Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨਿੱਜੀ ਸਕੂਲਾਂ ਵਿੱਚ 'ਜੰਕ ਫੂਡ' ਦੀ ਵਰਤੋਂ ਰੋਕਣ ਲਈ ਗੰਭੀਰ

ਸਿੱਖਿਆ ਬੋਰਡ ਦੇ ਸਕੱਤਰ ਅਤੇ ਡੀ.ਪੀ.ਆਈਜ਼ ਨੂੰ ਨਿੱਜੀ ਸਕੂਲਾਂ ਤੋਂ ਘੋਸ਼ਣਾ ਪੱਤਰ ਲੈਣ ਦੀ ਹਦਾਇਤ , ਕਮਿਸ਼ਨ ਵੱਲੋਂ ਸ਼ੱਕੀ ਸਕੂਲਾਂ ਦੀ ਕਰਵਾਈ ਜਾਵੇਗੀ ਅਚਨਚੇਤ ਚੈਕਿੰਗ-ਚੇਅਰਮੈਨ ਕਾਲੀਆ

ਸੁਕੇਸ਼ ਕਾਲੀਆ
ਸੁਕੇਸ਼ ਕਾਲੀਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Jul 2016

Last updated on: Jul 13, 2016, 00:00 IST

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਡੀ. ਪੀ. ਆਈ. (ਪ੍ਰਾਇਮਰੀ ਅਤੇ ਸੈਕੰਡਰੀ) ਨੂੰ ਪੱਤਰ ਲਿਖ ਕੇ ਨਿੱਜੀ ਸਕੂਲਾਂ ਵਿੱਚ ਵਿਦਿਆਰਥੀਆਂ ਵੱਲੋਂ ਸੇਵਨ ਕੀਤੇ ਜਾਂਦੇ ਵੱਡੀ ਮਾਤਰਾ ਵਿੱਚ 'ਜੰਕ ਫੂਡ' (ਖਾਣਾ ਜੋ ਬਣਾਉਣਾ ਸੌਖਾ ਪਰ ਸਿਹਤ ਲਈ ਹਾਨੀਕਾਰਕ ਹੁੰਦਾ) ਦੀ ਸਮੱਸਿਆ ਨੂੰ ਗੰਭੀਰ ਦੱਸਦਿਆਂ ਸੂਬੇ ਅੰਦਰ ਪੈਂਦੇ ਸਾਰੇ ਨਿੱਜੀ ਸਕੂਲਾਂ ਤੋਂ 'ਜੰਕ ਫੂਡ' ਦੀ ਵਰਤੋਂ ਨਾ ਕਰਨ ਸੰਬੰਧੀ ਘੋਸ਼ਣਾ ਪੱਤਰ ਲੈਣ ਦੀ ਹਦਾਇਤ ਕੀਤੀ ਹੈ।ਇਸ ਸੰਬੰਧੀ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਸ੍ਰੀ ਕਾਲੀਆ ਨੇ ਕਿਹਾ ਕਿ ਰਾਸ਼ਟਰੀ ਕਮਿਸ਼ਨ ਦੀਆਂ ਹਦਾਇਤਾਂ 'ਤੇ ਇਹ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਜ਼ਰੂਰੀ ਹੈ ਕਿ ਸੂਬੇ ਵਿੱਚ ਪੈਂਦੇ ਸਾਰੇ ਨਿੱਜੀ ਸਕੂਲ (ਚਾਹੇ ਉਹ ਕਿਸੇ ਵੀ ਬੋਰਡ ਨਾਲ ਸੰਬੰਧਤ ਹੋਣ) ਇਹ ਘੋਸ਼ਣਾ ਪੱਤਰ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਡੀ. ਪੀ. ਆਈ. (ਪ੍ਰਾਇਮਰੀ ਅਤੇ ਸੈਕੰਡਰੀ) ਨੂੰ ਦੇਣ ਕਿ ਉਨ੍ਹਾਂ ਦੇ ਸਕੂਲ ਵਿੱਚ ਜੰਕ ਫੂਡ (ਜਿਸ ਵਿੱਚ ਫੈਟ, ਲੂਣ ਅਤੇ ਖੰਡ ਦੀ ਮਾਤਰਾ ਜਿਆਦਾ ਹੋਵੇ) ਦੀ ਵਰਤੋਂ ਜਾਂ ਵੇਚ ਨਹੀਂ ਕੀਤੀ ਜਾ ਰਹੀ ਹੈ। 

ਸ੍ਰੀ ਕਾਲੀਆ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਜੰਕ ਫੂਡ ਖਾਣ ਦੀ ਪ੍ਰਵਿਰਤੀ ਸਿਹਤ ਪੱਖੋਂ ਬਹੁਤ ਹੀ ਹਾਨੀਕਾਰਕ ਹੈ, ਕਿਉਂਕਿ ਇਸ ਦੇ ਲਗਾਤਾਰ ਜਾਂ ਜਿਆਦਾ ਸੇਵਨ ਨਾਲ ਸਰੀਰ ਨੂੰ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਲਈ ਇਸ ਦਿਸ਼ਾ ਵੱਲ ਜਿਆਦਾ ਤੋਂ ਜਿਆਦਾ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਸਕੂਲਾਂ ਨੂੰ ਕੁਝ ਅਗਵਾਈ ਲੀਹਾਂ (ਗਾਈਡਲਾਈਨਜ਼) ਜਾਰੀ ਕੀਤੀਆਂ ਹੋਈਆਂ ਹਨ, ਜਿਨ੍ਹਾਂ ਦੀ ਹਰੇਕ ਸਕੂਲ ਨੂੰ ਪਾਲਣਾ ਕਰਨੀ ਚਾਹੀਦੀ ਹੈ।ਇਸ ਤੋਂ ਇਲਾਵਾ ਉਨ੍ਹਾਂ (ਕਾਲੀਆ) ਨੇ ਫੂਡ ਸੇਫ਼ਟੀ ਕਮਿਸ਼ਨਰ, ਪੰਜਾਬ ਨੂੰ ਵੀ ਅਲੱਗ ਪੱਤਰ ਲਿਖ ਕੇ ਕਿਹਾ ਹੈ ਕਿ ਕਮਿਸ਼ਨ ਵੱਲੋਂ ਉਪਰੋਕਤ ਮੰਤਵ ਲਈ ਸਕੂਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਣੀ ਹੈ, ਜਿਸ ਲਈ ਉਹ ਤਕਨੀਕੀ ਮਾਹਿਰਾਂ ਅਤੇ ਫੂਡ ਇੰਸਪੈਕਟਰਾਂ ਦੇ ਨਾਮ ਭੇਜਣ ਤਾਂ ਜੋ ਚੈਕਿੰਗ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਵਿੱਚ ਜੰਕ ਫੂਡ ਦੀ ਵਰਤੋਂ ਜਾਂ ਵੇਚ ਸੰਬੰਧੀ ਕੋਈ ਵੀ ਖ਼ਬਰ ਦਾ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗੰਭੀਰ ਨੋਟਿਸ ਲਿਆ ਜਾਵੇਗਾ। 

 

Tags: Sukesh Kalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD