Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਚੇਅਰਮੈਨ ਗਾਬੜ੍ਹੀਆ ਦੀ ਅਗਵਾਈ 'ਚ ਮਨਾਇਆ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ

ਚੇਅਰਮੈਨ ਗਾਬੜ੍ਹੀਆ ਦੀ ਅਗਵਾਈ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 09 Jul 2016

Last updated on: Jul 09, 2016, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਪੰਜਾਬ ਸ੍ਰ. ਸੁਖਬੀਰ ਸਿੰਘ ਬਾਦਲ ਦਾ 54ਵਾਂ ਜਨਮ ਦਿਨ ਅੱਜ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗਿੱਲ ਰੋਡ, ਲੇਬਰ ਕਲੋਨੀ ਸਥਿੱਤ ਮੁੱਖ ਦਫਤਰ ਵਿਖੇ ਮਨਾਇਆ ਗਿਆ।ਜਨਮ ਦਿਨ ਦਾ ਕੇਕ ਕੱਟਣ ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਹੀਰਾ ਸਿੰਘ ਗਾਬੜ੍ਹੀਆ ਨੇ ਕਿਹਾ ਕਿ ਅੱਜ ਪੰਜਾਬ ਹੀ ਨਹੀਂ ਹਰ ਧਰਮ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਲੋਕ ਪੱਖੀ ਉੱਚੀ ਅਤੇ ਸੁੱਚੀ ਸੋਚ ਸਦਕਾ ਉਨ੍ਹਾਂ ਦਾ ਜਨਮ ਦਿਨ ਲੰਮੀ ਉਮਰ ਅਤੇ ਤੰਦਰੁਸਤੀ ਨੂੰ ਲੈ ਕੇ ਮਨਾ ਰਹੇ ਹਨ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਵੀ ਤਰੱਕੀ ਦੀਆਂ ਲੀਹਾਂ 'ਤੇ ਲਿਜਾਇਆ ਜਾ ਸਕੇ।ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਨਿਰਮਲ ਸਿੰਘ ਐਸ.ਐਸ, ਅਕਾਲੀ ਜੱਥਾ ਸ਼ਹਿਰੀ ਦੇ ਸਰਪ੍ਰਸਤ ਬਾਬਾ ਅਜੀਤ ਸਿੰਘ ਅਤੇ ਸ਼੍ਰੋਅਦ ਇਸਤਰੀ ਵਿੰਗ ਸ਼ਹਿਰੀ ਦੀ ਪ੍ਰਧਾਨ ਅਤੇ ਐਸ.ਐਸ. ਬੋਰਡ ਦੀ ਮੈਂਬਰ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ 'ਤੇ ਪੰਜਾਬ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਮਾਣ ਤੇ ਫਖ਼ਰ ਮਹਿਸੂਸ ਹੋ ਰਿਹਾ ਹੈ ਕਿਉਂਕਿ ਪਿਛਲੇ 9 ਸਾਲਾਂ ਦੌਰਾਨ ਜੋ ਵਿਕਾਸ ਅਤੇ ਲੋਕ ਪੱਖੀ ਸਕੀਮਾਂ ਦਾ ਲਾਭ ਵੱਡੀ ਪੱਧਰ 'ਤੇ ਪੰਜਾਬ ਦੇ ਲੋਕਾਂ ਨੂੰ ਪ੍ਰਾਪਤ ਹੋਇਆ ਹੈ ਉਹ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੇਣ ਹੈ।ਇਸ ਮੌਕੇ ਬਲਜੀਤ ਕੌਰ ਸਿੱਧੂ, ਜੱਥੇਦਾਰ ਕੁਲਦੀਪ ਸਿੰਘ ਖਾਲਸਾ, ਜਸਪਾਲ ਸਿੰਘ ਗਿਆਸਪੁਰਾ, ਅਸੋਕ ਮੱਕੜ, ਤੇਜਿੰਦਰ ਸਿੰਘ ਡੰਗ, ਗੁਰਦੀਪ ਸਿੰਘ ਲੀਲ, ਸੋਹਣ ਸਿੰਘ ਗੋਗਾ, ਕੌਂਸਲਰ ਸਵਰਨ ਸਿੰਘ ਮਹੌਲੀ, ਕੁਲਦੀਪ ਸਿੰਘ ਲੁਹਾਰਾ, ਵਿੱਕੀ ਕੁਲਾਰ, ਕੋਂਸਲਰ ਰਖਵਿੰਦਰ ਸਿੰਘ ਗਾਬੜੀਆ, ਰਜੇਸ਼ ਮਿਸ਼ਰਾ, ਉਮ ਪ੍ਰਕਾਸ਼ ਕੈਥ, ਹਰਦੀਪ ਸਿੰਘ ਪਲਾਹਾ, ਸਤਨਾਮ ਸਿੰਘ ਕੈਲੇ, ਜਤਿੰਦਰ ਸਿੰਘ ਖਾਲਸਾ, ਐਡਵੋਕੇਟ ਸੰਦੀਪ ਸਿੰਘ ਖੋਸਾ, ਪ੍ਰੈਸ ਸਕੱਤਰ ਗੁਰਮੀਤ ਸਿੰਘ ਨਿੱਝਰ, ਬਲਵੀਰ ਸਿੰਘ ਮਣਕੂ, ਨਿਰਮਲ ਸਿੰਘ ਬਿੱਟੂ, ਹਰਪ੍ਰੀਤ ਸਿੰਘ ਬੇਦੀ, ਜਸਬੀਰ ਸਿੰਘ ਕਲਸੀ, ਗੁਰਦੀਪ ਸਿੰਘ ਲੋਧਰਾ, ਜਸਵੰਤ ਸਿੰਘ ਗਾਬੜੀਆ, ਬਾਊ ਅਮਰ ਨਾਥ, ਅੰਗਰੇਜ ਸਿੰਘ ਚੋਹਲਾ, ਬਲਵਿੰਦਰ ਸਿੰਘ ਬਿੱਲੂ ਵੀ ਹਾਜ਼ਰ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD