ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ 'ਤੇ ਵਰਦਿਆਂ ਕਿਹਾ ਕਿ ਇਹ ਪਾਰਟੀ ਬਾਹਰਲੇ ਰਾਜਾਂ ਦੇਅਜਿਹੇ ਬੰਦਿਆਂ ਨਾਲ ਭਰੀ ਪਈ ਹੈ ਜਿਨਾਂ ਨੂੰ ਪੰਜਾਬ ਦੇ ਵਿਰਸੇ, ਸਭਿਆਚਾਰ ਅਤੇ ਇਤਿਹਾਸ ਬਾਰੇ ਭੋਰਾ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪਵਾਲਿਆਂ ਨੇ ਆਪਣੇ ਫਾਲਤੂ ਜਿਹੇ ਯੂਥ ਮਨੋਰਥ ਪੱਤਰ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਕੇ ਬੱਜਰ ਗੁਨਾਹ ਕੀਤਾ ਹੈ ਜਿਸ ਨਾਲ ਕਿ ਵਿਸ਼ਵ ਭਰਦੇ ਸਿੱਖਾਂ ਦੇ ਜਜ਼ਬਾਤਾਂ ਨੂੰ ਠੇਸ ਪੁੱਜੀ ਹੈ। ਮਨੋਰਥ ਪੱਤਰ ਉੱਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ'ਤੇ ਛਾਪਣ ਦੀ ਵੀ ਸ. ਬਾਦਲ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ।ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਅਸਲ ਵਿਚ ਵਿਸ਼ਵ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਦੀ ਨੁਮਾਇੰਦਾਪਾਰਟੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ 9 ਸਾਲਾਂ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਜਿਵੇਂ ਸਮਾਜਿਕ,ਆਰਥਿਕ ਅਤੇ ਹੋਰ ਖੇਤਰਾਂ ਵਿਚ ਬੇਮਿਸਾਲ ਤਰੱਕੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜਾਣ-ਬੁੱਝ ਕੇ ਪੰਜਾਬ ਦੇ ਵਿਕਾਸ ਬਾਰੇ ਨਾਕਰਾਤਮਕਪ੍ਰਚਾਰ ਕਰ ਰਹੀਆਂ ਹਨ ਜਦਕਿ ਸੱਚਾਈ ਇਹ ਹੈ ਕਿ ਪੰਜਾਬ ਬਹੁਤ ਸਾਰੀਆਂ ਗੱਲਾਂ ਵਿਚ ਅੱਵਲ ਸੂਬਾ ਹੈ ਅਤੇ ਕਈ ਨਵੀਆਂ ਬੁਲੰਦੀਆਂ ਪੰਜਾਬ ਨੇ ਸਰਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਤੋਂ ਇਲਾਵਾ ਬਹੁਤ ਸਾਰੀਆਂ ਨਿਵੇਕਲੀਆਂ ਤੇ ਲੋਕ ਪੱਖੀ ਭਲਾਈਸਕੀਮਾਂ ਪੰਜਾਬ ਸਰਕਾਰ ਨੇ ਸ਼ੁਰੂ ਕੀਤੀਆਂ ਹਨ ਜਿਨਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ, ਐਸ.ਸੀ.ਪਰਿਵਾਰਾਂ ਨੂੰ ਮੁਫਤ ਬਿਜਲੀ ਦੇ 200 ਯੂਨਿਟ, ਮਾਈ ਭਾਗੋ ਸਕੀਮ ਤਹਿਤ ਸਕੂਲੀ ਕੁੜੀਆਂ ਨੂੰ ਮੁਫਤ ਸਾਈਕਲ, ਬਹੁਮੰਤਵੀ ਖੇਡ ਮੈਦਾਨਾਂ ਦੀ ਉਸਾਰੀਆਦਿ ਪ੍ਰਮੁੱਖ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਸਫਲਤਾਪੂਰਬਕ ਦੋ ਨਿਵੇਸ਼ ਸੰਮੇਲਨ ਕਰਵਾਏ ਜਿਸ ਰਾਹੀਂ ਸੂਬੇ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਹੋਇਆਅਤੇ ਰੁਜ਼ਗਾਰ ਨੇ ਨਵੇਂ ਮੌਕੇ ਪੈਦਾ ਹੋਏ ਹਨ।ਉਨ੍ਹਾਂ ਦੱਸਿਆ ਕਿ ਬਹੁਤ ਜਲਦ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਖਾਸ ਤੌਰ 'ਤੇ ਪੇਂਡੂ ਖੇਤਰਾਂ ਨੇਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਵਿਚ ਵੱਡੀ ਰਾਹਤ ਮਿਲੇਗੀ।
ਇਸ ਤੋਂ ਪਹਿਲਾਂ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਉੱਪ ਮੁੱਖ ਮੰਤਰੀ ਨੇ ਪਿੰਡ ਮੌਜੇਵਾਲਾ, ਚੱਕ ਲਮੋਚਰ ਖੁਰਦ, ਢਾਣੀ ਅਮੀਰ ਸਿੰਘ,ਚੱਕ ਗਰੀਬਾਂ ਸੰਧਰ, ਢਾਣੀ ਮੰਗ ਸਿੰਘ-ਗਹਿਲੇਵਾਲਾ, ਚੱਕ ਟਾਹਲੀਵਾਲਾ, ਚੱਕ ਬਾਜੀਦਾਨ ਅਤੇ ਬਸਤੀ ਖੇੜਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਲਈ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੀਣ ਵਾਲੇ ਸਾਫ ਪਾਣੀ, ਜਿੰਮ, ਖੇਡ ਮੈਦਾਨਾਂਅਤੇ ਕਮਿਊਨਿਟੀ ਹਾਲ ਬਣਾਉਣ ਲਈ ਵੀ ਗ੍ਰਾਂਟਾਂ ਦਿੱਤੀਆਂ। ਸ. ਬਾਦਲ ਨੇ ਪਿੰਡ ਢਾਣੀ ਮੰਗ ਸਿੰਘ-ਗਹਿਲੇਵਾਲਾ ਵਿਚ ਕਮਿਊਨਿਟੀ ਹਾਲ ਬਣਾਉਣਲਈ 10 ਲੱਖ ਰੁਪਏ ਅਤੇ ਪਿੰਡ ਲਮੋਚਰ ਖੁਰਦ ਨੂੰ 10 ਲੱਖ ਰੁਪਏ ਖੇਡ ਮੈਦਾਨ ਬਣਾਉਣ ਲਈ ਦੇਣ ਦਾ ਵਿਸ਼ੇਸ਼ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉੱਪ ਮੁੱਖ ਮੰਤਰੀ ਨੇ ਚੱਕ ਗਰੀਬਾਂ ਸੰਧਰ, ਢਾਣੀ ਮੰਗ ਸਿੰਘ-ਗਹਿਲੇਵਾਲਾ, ਚੱਕ ਟਾਹਲੀਵਾਲਾ ਅਤੇ ਚੱਕ ਬਾਜੀਦਾਨ ਵਿਚ ਪੱਕੀਆਂ ਸੜਕਾਂ ਅਤੇ 100ਫੀਸਦੀ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਦੇ ਕੰਮਾਂ ਦੇ ਨੀਂਹ ਪੱਥਰ ਵੀ ਰੱਖੇ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਮੌਕੇ 'ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿੱਤਾ ਕਿਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਹਰ ਤਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਖਾਸ ਤੌਰ 'ਤੇ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂਮੁਸ਼ਕਿਲਾਂ ਵੱਲ ਖਾਸ ਧਿਆਨ ਦੇ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਨਾਂ ਇਲਾਕਿਆਂ ਵਿਚ ਵੀ ਸਾਵਾਂ ਵਿਕਾਸ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ, ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਡਿਪਟੀ ਕਮਿਸ਼ਨਰ ਈਸ਼ਾਕਾਲੀਆ, ਐਸਐਸਪੀ ਨਰਿੰਦਰ ਭਾਰਗਵ, ਉੱਪ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਸਤਿੰਦਰਜੀਤ ਸਿੰਘਮੰਟਾ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਪ੍ਰੇਮ ਵਲੇਚਾ, ਜ਼ਿਲਾ ਦਿਹਾਤੀ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਉਪ-ਚੇਅਰਮੈ ਪੰਜਾਬ ਐਗਰੋ ਅਸ਼ੋਕ ਜੁਨੇਜਾ ਆਦਿਹਾਜ਼ਰ ਸਨ।