਧਾਨਕ ਹੁਕਮ ਮੰਨਣੇ ਛੱਡ ਦੇਣ।ਕੇਜਰੀਵਾਲ ਨੇ ਕਿਹਾ,''ਮੈਨੂੰ ਪਤਾ ਲੱਗਾ ਹੈ ਕਿ ਦੋਵੇਂ ਬਾਦਲ ਪੰਜਾਬ ਪੁਲਿਸ ਉੱਤੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਜਾਂ ਕੋਈ ਅਜਿਹੇ ਹੋਰ ਗ਼ੈਰ-ਸੰਵਿਧਾਨਕ ਕੰਮ ਕਰਨ ਬਹੁਤ ਜ਼ਿਆਦਾ ਦਬਾਅ ਪਾ ਰਹੇ ਹਨ। ਮੈਂ ਪੰਜਾਬ ਦੇ ਇਨਾ ਅਧਿਕਾਰੀਆਂ ਨੂੰ ਕਹਿਣਾ ਚਾਹਾਂਗਾ ਕਿ ਉਹ ਬਾਦਲਾਂ ਦੇ ਅਜਿਹੇ ਗ਼ੈਰ-ਕਾਨੂੰਨੀ ਹੁਕਮ ਲੈਣੇ ਬੰਦ ਕਰ ਦੇਣ ਕਿਉਂਕਿ ਉਹ ਹੁਣ ਸੱਤਾ ਤੋਂ ਲਾਂਭੇ ਹੋਣ ਵਾਲੇ ਹਨ। ਹੁਣ ਤੋਂ ਬਾਅਦ ਉਹ ਕੇਵਲ ਆਪਣੇ ਕੰਮ ਕਰਨ ਲਈ ਆਪਣੀ ਜ਼ਮੀਰ ਦੀ ਆਵਾਜ਼ ਹੀ ਸੁਣਨ।''ਕੇਜਰੀਵਾਲ ਨੇ ਇਹ ਵੀ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਮਹੀਨਾ ਜੇਲ  ਵਿੱਚ ਰੱਖੇਗੀ, ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਤੇ ਮਾਫ਼ੀਆ ਦੀ ਲੜੀ ਟੁੱਟ ਸਕੇ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD