Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਫਿਰਕੂ ਸਿਆਸਤ ਖੇਡ ਰਹੇ ਹਨ, ਆਮ ਆਦਮੀ ਪਾਰਟੀ ਉਨ੍ਹਾਂ ਲਈ ਗੰਭੀਰ ਚੁਣੌਤੀ ਬਣ ਕੇ ਉੱਭਰੀ ਹੈ: ਅਰਵਿੰਦ ਕੇਜਰੀਵਾਲ

ਕੁਰਾਨ-ਏ-ਪਾਕ ਦੀ ਬੇਅਦਬੀ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਾਜ਼ਿਸ਼

Web Admin

Web Admin

5 Dariya News

ਗੁਰਦਾਸਪੁਰ , 04 Jul 2016

Last updated on: Jul 04, 2016, 00:00 IST

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗੱਠਜੋੜ ਉੱਤੇ ਫ਼ਿਰਕੂ ਸਿਆਸਤ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਹੈ ਕਿ ਕੇਵਲ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜਿਸ ਦਾ ਫਿਰਕੂ ਏਕਤਾ ਵਿੱਚ ਵਿਸ਼ਵਾਸ ਬਹੁਤ ਮਜ਼ਬੂਤ ਹੈ ਅਤੇ ਇਸੇ ਪਾਰਟੀ ਨੇ ਫ਼ਿਰਕੂ ਤਾਕਤਾਂ ਨੂੰ ਗੰਭੀਰ ਚੁਣੌਤੀ ਦਿੱਤੀ ਹੈ।ਕੇਜਰੀਵਾਲ ਨੇ ਕਿਹਾ,''ਆਮ ਆਦਮੀ ਪਾਰਟੀ ਨੇ ਕਿਉਂਕਿ ਫ਼ਿਰਕੂ ਤਾਕਤਾਂ (ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ) ਨੂੰ ਇੱਕ ਗੰਭੀਰ ਚੁਣੌਤੀ ਦਿੱਤੀ ਹੈ, ਇਸੇ ਲਈ ਉਨ੍ਹਾਂ ਦਾ ਪੂਰਾ ਜ਼ੋਰ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ 'ਤੇ ਲੱਗਾ ਹੋਇਆ ਹੈ।'' ਉਨ੍ਹਾਂ ਇਹ ਗੱਲ ਬੀਤੇ ਦਿਨੀਂ ਮਾਲੇਰਕੋਟਲਾ ਵਿਖੇ ਵਾਪਰੀ ਕੁਰਆਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਦੇ ਸੰਦਰਭ ਵਿੱਚ ਆਖੀ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਫਸਾਉਣ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ।ਪੰਜਾਬ ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਪਵਿੱਤਰ ਧਾਰਮਿਕ ਗ੍ਰੰਥ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਅਣਮਨੁੱਖੀ ਕਾਰੇ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਬੇਨਕਾਬ ਕਰੇਗੀ।

ਕੇਜਰੀਵਾਲ ਨੇ ਕਿਹਾ ਕਿ ਇਹ ਕਿੰਨੀ ਸ਼ਰਮਨਾਕ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਉਨ੍ਹਾਂ (ਸ਼੍ਰੋਮਣੀ ਅਕਾਲੀ ਦਲ) ਨੇ ਪਵਿੱਤਰ ਕੁਰਆਨ ਸ਼ਰੀਫ਼ ਨੂੰ ਵੀ ਨਹੀਂ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਥੇ ਕੋਈ ਸਿਆਸਤ ਖੇਡਣ ਲਈ ਨਹੀਂ, ਸਗੋਂ ਪੂਰੇ ਸਿਆਸੀ ਢਾਂਚੇ ਨੂੰ ਬਦਲਣ ਲਈ ਆਈ ਹੈ।ਅੱਜ ਇੱਥੇ 'ਪੰਜਾਬ ਕ੍ਰਿਸਚੀਅਨ ਯੂਨਾਈਟਿਡ ਫ਼ਰੰਟ' ਦੇ ਇੱਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,''ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਨਰਿੰਦਰ ਮੋਦੀ ਜ਼ਿਆਦਾਤਰ ਉਡਾਣਾਂ ਹੀ ਭਰਦੇ ਰਹੇ ਹਨ ਅਤੇ ਜਦੋਂ ਵੀ ਕਦੇ ਉਹ ਭਾਰਤ 'ਚ ਹੁੰਦੇ ਹਨ, ਤਾਂ ਉਹ ਕੋਈ ਵਿਕਾਸ ਕਾਰਜ ਕਰਨ ਦੀ ਥਾਂ ਦਿੱਲੀ ਸਰਕਾਰ ਦੇ ਕੰਮਕਾਜ ਵਿੱਚ ਵਿਘਨ ਪਾਉਣ ਲਈ ਕੋਈ ਨਾ ਕੋਈ ਯੋਜਨਾ ਉਲੀਕਦੇ ਰਹਿੰਦੇ ਹਨ।''ਮੋਦੀ ਉੱਤੇ ਆਪਣੇ ਤਿੱਖੇ ਹਮਲੇ ਜਾਰੀ ਰਖਦਿਆਂ ਕੇਜਰੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪਹਿਲਾਂ ਤਾਂ ਆਮ ਲੋਕਾਂ ਨੂੰ 'ਅੱਛੇ ਦਿਨ ਆਉਣ' ਦੇ 'ਸੁਫ਼ਨੇ' ਵਿਖਾਏ ਪਰ ਬਾਅਦ 'ਚ ਆਪਣੇ ਉਨ•ਾਂ ਹੀ ਵਾਅਦਿਆਂ ਨੂੰ 'ਚੁਣਾਵੀ ਜੁਮਲੇ' ਕਰਾਰ ਦੇ ਦਿੱਤਾ। ਪਰ ਇਸ ਦੇ ਉਲਟ, ਆਮ ਆਦਮੀ ਪਾਰਟੀ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਵਿੱਚ ਯਕੀਨ ਰਖਦੀ ਹੈ ਤੇ ਦਿੱਲੀ ਦੀ ਮਿਸਾਲ ਸਭ ਦੇ ਸਾਹਮਣੇ ਹੈ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਮਾਜ ਦੇ ਸਾਰੇ ਵਰਗ ਹੁਣ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ 'ਕੁਸ਼ਾਸਨ' ਅਤੇ 'ਭੈੜੇ ਪ੍ਰਬੰਧਾਂ' ਤੋਂ ਅੱਕ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਰਹੱਦੀ ਸੂਬੇ ਵਿੱਚ ਪੂਰਨ ਬਹੁਮੱਤ ਨਾਲ ਸੱਤਾ ਵਿੱਚ ਆਵੇਗੀ।ਕੇਜਰੀਵਾਲ ਨੇ ਕਿਹਾ,''ਇਸ ਵੇਲੇ ਪੰਜਾਬ ਦੇ ਕੋਣੇ-ਕੋਣੇ ਵਿੱਚ ਨਸ਼ੇ ਸ਼ਰੇਆਮ ਸਪਲਾਈ ਹੋ ਰਹੇ ਹਨ ਕਿਉਂਕਿ ਇਸ ਧੰਦੇ ਨੂੰ ਸਿਆਸੀ ਸਰਪ੍ਰਸਤੀ ਹਾਸਲ ਹੈ ਤੇ ਨਸ਼ਿਆਂ ਦੇ ਸਪਲਾਇਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਪੁਲਿਸ ਵੀ ਕੇਵਲ ਮਾੜਾ-ਮੋਟਾ ਨਸ਼ਾ ਕਰਨ ਵਾਲੇ ਲੋਕਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰ ਰਹੀ ਹੈ।'' ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੇ ਸਾਰੇ ਝੂਠੇ ਕੇਸ ਵਾਪਸ ਲੈ ਲਏ ਜਾਣਗੇ।ਕੇਜਰੀਵਾਲ ਨੇ ਮਜੀਠੀਆ ਬਾਰੇ ਆਪਣਾ ਬਿਆਨ ਦੁਹਰਾਉਂਦਿਆਂ ਆਖਿਆ,''ਮੈਂ ਇੱਕ ਵਾਰ ਫਿਰ ਦੁਹਰਾਉਂਦਾ ਹਾਂ ਕਿ ਇੱਕ ਵਾਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਅਸੀਂ ਮਜੀਠੀਆ ਨੂੰ ਜੇਲ  ਭੇਜਾਂਗੇ।''ਕੇਜਰੀਵਾਲ ਨੇ ਕਿਹਾ,''ਪੰਜਾਬ ਵਿੱਚ ਐਤਕੀਂ ਆਮ ਆਦਮੀ ਪਾਰਟੀ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ-ਕਾਂਗਰਸ ਨਾਲ ਹੋਵੇਗਾ ਕਿਉਂਕਿ ਕਾਂਗਰਸ ਇਹ ਚੋਣਾਂ ਗੁਪਤ ਸਮਝੌਤੇ ਅਧੀਨ ਲੜੇਗੀ।''ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਗੁਰਦਾਸਪੁਰ ਜਾਂਦਿਆਂ ਕੇਜਰੀਵਾਲ ਨੇ ਡੇਰਾ ਬਾਬਾ ਨਾਨਕ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ (ਜੋ ਪਾਕਿਸਤਾਨ 'ਚ ਹੈ) ਵਿਖੇ ਮੱਥਾ ਟੇਕਿਆ।ਅੱਜ ਗੁਰਦਾਸਪੁਰ ਦੇ ਸਮਾਰੋਹ ਨੂੰ  ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਮ.ਪੀ. ਭਗਵੰਤ ਮਾਨ ਅਤੇ ਸੀਨੀਅਰ ਆਗੂ ਗੁਰਪ੍ਰੀਤ ਘੁੱਗੀ ਨੇ ਵੀ ਸੰਬੋਧਨ ਕੀਤਾ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD