Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਸੁਖਬੀਰ ਜੇ ਬਾਦਲ ਦੇ ਘਰ ਨਾ ਜੰਮਦਾ ਤਾਂ ਉਹ ਕੌਂਸਲਰ ਦੀ ਚੋਣ ਵੀ ਨਾ ਜਿੱਤ ਪਾਉਂਦਾ - ਸੁੱਚਾ ਸਿੰਘ ਛੋਟੇਪੁਰ

ਬਾਦਲ ਪਰਿਵਾਰ ਅਕਾਲੀ ਦਲ ਨੂੰ ਇਕ ਪ੍ਰਾਇਵੇਟ ਕੰਪਨੀ ਵਾਂਗੂ ਚਲਾ ਰਿਹਾ ਹੈ

ਸੁੱਚਾ ਸਿੰਘ ਛੋਟੇਪੁਰ
ਸੁੱਚਾ ਸਿੰਘ ਛੋਟੇਪੁਰ

Web Admin

Web Admin

5 Dariya News

13 Jul 2016

ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੁਆਰਾ ਆਮ ਆਦਮੀ ਪਾਰਟੀ ਦੀ ਤੁਲਣਾ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਕਰਨ ਅਤੇ ਆਪ ਆਗੂਆਂ ਨੂੰ ਖਾਲਿਸਤਾਨੀ ਕਹਿਣ 'ਤੇ ਪਲਟਵਾਰ ਕਰਦਿਆਂ ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸਨੂੰ ਇਕ ਬੇਤੁਕਾ ਬਿਆਨ ਕਰਾਰ ਦਿੱਤਾ।ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਮੋਹ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਕਰਾਰੀ ਹਾਰ ਹੁੰਦੀ ਵੇਖ ਕੇ ਸੁਖਬੀਰ ਬਾਦਲ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਾਂ ਦਾ ਪੰਜਾਬ ਵਿਚ ਹੋ ਰਿਹਾ ਵਿਰੋਧ ਸੁਖਬੀਰ ਨੂੰ ਅਜਿਹੇ ਘਟੀਆ ਦਰਜੇ ਦੇ ਬਿਆਨ ਦੇਣ ਲਈ ਉਕਸਾਅ ਰਿਹਾ ਹੈ।ਸੁਖਬੀਰ ਦੁਆਰਾ ਇਕ ਅੰਗ੍ਰੇਜੀ ਅਖਬਾਰ ਨੂੰ ਦਿੱਤੀ ਇੰਟਰਵਿਊ ਦਾ ਹਵਾਲਾ ਦਿੰਦਿਆ ਛੋਟੇਪੁਰ ਨੇ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਤੋਂ ਪੈਦਾ ਹੋਏ ਡਰ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਪਰੰਤੂ ਇਸ ਗੱਲਬਾਤ ਦੌਰਾਨ ਉਸਨੇ ਆਮ ਆਦਮੀ ਪਾਰਟੀ ਤੋਂ ਬਿਨਾ ਕੋਈ ਹੋਰ ਗੱਲ ਨਹੀਂ ਕੀਤੀ। ਜਿਸਤੋਂ ਕਿ ਸੁਖਬੀਰ ਬਾਦਲ ਦੇ ਮਨ ਵਿਚ ਆਪ ਦੇ ਭੈਅ ਦਾ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਆਪ ਪ੍ਰਤੀ ਸਨੇਹ ਕਾਰਨ ਸੁਖਬੀਰ ਬਾਦਲ ਦੀ ਰਾਤਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ। 

ਛੋਟੇਪੁਰ ਨੇ ਕਿਹਾ ਕਿ ਸੁਖਬੀਰ ਦੁਆਰਾ ਆਪ ਦੀ ਤੁਲਨਾ ਲੱਖਾਂ ਲੋਕਾਂ ਦੇ ਕਤਲ ਲਈ ਜਿਮੇਵਾਰ ਇਕ ਅੱਤਵਾਦੀ ਸੰਗਠਨ ਨਾਲ ਕਰਨਾ ਉਸਦੇ ਮਾਨਸਿਕ ਦਿਵਾਲੀਏਪਨ ਦੀ ਨਿਸ਼ਾਨੀ ਹੈ। ਸੁਖਬੀਰ ਇਸ ਗੱਲ ਤੋਂ ਵੀ ਜਾਣੂ ਹੈ ਕਿ ਆਪ ਦੀ ਸਰਕਾਰ ਆਉਣ 'ਤੇ ਬਾਦਲ ਪਰਿਵਾਰ ਦੁਆਰਾ ਪਿਛਲੇ 10 ਸਾਲਾਂ ਵਿਚ ਕੀਤੇ ਭ੍ਰਿਸ਼ਟਾਚਾਰ ਦਾ ਕੱਚਾ ਚਿੱਠਾ ਖੋਲ ਜਾਵੇਗਾ ਅਤੇ ਉਨ੍ਹਾਂ ਦੇ ਟੱਬਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਦੋਂਕਿ ਅਕਾਲੀ ਦਲ ਬਾਦਲ ਪਰਿਵਾਰ ਦੀ ਨਿੱਜੀ ਕੰਪਨੀ ਮਾਤਰ ਬਣ ਕੇ ਰਹਿ ਗਿਆ ਹੈ। ਅਜੋਕੇ ਸਮੇਂ ਵਿਚ ਅਕਾਲੀ ਦਲ ਦਾ ਅਰਥ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਅਤੇ ਅਦੇਸ਼ ਪ੍ਰਤਾਪ ਸਿੰਘ ਕੈਰੋ ਹੈ ਅਤੇ ਟਕਸਾਲੀ ਆਗੂਆਂ ਦੀ ਕੋਈ ਪੁੱਛ-ਪੜਤਾਲ ਨਹੀਂ ਹੈ। ਬਾਦਲ ਪਰਿਵਾਰ ਤੋਂ ਬਿਨਾ ਕਿਸੇ ਹੋਰ ਦਾ ਅਕਾਲੀ ਦਲ ਵਿਚ ਹੋਣਾ ਜਾਂ ਨਾ ਹੋਣਾ ਕੋਈ ਮਾਇਨੇ ਨਹੀਂ ਰੱਖਦਾ ਕਿਉਂ ਜੋ ਹਰ ਫੈਸਲਾ ਪਰਿਵਾਰਕ ਤੌਰ ਤੇ ਹੀ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਘਰ ਨਾ ਜੰਮਦਾ ਤਾਂ ਉਹ ਕਿਸੇ ਨਗਰ ਕੌਂਸਲ ਦਾ ਕੌਂਸਲਰ ਜਾਂ ਪਿੰਡ ਦੇ ਮੈਂਬਰ ਦੀ ਚੋਣ ਵੀ ਹਾਰ ਚੁੱਕਾ ਹੁੰਦਾ।ਸੁਖਬੀਰ ਦੁਆਰਾ ਪਰਵਾਸੀ ਪੰਜਾਬੀਆਂ ਬਾਰੇ ਖਾਲਿਸਤਾਨੀ ਸ਼ਬਦ ਦਾ ਪ੍ਰਯੋਗ ਕੀਤੇ ਜਾਣ ਉਤੇ ਇਤਰਾਜ ਜਤਾਉਂਦਿਆਂ ਛੋਟੇਪੁਰ ਨੇ ਕਿਹਾ ਕਿ ਸੁਖਬੀਰ ਸਿਰਫ ਇਸ ਗੱਲ ਤੋਂ ਹੀ ਖਫਾ ਹੈ ਕਿ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਉਸਦੇ ਦੁਆਰਾ ਵਿਖਾਏ ਸਬਜਬਾਗਾਂ ਨੂੰ ਨਾ ਪਸੰਦ ਕਰਦੇ ਹਨ ਅਤੇ ਉਹ ਸੁਖਬੀਰ ਸਮੇਤ ਹੋਰ ਅਕਾਲੀ ਆਗੂਆਂ ਨੂੰ ਮੂੰਹ ਨਹੀਂ ਲਗਾਉਂਦੇ। ਜਿਸ ਕਾਰਨ ਸੁਖਬੀਰ ਉਨ੍ਹਾਂ ਬਾਰੇ ਘਟੀਆ ਪੱਧਰ ਦੀ ਬਿਆਨਬਾਜੀ ਕਰਦਾ ਰਹਿੰਦਾ ਹੈ। ਇਕ ਸਾਲ ਪਹਿਲਾਂ ਹੀ ਸੁਖਬੀਰ ਨੇ ਐਨਆਰਆਈ ਸੰਮੇਲਨ ਬੁਲਾ ਕੇ ਪ੍ਰਵਾਸੀ ਪੰਜਾਬੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਪ੍ਰਵਾਸੀ ਪੰਜਾਬੀਆਂ ਦੁਆਰਾ ਅਸਲੀਅਤ ਜਾਣ ਕੇ ਸੁਖਬੀਰ ਨੂੰ ਘਾਹ ਨਾ ਪਾਉਣ ਤੇ ਸੁਖਬੀਰ ਹੁਣ ਉਨ੍ਹਾਂ ਨੂੰ ਖਾਲਿਸਤਾਨੀ ਅਤੇ ਭਾਰਤ ਵਿਰੋਧੀ ਗਰਦਾਨਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਿਹਾ ਹੈ।        

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD