Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਦਾਭੋਲਕਰ ਦੀ ਸ਼ਹਾਦਤ ਨੂੰ ਨਿਵੇਕਲੇ ਢੰਗ ਰਾਹੀਂ ਕੀਤਾ ਜਾਵੇਗਾ ਯਾਦ

17 ਤੋਂ 24 ਜੁਲਾਈ ਤੱਕ 'ਮੈਗਜ਼ੀਨ ਹਫ਼ਤਾ' ਮਨਾਉਣਗੇ ਤਰਕਸ਼ੀਲ, 24 ਜੁਲਾਈ ਨੂੰ 'ਚਮਤਕਾਰਾਂ ਦੀ ਭਾਲ ਵਿੱਚ ਭਟਕਦੀ ਲੋਕਾਈ' ਵਿਸ਼ੇ 'ਤੇ ਹੋਵੇਗਾ ਸੈਮੀਨਾਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Jul 2016

Last updated on: Jul 14, 2016, 00:00 IST

ਕਰੀਬ ਤਿੰਨ ਸਾਲ ਪਹਿਲਾਂ ਮਹਾਂਰਾਸ਼ਟਰ ਦੇ ਪੂਨੇ 'ਚ ਕੱਟੜਵਾਦੀਆਂ ਵੱਲੋਂ ਕਤਲ ਕੀਤੇ ਗਏ ਡਾ. ਨਰਿੰਦਰ ਦਾਭੋਲਕਰ ਦੀ ਸ਼ਹਾਦਤ ਨੂੰ ਇਸ ਸਾਲ ਨਿਵੇਕਲੇ ਅੰਦਾਜ਼ ਵਿੱਚ ਯਾਦ ਕੀਤਾ ਜਾਵੇਗਾ। ਇਸ ਮੌਕੇ ਗਿਆਨ ਵਿਗਿਆਨ ਦਾ ਪ੍ਰਚਾਰ ਕਰ ਰਹੇ ਮੈਗਜ਼ੀਨ 'ਤਰਕਸ਼ੀਲ' ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੂਬਾ ਪੱਧਰ 'ਤੇ ਵੱਖ ਵੱਖ ਇਕਾਈਆਂ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਪ੍ਰੋਗਰਾਮ ਨੂੰ 'ਮੈਗਜ਼ੀਨ ਹਫ਼ਤੇ' ਦਾ ਨਾਂ ਦਿੱਤਾ ਗਿਆ ਹੈ ਅਤੇ ਇਹ 17 ਜੁਲਾਈ ਤੋਂ 24 ਜੁਲਾਈ ਤੱਕ ਚੱਲੇਗਾ। ਇਸ ਦੌਰਾਨ ਤਰਕਸ਼ੀਲ ਸੁਸਾਇਟੀ ਦੇ ਮੈਂਬਰ ਵੱਖ ਵੱਖ ਤਰੀਕਿਆਂ ਰਾਹੀਂ ਲੋਕਾਂ ਨੂੰ ਅੰਧਵਿਸ਼ਵਾਸ਼ਾਂ ਵਿਰੁੱਧ ਜਾਗਰੂਕ ਕਰਨਗੇ ਅਤੇ ਲੋਕਾਂ ਨੂੰ 'ਤਰਕਸ਼ੀਲ' ਮੈਗਜ਼ੀਨ ਪੜਨ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਹਰੇਕ ਇਕਾਈ ਵੱਲੋਂ ਮੈਗਜ਼ੀਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਇਸ ਸਬੰਧੀ ਸੁਸਾਇਟੀ ਦੀ ਇਕਾਈ ਮੋਹਾਲੀ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਹੋਈ ਜਿਸ ਵਿੱਚ ਸੁਸਾਇਟੀ ਦੇ ਚੰਡੀਗੜ੍ਹ ਜ਼ੋਨ ਦੇ ਮੁਖੀ ਲੈਕਚਰਾਰ ਗੁਰਮੀਤ ਖਰੜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। 

ਤਰਕਸ਼ੀਲ ਆਗੂ ਜਰਨੈਨ ਕ੍ਰਾਂਤੀ ਨੇ ਦੱਸਿਆ ਕਿ ਪੂਰੇ ਹਫ਼ਤੇ ਦੌਰਾਨ ਸੁਸਾਇਟੀ ਵੱਲੋਂ ਘਰੋਂ ਘਰੀਂ, ਮਾਰਕੀਟਾਂ ਜਾਂ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਅੰਧਵਿਸ਼ਵਾਸ਼ਾਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ ਅਤੇ 'ਤਰਕਸ਼ੀਲ' ਮੈਗਜ਼ੀਨ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਹਨ੍ਹਾਂ ਕਿਹਾ ਕਿ ਮੁਹਿੰਮ ਦੇ ਆਖਰੀ ਦਿਨ ਯਾਨੀ 24 ਜੁਲਾਈ, 2016 ਨੂੰ ਬਾਲ ਭਵਨ, ਫੇਜ਼-4 ਵਿਖੇ 'ਚਮਤਕਾਰਾਂ ਦੀ ਭਾਲ ਵਿੱਚ ਭਟਕਦੀ ਲੋਕਾਈ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਮਾਸਟਰ ਰਜਿੰਦਰ ਭਦੌੜ ਲੋਕਾਂ ਨੂੰ ਸੰਬੋਧਨ ਕਰਨਗੇ। ਇਕਾਈ ਮੋਹਾਲੀ ਦੇ ਮੁਖੀ ਲੈਕਚਰਾਰ  ਸੁਰਜੀਤ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਦੀ ਤਰਕਸ਼ੀਲ ਜੱਥੇਬੰਦੀ ਅੰਧਸ਼ਰਧਾ ਨਿਰਮੂਲਨ ਸੰਮਤੀ ਦੇ ਪ੍ਰਧਾਨ ਡਾ. ਨਰਿੰਦਰ ਦਾਭੋਲਕਰ ਦਾ 20 ਅਗਸਤ 2013 ਨੂੰ ਧਾਰਮਿਕ ਜਨੂੰਨੀਆਂ ਵੱਲੋਂ ਪੂਨੇ ਵਿਖੇ ਸੈਰ ਕਰਦਿਆਂ ਕਰਦਿਆਂ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡਾ. ਦਾਭੋਲਕਰ ਦੇ ਕਾਤਲਾਂ ਨੂੰ ਹੁਣ ਤੱਕ ਸਜ਼ਾਵਾਂ ਤਾਂ ਭਾਵੇਂ ਨਹੀਂ ਦਿੱਤੀਆਂ ਗਈਆਂ ਪਰ ਉਹਨ੍ਹਾਂ ਦੇ ਮਿਸ਼ਨ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਆਪਣੇ ਯਤਨਾਂ ਰਾਹੀਂ ਜਾਰੀ ਰੱਖੇਗੀ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD