Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਿੱਖ ਪੰਥ ਵਿੱਚ ਮੁਆਫੀ ਨੂੰ ਬੇਹੱਦ ਮਾਨਤਾ, ਮਾਮਲੇ ਨੂੰ ਬੇਵਜਾ ਤੂਲ ਨਾ ਦੇਣ ਰਾਜਨੀਤਿਕ ਆਗੂ: ਸੁੱਚਾ ਸਿੰਘ ਛੋਟੇਪੁਰ

ਰਾਜਨੀਤਿਕ ਲੜਾਈ ਲੜਨ ਬਾਦਲ ਅਤੇ ਕੈਪਟਨ, ਸੰਵਦੇਸ਼ਨਸ਼ੀਲ ਮੁੱਦਿਆਂ ਨੂੰ ਚੁੱਕ ਕੇ ਪੰਜਾਬ ਦੀ ਸ਼ਾਂਤੀ ਭੰਗ ਨਾ ਕਰਨ

ਸੁੱਚਾ ਸਿੰਘ ਛੋਟੇਪੁਰ
ਸੁੱਚਾ ਸਿੰਘ ਛੋਟੇਪੁਰ

Web Admin

Web Admin

5 Dariya News

ਚੰਡੀਗੜ , 06 Jul 2016

''ਅਸ਼ੀਸ਼ ਖੇਤਾਨ ਨੇ ਅਮ੍ਰਿਤਸਰ ਵਿੱਚ ਅਣਜਾਨੇ ਵਿੱਚ ਹੋਈ ਗਲਤੀ ਦਾ ਅਹਿਸਾਸ ਹੁੰਦੇ ਹੀ ਸਮੁੱਚੀ ਸਿੱਖ ਸੰਗਤ ਤੋਂ ਦੋਵੇਂ ਹੱਥ ਜੋੜ ਕੇ ਦਿਲੋਂ ਮੁਆਫੀ ਮੰਗ ਲਈ ਹੈ। ਸਿੱਖ ਪੰਥ ਵਿੱਚ ਮੁਆਫੀ ਦਾ ਬੇਹੱਦ ਮਹੱਤਵ ਅਤੇ ਮਾਨਤਾ ਹੈ। ਵਿਰੋਧੀ ਦਲਾਂ ਨੂੰ ਇਸ ਮਾਮਲੇ ਨੂੰ ਰਾਜਨੀਤਕ ਤੂਲ ਨਹੀਂ ਦੇਣਾ ਚਾਹੀਦਾ'' ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਹ ਗੱਲ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਕਹੀ। ਛੋਟੇਪੁਰ ਨੇ ਦੱਸਿਆ ਕਿ ਅਮ੍ਰਿਤਸਰ ਵਿੱਚ ਯੂਥ ਮੈਨੀਫੇਸਟੋ ਜਾਰੀ ਕਰਦੇ ਸਮੇਂ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ਚੇਅਰਮੈਨ ਅਸ਼ੀਸ਼ ਖੇਤਾਨ ਤੋਂ ਅਣਜਾਨੇ ਵਿੱਚ ਗਲਤੀ ਹੋ ਗਈ ਸੀ,  ਜੋ ਬੇਹੱਦ ਦੁਖਦ ਹੈ, ਪਰੰਤੂ ਇਸਦੇ ਲਈ ਉਨ੍ਹਾਂ ਨੇ ਤੁਰੰਤ ਮੁਆਫੀ ਮੰਗ ਲਈ ਹੈ। ਛੋਟੇਪੁਰ ਨੇ ਕਿਹਾ ਕਿ ਸਿੱਖ ਇਤਹਾਸ ਵਿੱਚ ਲੋਕਾਂ ਤੋਂ ਵੱਡੀਆਂ ਗਲਤੀਆਂ ਹੋਈਆਂ ਹਨ ਅਤੇ ਸੱਚੇ ਦਿਲੋਂ ਮੁਆਫੀ ਮੰਗਣ ਤੋਂ ਬਾਅਦ ਉਨ੍ਹਾਂ ਨੂੰ ਸਿੱਖ ਪੰਥ ਨੇ ਹਮੇਸ਼ਾ ਮੁਆਫ ਕੀਤਾ ਹੈ।ਛੋਟੇਪੁਰ ਨੇ ਕਿਹਾ ਕਿ ਰਾਜਨੀਤਕ ਵਿਰੋਧੀ ਇਸ ਮੁੱਦੇ ਨੂੰ ਬੇਵਜਾ ਹਵਾ ਦੇ ਰਹੇ ਹਨ। ਉਨ੍ਹਾਂ ਨੇ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਰਾਜਨੀਤਕ ਲੜਾਈ ਲੜਣ ਸੰਵੇਦਨਸ਼ੀਲ ਮੁੱਦੀਆਂ ਨੂੰ ਤੂਲ ਦੇ ਕੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦਾ ਯਤਨ ਨਾ ਕਰਨ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਛੋਟੇਪੁਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠਿਆ ਨੇ ਲੋਕ ਸਭਾ ਚੋਣ ਦੇ ਦੌਰਾਨ ਭਾਜਪਾ ਉਮੀਦਵਾਰ ਅਰੁਣ ਜੇਤਲੀ ਦੀ ਵਾਹੋ-ਵਾਹੀ ਲਈ ਗੁਰਬਾਣੀ ਦੀ ਬੇਅਦਬੀ ਕੀਤੀ ਸੀ ਪਰੰਤੂ ਬਾਅਦ ਵਿਚ ਮੁਆਫੀ ਮੰਗਣ ਤੋਂ ਬਾਅਦ ਉਨ੍ਹਾਂ ਨੂੰ ਮੁਆਫ ਕਰ ਦਿਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਆਪਣੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਪੈਰਾਂ ਵਿੱਚ ਜੁੱਤੇ ਪਹਿਨ ਕੇ ਸ਼੍ਰੀ ਗੁਟਕਾ ਸਾਹਿਬ ਚੁੱਕ ਕੇ ਸਹੁੰ ਲਈ ਸੀ। ਇੰਨਾ ਹੀ ਨਹੀਂ ਹਾਲ ਹੀ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹਾਦਰ ਦੱਸ ਕੇ ਉਨ੍ਹਾਂ ਦੀ ਤੁਲਨਾ ਬਾਬਾ ਬੰਦਾ ਸਿੰਘ ਬਹਾਦੁਰ ਦੇ ਨਾਲ ਕਰ ਦਿੱਤੀ ਸੀ। ਛੋਟੇਪੁਰ ਨੇ ਕਿਹਾ ਕਿ ਅਣਜਾਣੇ ਵਿੱਚ ਕਿਸੇ ਤੋਂ ਵੀ ਗਲਤੀ ਹੋ ਸਕਦੀ ਹੈ, ਪਰੰਤੂ ਜਦੋਂ ਹੱਥ-ਜੋੜ ਕੇ ਮੁਆਫੀ ਮੰਗ ਲਈ ਜਾਵੇ ਤਾਂ ਸਿੱਖ ਪੰਥ ਮੁਆਫੀ ਦੇ ਸਿਧਾਂਤ ਅਨੁਸਾਰ ਗਲਤੀ ਮਾਫ ਕਰ ਦਿੱਤੀ ਜਾਂਦੀ ਹੈ। ਛੋਟੇਪੁਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੈਨੀਫੇਸਟੋ ਦੇ ਮੁੱਦੇ ਉੱਤੇ ਅਣਜਾਨੇ ਵਿੱਚ ਹੋਈ ਗਲਤੀਆਂ ਦਾ ਅਹਿਸਾਸ ਹੁੰਦੇ ਹੀ ਮੈਨੀਫੇਸਟੋ ਤਿਆਰ ਕਰਣ ਵਾਲੀ ਟੀਮ ਦੇ ਮੁੱਖੀ ਕੰਵਰ ਸੰਧੂ ਅਤੇ ਅਸ਼ੀਸ਼ ਖੇਤਾਨ ਨੇ ਸਿੱਖ ਪੰਥ ਤੋਂ ਮੁਆਫੀ ਮੰਗ ਲਈ ਹੈ ਅਤੇ ਇਸ ਮਾਮਲੇ ਵਿੱਚ ਜੇਕਰ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਤਲਬ ਕੀਤਾ ਜਾਂਦਾ ਹੈ ਤਾਂ ਉੱਥੇ ਵੀ ਮੁਆਫੀ ਮੰਗ ਲਈ ਜਾਵੇਗੀ। ।

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD