Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਤਮ ਨਗਰ ਹਲਕੇ ਦੇ ਸ਼ਰਧਾਲੂਆਂ ਨੇ ਨੰਦੇੜ ਸਾਹਿਬ ਵਿਖੇ ਕੀਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਵਾਪਸੀ ਅੱਜ

ਚੇਅਰਮੈਨ ਹੀਰਾ ਸਿੰਘ ਗਾਬੜੀਆ ਵੱਲੋਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ

ਆਤਮ ਨਗਰ ਹਲਕੇ ਦੇ ਸ਼ਰਧਾਲੂਆਂ ਨੇ ਨੰਦੇੜ ਸਾਹਿਬ ਵਿਖੇ ਕੀਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਵਾਪਸੀ ਅੱਜ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 06 Jul 2016

Last updated on: Jul 06, 2016, 00:00 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਅਧੀਨ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ 2 ਜੁਲਾਈ ਨੂੰ ਰਵਾਨਾ ਹੋਈ 1000 ਹਜ਼ਾਰ ਤੋਂ ਵੀ ਵੱਧ ਸ਼ਰਧਾਲੂਆਂ ਦੀ ਸੰਗਤ ਸ਼੍ਰੀ ਨੰਦੇੜ ਸਾਹਿਬ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਨਾਲ ਗਦ ਗਦ ਹੋਈ ਹੈ। ਇਸ ਤੀਰਥ ਯਾਤਰਾ ਤਹਿਤ ਸ੍ਰੀ ਨੰਦੇੜ ਸਾਹਿਬ ਵਿਖੇ ਪਹੁੰਚੀ ਸੰਗਤ ਨੇ ਪਿਛਲੇ ਦੋ ਦਿਨਾਂ ਦੌਰਾਨ ਤਖ਼ਤ ਸ਼੍ਰੀ ਹਜੂਰ ਸਾਹਿਬ ਅਤੇ ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਹੀਰਾ ਘਾਟ ਸਾਹਿਬ, ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਗੁਰਦੁਆਰਾ ਸੰਗਤਸਰ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਦੇ ਦਰਸ਼ਨ ਕੀਤੇ। ਇਹ ਯਾਤਰਾ ਰੇਲਗੱਡੀ ਮਿਤੀ ਕੱਲ੍ਹ 7 ਜੁਲਾਈ ਨੂੰ ਵਾਪਸ ਲੁਧਿਆਣਾ ਵਾਪਸ ਪਰਤ ਆਵੇਗੀ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਸੰਗਤ ਦਾ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਪਹੁੰਚਣ 'ਤੇ ਉਥੋਂ ਦੀ ਸੰਗਤ ਵੱਲੋਂ ਸ਼ਾਹਾਨਾ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਗੁਰਦੁਆਰਾ ਨੰਦੇੜ ਸਾਹਿਬ ਬੋਰਡ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਿਲ ਸੀ। ਇਹ ਜੱਥਾ ਬੀਤੇ ਦੋ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਿਆ ਸੀ। ਯਾਤਰੀਆਂ ਦੀ ਯਾਤਰਾ ਸੰਬੰਧੀ ਸਾਰੇ ਪ੍ਰਬੰਧ, ਖਾਣ-ਪੀਣ ਅਤੇ ਠਹਿਰਾਅ ਦੇ ਸਮੁੱਚੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਸ੍ਰੀ ਹਜ਼ੂਰ ਸਾਹਿਬ ਪੁੱਜੇ ਯਾਤਰੀਆਂ ਨੂੰ ਗੁਰਦੁਆਰਾ ਸਾਹਿਬ ਪਹੁੰਚਾਉਣ ਅਤੇ ਅੱਗੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਾਉਣ ਲਈ ਬਕਾਇਦਾ ਬੱਸਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਸਵੇਰੇ ਯਾਤਰੀਆਂ ਦੇ ਪੁੱਜਣ 'ਤੇ ਪਹਿਲਾਂ ਯਾਤਰੀਆਂ ਨੇ ਆਰਾਮ ਕੀਤਾ। ਯਾਤਰੀਆਂ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਵੀ ਕਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕੀਤੇ। ਯਾਤਰੀਆਂ ਵਿੱਚ ਜਿਆਦਾਤਰ ਉਹ ਯਾਤਰੀ ਹਨ, ਜੋ ਕਿ ਪਹਿਲੀ ਵਾਰ ਕੋਈ ਧਾਰਮਿਕ ਯਾਤਰਾ ਕਰ ਰਹੇ ਹਨ। ਅਜਿਹੇ ਯਾਤਰੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰ ਰਹੇ ਸਨ।

ਇਸ ਮੌਕੇ ਯਾਤਰਾ ਦੀ ਅਗਵਾਈ ਕਰ ਰਹੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਜਿੱਥੇ ਯਾਤਰੀਆਂ ਨੂੰ ਸਾਰੇ ਸਥਾਨਾਂ ਦੀ ਇਤਿਹਾਸਕਤਾ ਤੋਂ ਜਾਣੂ ਕਰਾਉਣ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ, ਉਥੇ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਸਥਾਨਕ ਲੋਕਾਂ ਨੂੰ ਦੱਸ ਰਹੇ ਹਨ। ਟੈਲੀਫੋਨ 'ਤੇ ਗੱਲ ਕਰਦਿਆਂ ਸ੍ਰ. ਗਾਬੜੀਆ ਨੇ ਦੱਸਿਆ ਕਿ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਦੀ ਇਹ ਦਿਲੀ ਇੱਛਾ ਹੈ ਕਿ ਉਹ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਹੇ ਪੰਜਾਬ ਦਾ ਦੌਰਾ ਕਰਨ। ਉਨ੍ਹਾਂ ਨੇ ਇਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਜ਼ਰੂਰ ਕਰਨ ਅਤੇ ਇਥੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇੜੇ ਹੋ ਕੇ ਦੇਖਣ। ਇਸ ਮੌਕੇ ਉਨ੍ਹਾਂ ਨਾਲ ਬਾਬਾ ਅਜੀਤ ਸਿੰਘ, ਸ੍ਰ. ਸੋਹਣ ਸਿੰਘ ਗੋਗਾ, ਸ੍ਰ. ਨਿਰਮਲ ਸਿੰਘ ਬਿੱਟੂ, ਸ੍ਰ. ਸਰੂਪ ਸਿੰਘ ਮਠਾੜੂ, ਸ੍ਰ. ਦਲਵੀਰ ਸਿੰਘ ਫਤਿਹਾਬਾਦੀ, ਸ੍ਰ. ਤਰਲੋਕ ਸਿੰਘ ਧੁੰਨਾਂ, ਸ੍ਰੀਮਤੀ ਮਧੂ ਵਰਮਾ, ਸ੍ਰ. ਗੁਰਮੀਤ ਸਿੰਘ, ਸ੍ਰੀਮਤੀ ਰਾਧਾ ਰਾਣੀ, ਸ੍ਰ. ਗੁਰਪ੍ਰੀਤ ਸਿੰਘ ਧਰਮਪੁਰਾ, ਸ੍ਰ. ਸਵਰਨ ਸਿੰਘ ਮਹੌਲੀ ਕੌਂਸਲਰ, ਸ੍ਰ. ਰਾਜਾ ਸਿੰਘ ਖੁੱਲਰ, ਸ੍ਰੀ ਰਵਿੰਦਰ ਵਰਮਾ, ਸ੍ਰੀ ਸਤਿਨਾਮ ਵਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਹਨ।

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD