Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਦਲਿਤਾਂ 'ਤੇ ਵਧੀਕੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਲਈ ਅਰਵਿੰਦ ਕੇਜਰੀਵਾਲ ਵੱਲੋਂ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦਾ ਵਾਅਦਾ

ਦਲਿਤਾਂ ਵਿਰੁੱਧ ਦਰਜ ਹੋਏ ਝੂਠੇ ਮਾਮਲੇ ਵਾਪਸ ਲਵੇਗੀ ਆਮ ਆਦਮੀ ਪਾਰਟੀ, ਸਿੱਖਿਆ ਨੂੰ ਦਲਿਤਾਂ ਦੀ ਹਾਲਤ ਸੁਧਾਰਨ ਲਈ ਇੱਕ 'ਔਜ਼ਾਰ' ਵਜੋਂ ਵਰਤਿਆ ਜਾਵੇਗਾ

Web Admin

Web Admin

5 Dariya News

ਜਲੰਧਰ , 04 Jul 2016

Last updated on: Jul 04, 2016, 00:00 IST

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਦੀਆਂ ਨਿੱਤ ਵਧਦੀਆਂ ਜਾ ਰਹੀਆਂ ਘਟਨਾਵਾਂ ਉੱਤੇ ਚਿੰਤਾ ਪ੍ਰਗਟਾਉਂਦਿਆਂ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਇਮ ਹੋਣ ਤੋਂ ਬਾਅਦ ਦਲਿਤਾਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਜਾਵੇਗੀ। ਅੱਜ ਇੱਥੇ ਦਲਿਤ ਭਾਈਚਾਰੇ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,''ਇਹ ਵੀ ਵੇਖਣ 'ਚ ਆਇਆ ਹੈ ਕਿ ਦਲਿਤਾਂ ਵਿਰੁੱਧ ਬਹੁਤ ਸਾਰੇ ਝੂਠੇ ਕੇਸ ਹੀ ਦਰਜ ਕੀਤੇ ਜਾਂਦੇ ਹਨ ਅਤੇ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਦਾ ਅੰਦਾਜ਼ਾ ਉਸ ਘਟਨਾ ਤੋਂ ਲਾਇਆ ਜਾ ਸਕਦਾ ਹੈ, ਜਦੋਂ ਇੱਕ ਅਕਾਲੀ ਆਗੂ ਨੇ ਇੱਕ ਦਲਿਤ ਵਿਅਕਤੀ (ਭੀਮ ਟਾਂਕ) ਦਾ ਹੱਥ ਕੇਵਲ ਇਸ ਲਈ ਵੱਢ ਸੁੱਟਿਆ ਸੀ ਕਿਉਂਕਿ ਉਸ ਨੇ ਉਸ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।''ਕੇਜਰੀਵਾਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਲਿਤਾਂ ਵਿਰੁੱਧ ਦਰਜ ਹੋਏ ਸਾਰੇ ਝੂਠੇ ਕੇਸਾਂ ਦੀ ਜਾਂਚ ਕਰੇਗੀ ਅਤੇ ਉਹ ਸਾਰੇ ਮਾਮਲੇ ਵਾਪਸ ਲੈ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਹੁਣ ਕੇਵਲ ਗਿਣੇ-ਚੁਣੇ ਦਿਨ ਬਾਕੀ ਰਹਿ ਗਏ ਹਨ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਨੂੰ ਦਲਿਤਾਂ ਦੀ ਹਾਲਤ ਸੁਧਾਰਨ ਲਈ ਇੱਕ 'ਔਜ਼ਾਰ' ਵਜੋਂ ਵਰਤੇਗੀ। ''ਦਲਿਤ ਅਤੇ ਵੱਡੀ ਗਿਣਤੀ 'ਚ ਆਮ ਲੋਕ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਸਰਕਾਰੀ ਸਕੂਲਾਂ 'ਤੇ ਨਿਰਭਰ ਹੁੰਦੇ ਹਨ, ਅਕਾਲੀ ਜਾਣਬੁੱਝ ਕੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਨਹੀਂ ਲਿਆ ਰਹੇ।'' ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਸਾਰੇ ਸਰਕਾਰੀ ਸਕੂਲਾਂ ਨੂੰ ਸੁਧਾਰ ਕੇ ਪ੍ਰਾਈਵੇਟ ਸਕੂਲਾਂ ਜਿੰਨਾ ਹੀ ਮਿਆਰੀ ਤੇ ਉੱਚ ਪਾਏ ਦਾ ਬਣਾ ਦੇਵੇਗੀ।

ਕੇਜਰੀਵਾਲ ਨੇ ਦੱਸਿਆ,''ਦਿੱਲੀ 'ਚ, ਅਸੀਂ ਸਿੱਖਿਆ ਦਾ ਸਾਲਾਨਾ ਬਜਟ 5,000 ਕਰੋੜ ਰੁਪਏ ਤੋਂ ਵਧਾ ਕੇ 10,000 ਕਰੋੜ ਰੁਪਏ ਕਰ ਦਿੱਤਾ ਹੈ ਅਤੇ ਹੁਣ ਸਰਕਾਰੀ ਸਕੂਲਾਂ ਦਾ ਮਿਆਰ ਸੁਧਰ ਗਿਆ ਹੈ। ਇਹ ਗੱਲ ਇਸ ਤੱਥ ਤੋਂ ਜ਼ਾਹਿਰ ਹੁੰਦੀ ਹੈ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲੈਣ ਦੀਆਂ ਸਿਫ਼ਾਰਸ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।''ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਸਰਕਾਰੀ ਅਧਿਆਪਕਾਂ ਨੂੰ ਸਿਖਲਾਈ ਲੈਣ ਲਈ ਅਮਰੀਕਾ ਭੇਜਿਆ ਜਾ ਰਿਹਾ ਹੈ, ਇਸ ਨਾਲ ਨਿਸ਼ਚਤ ਤੌਰ 'ਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਉੱਤੇ ਹਾਂ-ਪੱਖੀ ਅਸਰ ਪਵੇਗਾ।

ਆਂਧਰਾ ਪ੍ਰਦੇਸ਼ ਵਿੱਚ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਖ਼ੁਦਕੁਸ਼ੀ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਦਲਿਤ-ਵਿਰੋਧੀ ਪਾਰਟੀ ਦੱਸਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਕੁੱਝ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਸਨ ਕਿ ਵੇਮੁਲਾ ਨੂੰ ਮਜਬੂਰਨ ਅਜਿਹਾ ਕਦਮ ਚੁੱਕਣਾ ਪਿਆ।ਦਲਿਤਾਂ ਲਈ ਰਾਖਵੇਂਕਰਣ ਦੇ ਮੁੱਦੇ 'ਤੇ ਕੇਜਰੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸੇ ਵੀ ਸਮੇਂ ਰਾਖਵਾਂਕਰਣ ਰੋਕ ਸਕਦੀ ਹੈ, ਕਿਉਂਕਿ ਅਜਿਹੇ ਸੰਕੇਤ ਭਾਰਤੀ ਜਨਤਾ ਪਾਰਟੀ ਨੂੰ 'ਸੇਧ ਦੇਣ ਵਾਲੀ' ਜੱਥੇਬੰਦੀ ਆਰ.ਐਸ.ਐਸ. ਨੇ ਦਿੱਤੀ ਹੈ ਅਤੇ ਇਹ ਜੱਥੇਬੰਦੀ ਦਲਿਤਾਂ ਨੂੰ ਦਿੱਤੇ ਜਾਣ ਵਾਲੇ ਰਾਖਵੇਂਕਰਣ ਦੀ ਸਮੀਖਿਆ ਦੀ ਵਕਾਲਤ ਕਰ ਚੁੱਕੀ ਹੈ।ਕੇਜਰੀਵਾਲ ਨੇ ਕਿਹਾ,''ਜਦੋਂ ਵੀ ਭਾਜਪਾ ਨੂੰ ਮੌਕਾ ਮਿਲਿਆ, ਉਹ ਰਾਖਵਾਂਕਰਣ ਰੋਕਣ ਦਾ ਜਤਨ ਮੁੜ ਕਰੇਗੀ। ਪਰ ਅਜਿਹੇ ਹਾਲਾਤ ਵਿੱਚ ਮੈਂ ਦਲਿਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਦੀ ਭਾਜਪਾ ਨੂੰ ਇਜਾਜ਼ਤ ਦੇਣ ਦੀ ਥਾਂ ਮਰਨਾ ਵਧੇਰੇ ਪਸੰਦ ਕਰਾਂਗਾ।

'ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਦਿੱਲੀ ਦੇ 90 ਫ਼ੀ ਸਦੀ ਦਲਿਤਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਅਤੇ ਅਤੇ ਜੇ ਹੁਣ ਕਿਸੇ ਵੀ ਸਮੇਂ ਚੋਣਾਂ ਹੋਣ, ਤਾਂ ਇਹ ਫ਼ੀ ਸਦ ਨਿਸ਼ਚਤ ਤੌਰ 'ਤੇ ਵਧੇਗੀ।ਅੰਤ 'ਚ, ਕੇਜਰੀਵਾਲ ਨੇ ਇਕੱਠ ਨੂੰ ਇਹ ਸਹੁੰ ਲੈਣ ਦੀ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ,''ਸਾਡੇ ਕੋਲ ਚੋਣਾਂ ਲੜਨ ਲਈ ਧਨ ਨਹੀਂ ਹੈ, ਧਨ ਤੁਸੀਂ ਖ਼ਰਚਣਾ ਹੈ ਤੇ ਨਾਲ ਹੀ ਆਮ ਆਦਮੀ ਪਾਰਟੀ ਲਈ ਵੋਟ ਮੰਗਣ ਵਾਸਤੇ ਹਰੇਕ ਘਰ ਦਾ ਬੂਹਾ ਵੀ ਖੜਕਾਉਣਾ ਹੈ, ਤਾਂ ਜੋ ਤੁਹਾਡੇ ਬੱਚਿਆਂ ਦਾ ਭਵਿੱਖ ਰੌਸ਼ਨ ਹੋ ਸਕੇ।''ਇਸ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਮ.ਪੀ. ਭਗਵੰਤ ਮਾਨ, ਪ੍ਰੋਫ਼ੈਸਰ ਸਾਧੂ ਸਿੰਘ, ਤਰਜਮਾਨ ਸੁਖਪਾਲ ਖੈਰਾ ਅਤੇ ਗੁਰਪ੍ਰੀਤ ਘੁੱਗੀ ਸ਼ਾਮਲ ਸਨ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD