Thursday, 16 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ

 

ਚੀਮਾ ਅਧਿਆਪਕਾਂ ਨੂੰ ਦੋਸ਼ ਦੇਣ ਨਾਲੋਂ ਸਰਕਾਰੀ ਸਕੂਲਾਂ ਦਾ ਢਾਂਚਾ ਦਰੂਸਤ ਕਰਕੇ ਅਧਿਆਪਕਾਂ ਦੀਆਂ ਖਾਲੀ ਪੋਸਟਾਂ ਭਰਨ ਵੱਲ ਧਿਆਨ ਦੇਵੇ-ਆਮ ਆਦਮੀ ਪਾਰਟੀ

ਸਰਕਾਰ ਅਧਿਆਪਕਾਂ ਨੂੰ ਫਜੂਲ ਦੇ ਕੰਮ ਦੇਣੇ ਬੰਦ ਕਰਕੇ ਬੱਚਿਆਂ ਨੂੰ ਪੜਾਉਣ ਦੇਵੇ - ਪ੍ਰੋ. ਸਾਧੂ ਸਿੰਘ , ਚੰਗੀ ਸਿੱਖਿਆ ਦੇਣ ਲਈ ਵਿਦਿਆਰਥੀ-ਅਧਿਆਪਕ ਅਨੁਪਾਤ ਸੁਧਾਰਿਆ ਜਾਵੇ- ਪ੍ਰੋ. ਬਲਜਿੰਦਰ ਕੌਰ

Web Admin

Web Admin

5 Dariya News

ਚੰਡੀਗੜ੍ਹ , 14 Jul 2016

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਬਿਆਨ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਮਾੜੇ ਨਤੀਜਿਆਂ ਲਈ ਦੋਸ਼ ਦੇਣ ਨਾਲੋਂ ਸੂਬੇ ਦੇ ਸਕੂਲਾਂ ਦਾ ਢਾਂਚਾ ਠੀਕ ਕਰਕੇ ਖਾਲੀ ਪਈਆਂ ਪੋਸਟਾ ਨੂੰ ਭਰਨ ਵੱਲ ਧਿਆਨ ਦੇਣ ਲਈ ਕਿਹਾ।ਆਪ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅਤੇ ਇਸਤਰੀ ਵਿੰਗ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਮੂਲ ਸੁਵਿਧਾਵਾਂ ਦੀ ਘਾਟ, ਅਧਿਆਪਕਾਂ ਉਤੇ ਸਰਕਾਰ ਦਾ ਫਾਲਤੂ ਦਾ ਬੋਝ ਅਤੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਮਾੜੇ ਨਤੀਜੇ ਦਾ ਮੁੱਖ ਕਾਰਨ ਹਨ।ਨੇਤਾਵਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਬੁਲਾ ਕੇ ਉਨ੍ਹਾਂ ਕੋਲੋਂ ਕਾਰਨ ਪੁਛਣ ਨਾਲੋਂ ਮੰਤਰੀ ਸਾਹਿਬ ਉਨ੍ਹਾਂ ਨੂੰ ਸਿੱਖਿਆ ਨਾਲ ਸੰਬੰਧਤ ਉਚ ਅਦਾਰਿਆਂ ਵਿਚ ਅਡਵਾਂਸ ਟ੍ਰੈਨਿੰਗ ਲੈਣ ਲਈ ਭੇਜਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਤੋਂ ਸੇਧ ਲੈਣੀ ਚਾਹੀਦੀ ਹੈ ਜਿਸਨੇ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਨਾਲ ਸੰਬੰਧਤ ਹੋਰ ਤਕਨੀਕਾਂ ਸਿੱਖਣ ਲਈ ਵਿਦੇਸ਼ੀ ਯੂਨੀਵਰਸਿਟੀਆਂ ਵਿਚ ਭੇਜਿਆ ਹੈ। 

ਪ੍ਰੋ. ਸਾਧੂ ਸਿੰਘ ਨੇ ਸਿੱਖਿਆ ਮੰਤਰੀ ਚੀਮਾ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਉਤੇ ਸਰਕਾਰ ਦੁਆਰਾ ਪਾਏ ਵਾਧੂ ਬੋਝ ਨੂੰ ਖਤਮ ਕਰਕੇ ਉਨ੍ਹਾਂ ਤੋਂ ਸਿਰਫ ਪੜਾਉਣ ਦਾ ਕਾਰਜ ਕਰਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ, ''ਚਾਹੇ ਨਵੀਂਆਂ ਵੋਟਾਂ ਬਣਾਉਣੀਆਂ ਹੋਣ, ਚਾਹੇ ਜਨਗਣਨਾ ਕਰਨੀ ਹੋਵੇ ਜਾਂ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦੇਣੀ ਹੋਵੇ ਅਧਿਆਪਕ ਹਰ ਕਾਰਜ ਕਰਦੇ ਹਨ। ਜੇਕਰ ਸਰਕਾਰ ਅਧਿਆਪਕਾਂ ਨੂੰ ਇਨਾ ਸਮਾਂ ਹੀ ਨਹੀਂ ਦਿੰਦੀ ਕਿ ਉਹ ਬੱਚਿਆਂ ਨੂੰ ਪੜਾ ਸਕਣ ਤਾਂ ਚੰਗੇ ਨਤੀਜੇ ਕਿਸ ਤਰ੍ਹਾਂ ਆ ਸਕਦੇ ਹਨ।''ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਮਤਰੇਏ ਵਿਵਹਾਰ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕਰੀਬ 30 ਹਜਾਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਵਿਚ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਜਾਂਚਿਆ ਜਾਣਾ ਲਾਜ਼ਮੀ ਹੈ।

ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਰਕਾਰ ਦੁਆਰਾ ਠੇਕਾ ਅਧਾਰ 'ਤੇ ਨੌਕਰੀਆਂ ਦੇਣ ਅਤੇ 3 ਸਾਲ ਤੱਕ ਘਟੋ ਘੱਟ ਤਨਖਾਹ 'ਤੇ ਕੰਮ ਕਰਾਉਣ ਦੀ ਨੀਤੀ ਨੂੰ ਗਲਤ ਠਹਿਰਾਇਆ। ਉਨ੍ਹਾਂ ਨੇ ਸਿੱਖਿਆ ਮੰਤਰੀ ਚੀਮਾ ਨੂੰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਵਾਂਗੂ ਸਿੱਖਿਆ ਖੇਤਰ ਵਿਚ ਠੇਕਾ ਅਧਾਰਿਤ ਭਰਤੀਆਂ ਬੰਦ ਕਰਕੇ ਪੱਕੇ ਤੌਰ ਤੇ ਨੌਕਰੀ ਦੇਣ ਦਾ ਸੁਝਾਅ ਵੀ ਦਿੱਤਾ।ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਸਕੂਲਾਂ ਵਿਚਲੀਆਂ ਖਾਲੀ ਪਈਆਂ ਅਸਾਮੀਆਂ ਪਹਿਲ ਦੇ ਅਧਾਰ ਤੇ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜਾਉਣ ਤੋਂ ਬਿਨਾ ਕੋਈ ਹੋਰ ਕਾਰਜ ਕਰਨ ਲਈ ਨਹੀਂ ਕਿਹਾ ਜਾਵੇਗਾ ਅਤੇ ਉਨ੍ਹਾਂ ਨੂੰ ਵਾਧੂ ਬੋਝ ਤੋਂ ਮੁਕਤ ਕੀਤਾ ਜਾਵੇਗਾ।   

 

 

Tags: Sadhu Singh , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD