Monday, 06 May 2024

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

 

ਸਿੱਖਿਆ ਵਿਭਾਗ ਵੱਲੋਂ ਆਮ ਬਦਲੀਆਂ ਬੰਦ: ਬਲਬੀਰ ਸਿੰਘ ਢੋਲ

ਡੀ.ਈ.ਓਜ਼ ਤੇ ਸਕੂਲ ਮੁਖੀਆਂ ਨੂੰ ਹੁਣ ਤੱਕ ਜਾਰੀ ਹੋਈਆਂ ਬਦਲੀਆਂ ਇੰਨ-ਬਿੰਨ ਲਾਗੂ ਕਰਨ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 06 Jul 2016

ਸਿੱਖਿਆ ਵਿਭਾਗ ਵੱਲੋਂ ਆਮ ਬਦਲੀਆਂ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬਦਲੀਆਂ ਦੇ ਚਾਹਵਾਨ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਹੁਣ ਬਦਲੀ ਸਬੰਧੀ ਦਫਤਰ ਨਾ ਆਉਣ। ਇਹ ਖੁਲਾਸਾ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਰਦਿਆਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ ਨੇ ਦੱਸਿਆ ਕਿ ਸਰਕਾਰ ਵੱਲੋਂ ਬਦਲੀਆਂ ਸਬੰਧੀ ਬਣਾਈ ਨੀਤੀ ਅਨੁਸਾਰ 30 ਜੂਨ ਤੱਕ ਬਦਲੀਆਂ ਕੀਤੀਆਂ ਜਾਣੀਆਂ ਸਨ ਅਤੇ ਇਸ ਅੰਤਿਮ ਤਾਰੀਕ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।ਡੀ.ਪੀ.ਆਈ. ਸ੍ਰੀ ਢੋਲ ਨੇ ਕਿਹਾ ਕਿ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਬਦਲੀਆਂ ਦੀ ਨੀਤੀ ਤਹਿਤ ਹੁਣ ਤੱਕ ਹੋਈਆਂ ਬਦਲੀਆਂ ਨੂੰ 100 ਫੀਸਦੀ ਇੰਨ-ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੁਝ ਅਧਿਆਪਕਾਂ ਵੱਲੋਂ ਇਹ ਸ਼ਿਕਾਇਤ ਆਈ ਹੈ ਕਿ ਉਨ੍ਹਾਂ ਦੀ ਬਦਲੀ ਨੂੰ ਡੀ.ਈ.ਓ/ਸਕੂਲ ਮੁਖੀ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਡੀ.ਪੀ.ਆਈ. ਨੇ ਕਿਹਾ ਕਿ ਜੇਕਰ ਕੋਈ ਡੀ.ਈ.ਓ. ਜਾਂ ਸਕੂਲ ਮੁਖੀ ਬਦਲੀ ਵਾਲੇ ਅਧਿਆਪਕ ਨੂੰ ਰਿਲੀਵਿੰਗ ਜਾਂ ਜੁਆਇਨਿੰਗ ਨਾ ਕਰਵਾ ਕੇ ਬਦਲੀਆਂ ਨੂੰ ਲਾਗੂ ਨਹੀਂ ਕਰਦਾ ਤਾਂ ਉਸ ਵਿਰੁੱਧ ਅਨੁਸ਼ਾਸਣੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਢੋਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਬਦਲੀ ਲਈ ਪੂਰਾ ਸਮਾਂ ਦਿੱਤਾ ਗਿਆ ਸੀ ਅਤੇ ਸਿਰਫ ਸਟੇਸ਼ਨ ਖਾਲੀ ਨਾ ਹੋਣ ਵਾਲੇ ਕੇਸਾਂ ਵਿੱਚ ਬਦਲੀਆਂ ਨਹੀਂ ਹੋ ਸਕੀਆਂ, ਇਸ ਲਈ ਸਮੂਹ ਅਧਿਆਪਕਾਂ ਜਾਂ ਮੁਲਾਜ਼ਮਾਂ ਨੂੰ ਤਾਕੀਦ ਕੀਤੀ ਜਾ ਰਹੀ ਹੈ ਕਿ ਉਹ ਹੁਣ ਬਦਲੀ ਲਈ ਕਿਸੇ ਦਫਤਰ ਗੇੜਾ ਮਾਰ ਕੇ ਆਪਣਾ ਅਤੇ ਵਿਭਾਗ ਦਾ ਸਮਾਂ ਅਜਾਈਂ ਨਾ ਗੰਵਾਉਣ।

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD