Sunday, 12 May 2024

 

 

ਖ਼ਾਸ ਖਬਰਾਂ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

 

ਆਮ ਆਦਮੀ ਪਾਰਟੀ ਨੇ ਹਰੇਕ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

ਨੰਨ੍ਹੀ ਛਾਂ ਮੁਹਿੰਮ ਤਹਿਤ ਜ਼ਿਲ੍ਹੇ ਦੇ 21 ਪਿੰਡਾਂ ਨੂੰ ਵੰਡੇ ਪੀਣ ਵਾਲੇ ਪਾਣੀ ਦੇ ਟੈਂਕਰ, ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਦੇਸ਼ ਭਰ ਵਿਚੋਂ ਮੋਹਰੀ : ਹਰਸਿਮਰਤ ਕੌਰ ਬਾਦਲ

Web Admin

Web Admin

5 Dariya News

ਮਾਨਸਾ , 07 Jul 2016

ਆਮ ਆਦਮੀ ਪਾਰਟੀ ਦਾ ਕੰਮ ਸਿਰਫ ਵੋਟਾਂ ਤੱਕ ਹੀ ਸੀਮਿਤ ਰਹਿਣਾ ਹੈ ਅਤੇ ਇਨ੍ਹਾਂ ਪਾਰਟੀਆਂ ਨੂੰ ਨਾ ਤਾਂ ਪਰਮਾਤਮਾ ਯਾਦ ਆਉਂਦਾ ਹੈ ਅਤੇ ਨਾ ਹੀ ਕਿਸੇ ਧਾਰਮਿਕ ਗੰਰਥ ਦੀ ਪਰਵਾਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਘਾਤ ਕਰਨ ਵਾਲੀ ਪਾਰਟੀ ਹੈ, ਜਿਸ ਤੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗੰਥ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਕਦੇ ਕਿਸੇ ਧਰਮ ਦੇ ਗੰਰਥ ਦੀ ਬੇਅਦਬੀ ਕੀਤੀ ਜਾਂਦੀ ਹੈ ਅਤੇ ਕਦੇ ਆਪਣੇ ਝੂਠੇ ਵਾਅਦਿਆਂ ਲਈ ਸ਼੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਸਥਾਨ, ਜਿੱਥੇ ਕਰੋੜਾਂ ਦੀ ਗਿਣਤੀ ਵਿਚ ਦੁਨੀਆਂ ਭਰ ਤੋਂ ਸ਼ਰਧਾਲੂ ਆ ਕੇ ਸੀਸ਼ ਨਿਵਾਉਂਦੇ ਹਨ, ਦੀ ਤਸਵੀਰ 'ਤੇ ਵੀ ਝਾੜੂ ਦੀ ਫੋਟੋ ਲਗਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹੇ ਦੇ 21 ਪਿੰਡਾਂ ਨੂੰ ਨੰਨ੍ਹੀਂ ਛਾਂ ਸਕੀਮ ਅਧੀਨ ਪੀਣ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ, ਜਿਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਪੱਖੋਂ ਪੰਜਾਬ ਸਰਕਾਰ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨਾਲੋਂ ਵੀ ਵੱਧ ਕਰ ਕੇ ਦਿਖਾਇਆ ਹੈ।

ਅੱਜ ਦੇ ਇਸ ਸਮਾਗਮ ਦੌਰਾਨ ਨੰਨ੍ਹੀਂ ਛਾਂ ਮੁਹਿੰਮ ਅਧੀਨ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਬੁਰਜ ਹਰੀ, ਗੰਢੂ ਖੁਰਦ, ਰਿਉਂਦ ਖੁਰਦ, ਮਘਾਣੀਆਂ, ਰਾਮਗੜ੍ਹ, ਲੱਖੀਵਾਲ, ਸਹਾਰਣਾ, ਸ਼ੇਰ ਖਾਂ ਵਾਲਾ, ਫੁੱਲੂਵਾਲਾ, ਬੀਰੋਕੇ ਕਲਾਂ, ਕੱਲ੍ਹੋ, ਅਸਪਾਲ, ਮਾਨ ਬੀਬੜੀਆਂ, ਕੋਟ ਲੱਲੂ, ਬਰਨਾਲਾ, ਰੱਲੀ, ਰੰਘੜਿਆਲ, ਨਰਿੰਦਰਪੁਰਾ, ਮਾਨਸਾ ਖੁਰਦ, ਮੋਹਰ ਸਿੰਘ ਵਾਲਾ ਅਤੇ ਪਿੰਡ ਹੀਰੇਵਾਲਾ ਨੂੰ ਪਾਣੀ ਵਾਲੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਮੌਕੇ ਬੀਬਾ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ (ਪੁਰਸ਼ ਤੇ ਇਸਤਰੀ) ਦੇ ਸਰਕਲ ਪ੍ਰਧਾਨਾਂ ਅਤੇ ਹੋਰ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਦਿਲਰਾਜ ਸਿੰਘ ਭੂੰਦੜ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਦਿਹਾਤੀ) ਮੈਡਮ ਬਲਬੀਰ ਕੌਰ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਸ਼੍ਰੀ ਮਨਦੀਪ ਸਿੰਘ ਗੋਰਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਮਿੱਠੂ ਸਿੰਘ ਕਾਹਨੇਕੇ ਤੇ ਸ਼੍ਰੀ ਗੁਰਪ੍ਰੀਤ ਸਿੰਘ ਝੱਬਰ ਅਤੇ ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਸ਼੍ਰੀ ਗੁਰਮੇਲ ਸਿੰਘ ਠੇਕੇਦਾਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD