Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਇਲ ਸੂਬੇ ਦੇ ਸਰਬੋਤਮ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ - ਡਾ. ਚਰਨਜੀਤ ਸਿੰਘ ਅਟਵਾਲ

ਹਲਕੇ ਦੇ ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ 'ਤੇ ਖਰਚੇ ਜਾ ਰਹੇ ਹਨ ਕਰੋੜਾਂ ਰੁਪਏ , ਪਿੰਡ ਕੂਹਲੀ ਕਲਾਂ ਅਤੇ ਜਰਗ ਵਿੱਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਾਇਲ ਸੂਬੇ ਦੇ ਸਰਬੋਤਮ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ - ਡਾ. ਚਰਨਜੀਤ ਸਿੰਘ ਅਟਵਾਲ

Web Admin

Web Admin

5 Dariya News (ਅਜੇ ਪਾਹਵਾ)

ਦੋਬੁਰਜੀ/ਕੂਹਲੀ ਕਲਾਂ/ਜਰਗ , 11 Jul 2016

Last updated on: Jul 11, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਕਰੋੜਾਂ ਰੁਪਏ ਦੇ ਕਈ ਮਹੱਤਵਪੂਰਨ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਵਿਧਾਨ ਸਭਾ ਹਲਕਾ ਪਾਇਲ, ਸੂਬੇ ਦੇ ਸਰਬੋਤਮ ਹਲਕਿਆਂ ਵਿੱਚ ਸ਼ੁਮਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਹ ਅੱਜ ਪਿੰਡ ਦੋਬੁਰਜੀ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਪਿੰਡ ਕੂਹਲੀ ਕਲਾਂ ਅਤੇ ਪਿੰਡ ਜਰਗ ਵਿਖੇ ਦਰਜਨ ਦੇ ਕਰੀਬ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਉਪਰਾਲਿਆਂ ਨਾਲ ਅੱਜ ਪਿੰਡ ਦੋਬੁਰਜੀ ਵਿਖੇ ਦੋ ਰੋਜ਼ਾ ਜਾਗੂਰਕਤਾ ਕੈਂਪ ਦਾ ਆਰੰਭ ਕੀਤਾ ਗਿਆ, ਜਿਸ ਵਿੱਚ 12 ਪਿੰਡਾਂ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ, ਜਿਵੇਂਕਿ ਆਟਾ-ਦਾਲ, ਸ਼ਗਨ, ਮਾਈ ਭਾਗੋ ਵਿਦਿਆ ਸਕੀਮ ਅਤੇ ਹੋਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਲੋਕਾਂ ਨੂੰ ਲੋਕ ਹਿੱਤ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲੋਕ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਅਜਿਹੇ ਹੋਰ ਕੈਂਪ ਵੀ ਆਯੋਜਿਤ ਕੀਤੇ ਜਾਣਗੇ। 

ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਣ।ਇਸ ਉਪਰੰਤ ਉਨ੍ਹਾਂ ਨੇ ਪਿੰਡ ਕੂਹਲੀ ਕਲਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ 6 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਦਰਪੇਸ਼ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਕਾਸ ਕਾਰਜਾਂ ਅਤੇ ਫੰਡਾਂ ਦੀ ਕਮੀ ਬਾਰੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲੇ ਲੋਕਾਂ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਪਿੰਡ ਕੂਹਲੀ ਕਲਾਂ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ।ਇਸ ਉਪਰੰਤ ਉਨ੍ਹਾਂ ਪਿੰਡ ਜਰਗ ਵਿਖੇ ਕਿਸਾਨਾਂ ਦੀ ਸਹਿਕਾਰੀ ਸੁਸਾਇਟੀ ਦਾ ਵੀ ਉਦਘਾਟਨ ਕੀਤਾ। ਇਹ ਸੁਸਾਇਟੀ ਪਿਛਲੇ 32 ਸਾਲਾਂ ਤੋਂ ਬੰਦ ਪਈ ਸੀ। ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਦੇ ਚੱਲਣ ਨਾਲ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਜਰਗ ਵਿਖੇ ਵੀ ਹੋਰ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਸ੍ਰ. ਬਿਕਰਮਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ ਤੇ ਸ੍ਰ. ਹਰਪਾਲ ਸਿੰਘ ਜੱਲ੍ਹਾ, ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਸ੍ਰ. ਗੁਰਦੀਪ ਸਿੰਘ ਪੰਧੇਰਖੇੜੀ, ਯੂਥ ਅਕਾਲੀ ਆਗੂ ਸ੍ਰ. ਗੁਰਦੀਪ ਸਿੰਘ ਰਾਣੂ, ਸ੍ਰ. ਜਗਦੀਪ ਸਿੰਘ ਦੋਬੁਰਜੀ, ਐੱਸ. ਡੀ. ਐੱਮ. ਪਾਇਲ ਸ਼੍ਰੀਮਤੀ ਹਰਜੋਤ ਕੌਰ ਅਤੇ ਹੋਰ ਹਾਜ਼ਰ ਸਨ। 

l

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD