Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸਕੂਲਾਂ ਵਿਚ ਜੰਕ ਫੂਡ 'ਤੇ ਲਗਾਈ ਪਾਬੰਦੀ

ਸੂਬੇ ਦੇ ਸਮੂਹ ਸਕੂਲਾਂ ਦਾ ਕਮੇਟੀ ਦੁਆਰਾ ਨਿਰੀਖਣ ਕੀਤਾ ਜਾਵੇਗਾ

ਸੁਕੇਸ਼ ਕਾਲੀਆ
ਸੁਕੇਸ਼ ਕਾਲੀਆ

Web Admin

Web Admin

5 Dariya News

ਚੰਡੀਗੜ੍ਹ , 14 Jul 2016

Last updated on: Jul 14, 2016, 00:00 IST

ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਹਦਾਇਤਾਂ ਜਾਰੀ ਕਰਦੇ ਹੋਏ ਸੂਬੇ ਦੇ ਸਮੂਹ ਸਕੂਲਾਂ ਦੇ ਵਿੱਚ ਜੰਕ ਫੂਡ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਿਸ ਅਧੀਨ ਜੁਲਾਈ,2016 ਮਹੀਨੇ ਵਿੱਚ ਹੀ ਕਮਿਸ਼ਨ ਦੁਆਰਾ ਗਠਿਤ ਕਮੇਟੀਆਂ ਦੁਆਰਾ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਦੱਸਿਆ ਕਿ ਸਕੂਲਾਂ ਵਿਚ ਮਿਲ ਰਿਹਾ ਜੰਕ ਫੂਡ ਇੱਕ ਗੰਭੀਰ ਮਾਮਲਾ ਹੈ ਜਿਸ ਸਬੰਧ ਵਿੱਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਹਦਾਇਤਾਂ ਜਾਰੀ ਹੋਇਆਂ ਹਨ ਕਿ ਸਕੂਲਾਂ ਵਿਚ ਮਿਲਣ ਵਾਲਾ  ਜੰਕ ਫੂਡ ਜਾਂ ਐਚ.ਐਫ.ਐਸ.ਐਸ.(ਫੂਡ ਇਨ ਹਾਈ ਇਨ ਫੈਟ,ਸਾਲਟ ਐਂਡ ਸ਼ੂਗਰ) ਵਾਲਾ ਭੋਜਨ ਬੱਚਿਆਂ ਦੀ ਸਿਹਤ ਤੇ ਕਈ ਤਰਾਂ ਦੇ ਮਾੜ੍ਹੇ ਪ੍ਰਭਾਵ ਪਾ ਰਿਹਾ ਹੈ ਜੋ ਬੱਚਿਆਂ ਵਿੱਚ ਸ਼ੂਗਰ, ਹਾਈਪਰਟੈਨਸ਼ਨ( ਮਾਨਸਿਕ ਤਨਾਅ) ਆਦਿ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ।ਇਹਨਾਂ ਬਿਮਾਰੀਆਂ ਅਤੇ ਬਚਪਨ ਵਿਚ ਵੱਧ ਰਹੇ ਮੁਟਾਪੇ ਨਾਲ ਬੱਚਿਆਂ ਦੇ ਸ਼ਰੀਰਕ ਵਿਕਾਸ ਅਤੇ ਵੱਡੇ ਪੱਧਰ ਤੇ ਸਮਾਜ ਦਾ ਨਾ ਪੂਰਾ ਹੋਣ ਵਾਲਾ ਨੁਕਸਾਨ ਹੋ ਰਿਹਾ ਹੈ।

ਚੇਅਰਮੈਨ ਕਾਲੀਆ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਕਮਿਸ਼ਨ ਨੇ ਅ ਧ 13(1) (ਐਫ) ਐਂਡ (ਕੇ) ਆਫ ਦਾ ਸੀ.ਪੀ.ਸੀ.ਆਰ. ਐਕਟ 2005 ਅਧੀਨ  ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ।ਇਸ ਸਬੰਧ ਵਿੱਚ ਵਿਸ਼ੇਸ਼ ਰੂਪ ਵਿਚ 'ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆਂ', ( ਐਫ ਐਸ ਐਸ ਏ ਆਈ ) ਨੇ  ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜਿਸ ਅਧੀਨ ਦੇਸ਼ ਦੇ ਬੱਚਿਆਂ ਲਈ ਸਵੱਸਥ,ਪੋਸ਼ਟਿਕ,ਵੱਧਿਆ ਅਤੇ ਸਾਫ-ਸੁਥਰਾ ਭੋਜਨ ਹੀ  ਖਾਣ ਲਈ ਮੁਹੱਈਆ ਕਰਵਾਉਣਾ ਹੈ।ਜਿਸ ਨੂੰ ਯਕੀਨੀ ਰੂਪ ਵਿਚ ਲਾਗੂ ਕਰਵਾਉਣ ਲਈ ਪਰਾਇਵੇਟ ਸਕੂਲਾਂ ( ਸੀ.ਬੀ.ਐਸ.ਈ.,ਨਾਨ- ਸੀ.ਬੀ.ਐਸ.ਸੀ. ਅਤੇ ਸਟੇਟ ਬੋਰਡ ਤੋਂ ਪ੍ਰਮਾਣਿਤ ) ਤੋਂ ਲਿਖਤੀ ਤੋਰ 'ਤੇ ਲਿਆ ਜਾਵੇਗਾ ਕਿ ਉਨਾਂ ਵਲੋਂ ਸਕੂਲਾਂ ਵਿਚ ਜੰਕ ਫੂਡ/ ਐਚ.ਐਫ.ਐਸ.ਐਸ.(ਫੂਡ ਇਨ ਹਾਈ ਇਨ ਫੈਟ,ਸਾਲਟ ਐਂਡ ਸ਼ੂਗਰ) ਵਾਲਾ ਭੋਜਨ ਨਹੀਂ ਦਿੱਤਾ ਜਾ ਰਿਹਾ ਹੈ।ਚੇਅਰਮੈਨ ਕਾਲੀਆ ਨੇ ਦੱਸਿਆ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆਂ', ( ਐਫ ਐਸ ਐਸ ਏ ਆਈ ) ਦੀਆ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਰਾਜ ਪੱਧਰ ਤੇ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਜਿਹਨਾਂ ਦੁਆਰਾ ਜੁਲਾਈ,2016 ਤੋਂ ਹੀ ਸੂਬੇ ਦੇ ਸਮੂਹ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ।  

 

Tags: Sukesh Kalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD