Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਆਮ ਆਦਮੀ ਪਾਰਟੀ ਦਾ ਸਾਬਕਾ ਫੌਜੀਆਂ ਬਾਰੇ ਵਿੰਗ ਕਰੇਗਾ ਸਵਾ ਲੱਖ ਸਾਬਕਾ ਫੌਜੀ ਲਾਮਵੰਦ

ਸ਼ਾਰੇ 117 ਹਲਕਿਆਂ 'ਚ 25 ਜੁਲਾਈ ਤਕ ਕੀਤੀਆਂ ਜਾਣਗੀਆਂ ਮੀਟਿੰਗਾਂ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Jul 2016

ਆਮ ਆਦਮੀ ਪਾਰਟੀ ਦੇ ਸਾਬਕਾ ਫੌਜੀਆਂ ਬਾਰੇ ਵਿੰਗ ਵਲੋਂ ਪਾਰਟੀ  ਦੀ  ਹਮਾਇਤ ਲਈ  ਕਰੀਬ ੧.੨੫ ਲੱਖ  ਸਾਬਕਾ ਫੌਜੀਆਂ ਨੂੰ ਲਾਮਵੰਦ ਕਰਨ ਲਈ ਪੰਜਾਬ ਵਿਚ ਇਕ ਵਿਸੇਸ਼ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਜ਼ੋਨ ਅਤੇ ਹਲਕਾ ਪੱਧਰ ਤੇ ਸਾਬਕਾ ਫੌਜੀਆਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਅਧੀਨ ਲੁਧਿਆਂਣਾ ਜ਼ੋਨ ਵਿਚ 12 ਅਤੇ 13 ਜੁਲਾਈ ਨੂੰ ਜਗਰਾਓਂ, ਮੁਲਾਂਪੁਰ, ਗਿੱਲ ਅਤੇ ਲੁਧਿਆਣਾ ਵਿਖੇ 4 ਭਰਵੀਆਂ  ਮੀਟਿੰਗਾਂ ਕੀਤੀਆਂ ਗਈਆਂ ਹਨ। ਇਨਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਸਾਬਕਾ ਫੌਜੀਆਂ ਨੇ ਸ਼ਾਮਿਲ ਹੋ ਕੇ ਪਾਰਟੀ ਦਾ ਸਮੱਰਥਨ ਕਰਨ ਦਾ ਭਰੋਸਾ ਦਿੱਤਾ।ਅੱਜ ਸਲੇਮ ਟਾਬਰੀ ਵਿਖੇ 'ਜ਼ਾਇਕਾ ਰਿਜ਼ੋਰਟਸ' ਵਿਚ ਸਾਬਕਾ ਫੌਜੀਆਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਨ ਪਿਛੋਂ  ਸਾਬਕਾ ਫੌਜੀਆਂ ਬਾਰੇ ਵਿੰਗ ਦੇ ਸੂਬਾ ਪ੍ਰਧਾਨ ਕੈਪਟਨ ਬਿਕਰਮਾਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਿਹਾ ਕਿ ਦੂਜੀਆਂ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਨਿਰਾਸ਼ ਸਾਬਕਾ ਫੌਜੀ ਭਾਰੀ ਤਾਦਾਦ ਵਿਚ ਅਰਵਿੰਦ ਕੇਜਰੀਵਾਲ  ਦੇ ਭ੍ਰਿਸ਼ਟਾਚਾਰ ਵਿਰੁੱਧ ਆਰੰਭੇ ਅੰਦੋਲਨ ਵਿਚ ਸ਼ਾਮਿਲ ਹੋ ਰਹੇ ਹਨ। ਮਟਿੰਗ ਨੂੰ ਹੋਰਨਾਂ ਤੋਂ ਇਲਾਵਾ ਵਿੰਗ ਦੇ ਸੂਬਾ ਸਲਾਹਕਾਰ ਬੋਰਡ ਦੇ ਮੈਂਬਰ ਰਿਟਾਇਰਡ ਏਅਰ ਮਾਰਸ਼ਲ ਪੀ ਐਸ ਗਿੱਲ, ਲੁਧਿਆਣਾ ਜ਼ੋਨ ਦੇ ਕੋਆਰਡੀਨੇਟਰ ਰਿਟ. ਕਰਨਲ ਸੀ ਐਮ ਲਖਨਪਾਲ, ਕਰਨਲ ਜਸਜੀਤ ਸਿੰਘ  ਨੇ ਵੀ ਸੰਬੋਧਨ ਕੀਤਾ।

ਵਿਸੇਸ਼ ਮੁਹਿੰਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਕੈਪਟਨ ਸਿੰਘ ਨੇ ਕਿਹਾ ਕਿ 14 ਜੂਨ ਤੋਂ ਸ਼ੁਰੂ ਕੀਤੀ ਇਸ ਰਾਜ ਵਿਆਪੀ ਮੁਹਿੰਮ ਅਧੀਨ ਹੁਣ ਤੱਕ ਜ਼ੋਨ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਸਾਬਕਾ ਫੌਜੀਆਂ  ਦੀਆਂ 150 ਭਰਵੀਆਂ ਮੀਟਿੰਗਾਂ ਕੀਤੀਆਂ ਜਾ ਚੁਕੀਆਂ ਹਨ ਅਤੇ ੨੫ ਜੁਲਾਈ  ਤੱਕ ਰਾਜ ਦੇ ਸਾਰੇ 117 ਹਲਕਿਆਂ ਵਿਚ ਮੀਟਿੰਗਾਂ ਦਾ ਸਿਲਸਿਲਾ ਖਤਮ ਕਰ ਲਿਆ ਜਾਵੇਗਾ।ਵਿੰਗ ਦੀ ਬਣਤਰ ਦੀ ਜਾਣਕਾਰੀ ਦਿੰਦੇ ਕੈਪਟਨ ਸਿੰਘ ਨੇ ਦਸਿਆ ਕਿ ਸੂਬਾ ਪੱਧਰ ਤੇ ਅਹੁਦੇਦਾਰਾਂ  ਅਤੇ ਸਾਰੇ 13 ਜ਼ੋਨਾਂ ਤੇ ਕੋਆਰਡੀਨੇਟਰਾਂ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਸਰਕਲ aਤੇ ਪਿੰਡ ਪੱਧਰ ਤੇ ਕਮੇਟੀਆਂ ਜਲਦੀ ਬਣਾ ਦਿਤੀਆਂ ਜਾਣਗੀਆਂ।ਮੀਟਿੰਗ ਨੂੰ ਸੰਬੋਧਨ ਕਰਦੇ ਜ਼ੋਨ ਕੋਆਰਡੀਨੇਟਰ ਕਰਨਲ ਲਖਨਪਾਲ ਨੇ ਕਿਹਾ  ਕਿ ਲੁਧਿਆਣਾ ਜ਼ੋਨ ਵਿਚ ਸਾਬਕਾ ਫੋਜੀ ਵੱਡੀ ਗਿਣਤੀ ਵਿਚ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰ ਵਿਚ ਸਾਮਿਲ ਹੋ ਰਹੇ ਹਨ । ਉਨਾ ਕਿਹਾ ਕਿ ਪਾਰਟੀ ਅੰਦਰ ਸਾਬਕਾ ਫੌਜੀਆਂ ਨੂੰ ਸੌਂਪੀਆਂ ਅਹਿਮ ਜਿੰਮੇਵਾਰੀਆਂ ਨੂੰ ਉਹ ਪੂਰੀ ਲਗਨ ਨਾਲ ਨਿਭਾ ਰਹੇ ਹਨ।

 

Tags: Col. C.M. Lakhanpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD