Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ 'ਤੇ ਜਾਤ-ਪਾਤ ਫੈਲਾਉਣ ਦਾ ਦੋਸ਼ ਲਗਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਮੰਗਣ ਮਾਫੀ-ਦੇਵ ਮਾਨ

Web Admin

Web Admin

5 Dariya News

ਪਟਿਆਲਾ , 10 Jul 2016

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ ਤੇ ਕਰਵਾਈ ਚਰਚਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਬਾਬਾ ਸਾਹਿਬ ਡਾ, ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਐਸਸੀ/ਐਸਟੀ ਵਿੰਗ ਦੇ ਪੰਜਾਬ ਮੁੱਖੀ ਦੇਵ ਮਾਨ ਨੇ ਨਿਖੇਧੀ  ਕਰਦੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਦੀ ਨਿੰਦਾ ਕਰਦੀ ਹੈ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਇਸ ਘਿਣੌਨੀ ਹਰਕਤ ਲਈ ਸਮੁਚੇ ਦਲਿਤ ਸਮਾਜ ਤੋਂ ਜਨਤਕ ਤੋਰ ਤੇ ਮੁਆਫੀ ਮੰਗਣ ਦੀ ਮੰਗ ਕਰਦੀ ਹੈ।ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਵਜ਼ਾਰਤ ਵਿਚੋਂ ਬਰਖਾਸਤ ਕੀਤਾ ਜਾਵੇ।। ਜੇ ਵਿਰਸਾ ਸਿੰਘ ਵਲਟੋਹਾ ਨੇ ਜਨਤਕ ਤੋਰ ਤੇ ਇਕ ਹਫਤੇ ਦੇ ਅੰਦਰ ਮੁਆਫੀ ਨਾ ਮੰਗੀ ਅਤੇ ਮੁੱਖ ਮੰਤਰੀ ਪੰਜਾਬ ਨੇ ਵਲਟੋਹਾ ਨੂੰ ਬਰਖਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਆਪਣੀ ਇਸ ਸਬੰਧੀ ਅਗਲੀ ਰਣਨੀਤੀ ਤਹਿ ਕਰੇਗੀ। ਅਸੀ ਵਿਰਸਾ ਸਿੰਘ ਵਲਟੋਹਾ ਅਤੇ ਸਮਾਜ ਨੂੰ ਦੱਸਣਾ ਚਾਉਂਦੇ ਹਾਂ ਕਿ ਜਾਤਿ-ਪਾਤੀ ਸਿਸਟਮ ਬਾਬਾ ਸਾਹਿਬ ਨੇ ਨਹੀਂ ਬਲਕਿ ਸੱਦਿਆ ਪਹਿਲਾਂ ਸ਼ੁਰੂ ਹੋਇਆ।।ਬਾਬਾ ਸਾਹਿਬ ਨੇ ਜਾਤ-ਪਾਤ ਅਤੇ ਛੂਆ ਛੂਤ ਨੂੰ ਆਪਣੇ ਹਡਾ ਤੇ ਹੰਢਾਇਆ।

ਓਹਨਾ ਜਾਤੀ ਪਾਤੀ ਸਿਸਟਮ ਨੂੰ ਖਤਮ ਕਰਨ ਲਈ ਬਹੁਤ ਉਪਰਾਲੇ ਕੀਤੇ।।ਜਿਨਾਂ ਚੋਂ ਇਕ ਜਾਤ-ਪਾਤ ਦਾ ਬੀਜ ਨਾਸ਼ ਦੇ ਨਾਮ ਨਾਲ ਇਕ ਕਿਤਾਬ ਲਿਖੀ ਜੋ 15 ਜੁਲਾਈ 1936 ਨੂੰ ਪ੍ਰਕਾਸ਼ਿਤ ਹੋਈ।।ਇਹ ਬਾਬਾ ਸਾਹਿਬ ਅੰਬੇਡਕਰ ਦਾ ਉਹ ਭਾਸ਼ਣ ਸੀ ਜੋ ਓਹਨਾ ਨੇ ਜਾਤ-ਪਾਤ ਤੋੜਕ ਮੰਡਲ ਦੇ ਸਲਾਨਾ ਸਮਾਗਮ ਵਿੱਚ ਦੇਣਾ ਸੀ।।ਸੋ ਵਿਰਸਾ ਸਿੰਘ ਵਲਟੋਹਾ ਵਲੋਂ ਬਾਬਾ ਸਾਹਿਬ ਅੰਬੇਦਕਰ ਤੇ ਸਮਾਜ ਨੂੰ ਜਾਤ ਪਾਤ ਵਿੱਚ ਵੰਡਣ ਦਾ ਘਿਨੌਣਾ ਇਲਜ਼ਾਮ ਲਗਾਇਆ ਗਿਆ ਹੈ, ਉਹ ਨਿੰਦਣ ਯੋਗ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਸੀ/ ਐਸਟੀ ਵਿੰਗ ਦੇ ਪੰਜਾਬ ਪ੍ਰਧਾਨ ਦੇਵ ਮਾਨ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਕਿਹਾ ਕੇ ਜੇਕਰ ਵਲਟੋਹਾ ਮੁਆਫੀ ਨਹੀਂ ਮੰਗਦੇ ਤਾ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ।।ਇਸ ਮੌਕੇ ਉਹਨਾ ਨਾਲ ਪੰਜਾਬ ਦੇ ਐਸਸੀ/ਐਸਟੀ ਵਿੰਗ ਦੇ ਜਨਰਲ ਸਕੱਤਰ ਸੰਤੋਖ ਸਿੰਘ ਸਲਾਣਾ, ਮਨਦੀਪ ਕੌਰ ਮੀਤ ਪ੍ਰਧਾਨ ਪੰਜਾਬ, ਜ਼ੋਨ ਇੰਚਾਰਜ ਡਾ, ਬਲਬੀਰ ਸਿੰਘ, ਬਰਿੰਦਰ ਕੁਮਾਰ ਜ਼ੋਨ ਇੰਚਾਰਜ ਐਸਸੀ ਐਸਟੀ ਵਿੰਗ ਤੋਂ ਇਲਾਵਾ ਪਰਦੀਪ ਜੋਸ਼ਨ, ਕਿਰਪਾਲ ਸੈਣੀ, ਸਵਿੰਦਰ ਧੰਨੰਜੇ ਪਰਮਜੀਤ ਕੈਂਥ ਲਲਿਤ ਕੁਮਾਰ,ਮਨਿਦਰ ਸਿੰਘ ਭਟੋ, ਰਾਜਕੁਮਾਰ ਹਾਜਰ ਸਨ। ।

 

Tags: Dev Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD