Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਸੁਫ਼ਨੇ ਤਾਂ ਹਾਲੇ ਪੂਰੇ ਹੋਣੇ ਹਨ: ਅਰਵਿੰਦ ਕੇਜਰੀਵਾਲ

ਪਿਛਲੀਆਂ ਸਰਕਾਰਾਂ ਨੇ ਦਲਿਤਾਂ ਨੂੰ ਸਦਾ ਕੇਵਲ ਵੋਟ-ਬੈਂਕ ਵਜੋਂ ਵਰਤਿਆ ਹੈ

Web Admin

Web Admin

5 Dariya News (Ajay Pahwa)

ਖੰਨਾ , 05 Jul 2016

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਸੁਫ਼ਨੇ ਤਾਂ ਹਾਲੇ ਪੂਰੇ ਹੋਣੇ ਹਨ ਅਤੇ ਸੂਬੇ ਤੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਦਲਿਤਾਂ ਨੂੰ ਸਦਾ ਕੇਵਲ ਆਪਣੇ ਵੋਟ-ਬੈਂਕ ਵਜੋਂ ਹੀ ਵਰਤਦੀਆਂ ਰਹੀਆਂ ਹਨ।ਇੱਥੋਂ ਦੇ ਗੁੱਡ ਟਾਈਮ ਰਿਜ਼ੌਰਟ 'ਚ ਦਲਿਤ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ,''ਬਾਬਾ ਸਾਹਿਬ ਨੇ ਦਲਿਤਾਂ ਲਈ ਜਿਹੜੇ ਸੁਫ਼ਨੇ ਵੇਖੇ ਸਨ ਅਤੇ ਜਿਨ੍ਹਾਂ ਲਈ ਸੰਵਿਧਾਨ ਲਿਖਦੇ ਸਮੇਂ ਉਨ੍ਹਾਂ ਅਨੇਕਾਂ ਵਿਵਸਥਾਵਾਂ ਰੱਖੀਆਂ ਸਨ; ਉਹ ਹਾਲੇ ਪੂਰੇ ਕੀਤੇ ਜਾਣੇ ਬਾਕੀ ਹਨ। ਆਮ ਆਦਮੀ ਪਾਰਟੀ ਹਰੇਕ ਖੇਤਰ ਵਿੱਚ ਦਲਿਤਾਂ ਨੂੰ ਸਮਾਨਤਾ ਪ੍ਰਦਾਨ ਕਰ ਕੇ ਅਜਿਹੇ ਸੁਫ਼ਨੇ ਪੂਰੇ ਕਰੇਗੀ।''ਦਲਿਤ ਨੌਜਵਾਨ ਰੋਹਿਤ ਵੇਮੁਲਾ ਦੀ ਖ਼ੁਦਕੁਸ਼ੀ ਨਾਲ ਸਬੰਧਤ ਮਾਮਲੇ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਸਿਆਸੀ ਆਗੂਆਂ ਲਈ ਇਹ ਸ਼ਰਮ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਕਿ ਉਸ ਹੋਣਹਾਰ ਤੇ ਹੁਸ਼ਿਆਰ ਦਲਿਤ ਵਿਦਿਆਰਥੀ ਨੂੰ ਮਜਬੂਰੀਵੱਸ ਖ਼ੁਦਕੁਸ਼ੀ ਕਰਨ ਜਿਹਾ ਕਦਮ ਚੁੱਕਣਾ ਪਿਆ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਹਕੂਮਤ ਦੌਰਾਨ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ। 

ਇਸ ਤੱਥ ਦਾ ਅੰਦਾਜ਼ਾ ਇੱਕ ਦਲਿਤ (ਭੀਮ ਟਾਂਕ) ਨਾਲ ਵਾਪਰੀ ਉਸ ਘਿਣਾਉਣੀ ਘਟਨਾ ਤੋਂ ਲਾਇਆ ਜਾ ਸਕਦਾ ਹੈ, ਜਿਸ ਵਿੱਚ ਉਸ ਦੇ ਅੰਗ ਇਸ ਲਈ ਵੱਢ ਦਿੱਤੇ ਗਏ ਸਨ ਕਿਉਂਕਿ ਉਸ ਨੇ ਸ਼ਰਾਬ ਦੇ ਵਪਾਰੀ ਤੇ ਅਕਾਲੀ ਆਗੂ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਕੇਜਰੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਅੱਗੇ ਕਿਹਾ,''ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਇਮ ਹੋਣ ਤੋਂ ਬਾਅਦ, ਇੱਕ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਜਾਵੇਗੀ, ਜੋ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਕਰੇਗੀ ਅਤੇ ਦਲਿਤਾਂ ਵਿਰੁੱਧ ਦਰਜ ਕੀਤੇ ਗਏ ਝੂਠੇ ਕੇਸ ਮੈਰਿਟ ਦੇ ਆਧਾਰ ਉੱਤੇ ਵਾਪਸ ਲੈ ਲਏ ਜਾਣਗੇ।''ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਨੇ ਭਾਰਤੀ ਸੰਵਿਧਾਨ ਲਿਖਦੇ ਸਮੇਂ ਦਲਿਤਾਂ ਨੂੰ ਉਤਾਂਹ ਚੁੱਕਣ ਲਈ ਸ਼ਲਾਘਾਯੋਗ ਵਿਵਸਥਾਵਾਂ ਰੱਖੀਆਂ, ਫਿਰ ਕਾਂਸ਼ੀ ਰਾਮ ਜੀ ਨੇ ਉਨ੍ਹਾਂ ਦੇ ਸੁਫ਼ਨੇ ਪੂਰੇ ਕਰਨ ਲਈ ਸ਼ਾਨਦਾਰ ਕੰਮ ਕੀਤੇ ਅਤੇ ਦਲਿਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਉਨ੍ਹਾਂ ਨੂੰ ਇੱਕਜੁਟ ਕੀਤਾ। ਹੁਣ ਵੇਲਾ ਆ ਗਿਆ ਹੈ, ਜਦੋਂ ਦਲਿਤਾਂ ਨੂੰ ਪੰਜਾਬ ਵਿੱਚ ਆਪਣੀ ਨਵੀਂ ਸਰਕਾਰ ਚੁਣਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਦਲਿਤਾਂ ਨੂੰ ਜਾਣਬੁੱਝ ਕੇ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਿਆ ਹੈ, ਪਰ ਹੁਣ ਪੰਜਾਬ ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਜੀਵਨ ਦੇ ਹਰੇਕ ਖੇਤਰ 'ਚ ਉਨ੍ਹਾਂ ਦੇ ਵਿਕਾਸ ਲਈ ਉਨ੍ਹਾਂ ਨੂੰ ਇੱਕਸਮਾਨ ਮੌਕੇ ਮੁਹੱਈਆ ਕਰਵਾਏਗੀ।ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜਿਸ ਨੂੰ ਦਲਿਤਾਂ ਦੀਆਂ ਸਮੱਸਿਆਵਾਂ ਦਾ ਅਹਿਸਾਸ ਹੈ ਤੇ ਇਸ ਗੱਲ ਦੀ ਪੂਰੀ ਜਾਣਕਾਰੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਹਾਲਾਤ ਵਿੱਚ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD