Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੁੱਝ ਰਾਸ਼ਟਰ-ਵਿਰੋਧੀ ਤੱਤ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਮਲੇਰਕੋਟਲਾ , 04 Jul 2016

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ,''ਕੁੱਝ ਰਾਸ਼ਟਰ-ਵਿਰੋਧੀ ਤੱਤ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੈਂ 'ਅੱਲਾ ਤਾਅਲਾ' ਅੱਗੇ ਦੁਆ ਕਰਦਾ ਹਾਂ ਕਿ ਉਹ ਆਪਣੇ ਘਿਨਾਉਣੇ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋਣੇ ਚਾਹੀਦੇ।''ਕੇਜਰੀਵਾਲ ਸੋਮਵਾਰ ਨੂੰ ਮਾਲੇਰਕੋਟਲਾ 'ਚ 'ਰੋਜ਼ਾ ਇਫ਼ਤਾਰੀ' ਮੌਕੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਦ ਬਹੁਤ ਦੁੱਖ ਹੋਇਆ ਸੀ, ਜਦੋਂ  ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਕੁੱਝ ਸ਼ਰਾਰਤੀ ਅਨਸਰਾਂ ਨੇ ਪਵਿੱਤਰ ਕੁਰਆਨ ਸ਼ਰੀਫ਼ ਦੀ ਬੇਅਦਬੀ ਕਰ ਦਿੱਤੀ ਹੈ। ''ਕੁੱਝ ਲੋਕ ਮੈਨੂੰ ਅਤੇ ਮੇਰੀ ਪਾਰਟੀ ਨੂੰ ਧਰਮ ਦੇ ਨਾਂਅ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਨੂੰ ਦੁੱਖ ਇਸ ਗੱਲ ਦਾ ਹੈ ਕਿ ਉਨ੍ਹਾਂ ਨੂੰ ਮੈਨੂੰ ਬਦਨਾਮ ਕਰਨ ਲਈ ਇਹ ਬੇਅਦਬੀ ਕਰਨੀ ਪਈ। ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਜਤਨ ਵਜੋਂ ਉਹ ਘੱਟ ਗਿਣਤੀ ਦੀਆਂ ਭਾਵਨਾਵਾਂ ਨਾਲ ਖੇਡਣ ਤੋਂ ਵੀ ਬਾਜ਼ ਨਹੀਂ ਆਏ।''

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੇ ਕਿਹਾ,''ਉਹ ਮੈਨੂੰ ਤੇ ਮੇਰੀ ਪਾਰਟੀ ਨੂੰ ਬਦਨਾਮ ਕਰਨ ਲਈ ਹੋਰ ਕੋਈ ਢੰਗ-ਤਰੀਕੇ ਅਪਣਾ ਸਕਦੇ ਸਨ, ਕਿਉਂਕਿ ਉਹ ਪਹਿਲਾਂ ਮੇਰੇ ਉੱਤੇ ਸਿਆਹੀ ਸੁੱਟ ਕੇ ਹਮਲਾ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਪਵਿੱਤਰ ਕੁਰਆਨ ਦੀ ਬੇਅਦਬੀ ਕਰਨ ਦੀ ਜੁੱਰਅਤ ਨਹੀਂ ਕਰਨੀ ਚਾਹੀਦੀ ਸੀ।''ਕੇਜਰੀਵਾਲ ਨੇ ਕਿਹਾ ਕਿ ਇੱਕ ਸੱਚਾ ਹਿੰਦੂ ਕਦੇ ਕਿਸੇ ਵੀ ਧਰਮ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਨਹੀਂ ਕਰ ਸਕਦਾ, ਕਿਉਂਕਿ ਉਸ ਦੇ ਮਨ ਵਿੱਚ ਤਾਂ ਸਾਰੇ ਧਰਮਾਂ ਪ੍ਰਤੀ ਪਿਆਰ ਤੇ ਸਤਿਕਾਰ ਰਹਿੰਦਾ ਹੈ।ਇਸ ਮੌਕੇ ਕੇਜਰੀਵਾਲ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਰਾਸ਼ਟਰੀ ਸਕੱਤਰ (ਭਵਨ) ਦੁਰਗੇਸ਼ ਪਾਠਕ, ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋਫ਼ੈਸਰ ਸਾਧੂ ਸਿੰਘ ਅਤੇ ਗੁਰਪ੍ਰੀਤ ਘੁੱਗੀ ਜਿਹੇ ਆਗੂ ਸ਼ਾਮਲ ਸਨ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD