Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਯੂਨੀਵਰਸਟੀਆਂ ਵਿੱਚ 8 ਅਗਸਤ ਤੋਂ ਸ਼ੁਰੂ ਹੋਣਗੇ ਬਾਬਾ ਸਾਹਿਬ ਨੂੰ ਸਮਰਪਿਤ ਸੈਮੀਨਾਰ

ਬਾਬਾ ਸਾਹਿਬ ਦੀਆਂ ਅਹਿਮ ਕਿਤਾਬਾਂ ਦਾ ਪੰਜਾਬੀ ਵਿੱਚ ਹੋਵੇਗਾ ਅਨੁਵਾਦ

Web Admin

Web Admin

5 Dariya News

ਚੰਡੀਗੜ੍ਹ , 14 Jul 2016

Last updated on: Jul 14, 2016, 00:00 IST

ਜੁਲਾਈ: ਡਾ. ਬੀ.ਆਰ. ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਸੂਬੇ ਦੀਆਂ ਸਮੂਹ ਯੂਨੀਵਰਸਿਟੀਆਂ ਵਿਚ ਡਾ. ਅੰਬੇਦਕਰ ਦੇ ਜੀਵਨ, ਦਰਸ਼ਨ ਅਤੇ ਕਾਰਜਾਂ ਸਬੰਧੀ ਲੜੀਵਾਰ ਸੈਮੀਨਾਰ ਕਰਵਾਉਣ ਸਬੰਧੀ ਅੱਜ ਇਥੇ ਸਪੀਕਰ, ਪੰਜਾਬ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਅਧੀਨ  ਵਿਧਾਨ ਸਭਾ ਸਕੱਰੇਤ ਵਿਚ ਉੱਚ ਪਧਰੀ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਮੀਟਿੰਗ ਵਿਚ ਡਾ.ਅਟਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਦੀ ਫਿਲਾਸਫੀ,ਭਾਰਤ ਦੇ ਸੰਵਿਧਾਨ, ਉਨ੍ਹਾਂ ਦੀ ਵੱਖ-ਵੱਖ ਪੱਖਾਂ ਬਾਰੇ ਪਹੁੰਚ, ਸਮਾਜ ਦੇ ਲੋੜਵੰਦ ਲੋਕਾਂ ਲਈ ਕੀਤੇ ਕਾਰਜਾਂ ਅਤੇ ਚਰਚਾ ਕਰਨ ਲਈ ਲਈ ਯੂਨੀਵਰਸਟੀਆਂ ਇਹ ਖਾਸ ਸੈਮੀਨਾਰ ਆਯੋਜਿਤ ਕੀਤੇ ਗਏ ਹਨ।ਉਨਾਂ ਕਿਹਾ ਕਿ ਅੋਰਤਾਂ ਦੇ ਸ਼ਕਤੀਕਰਨ ਵਿੱਚ ਬਾਬਾ ਸਾਹਿਬ ਦਾ ਬੇਮਿਸਾਲ ਯੋਗਦਾਨ ਹੈ ਉਨਾਂ ਦੇ ਯਤਨਾਂ ਸਦਕਾ ਹੀ ਅੱਜ ਅੋਰਤਾਂ ਨੇ ਹਰ ਖੇਤਰ ਵਿਚ ਨਾਮਣਾ ਖੱਟਿਆ ਹੈ।ਉਨਾਂ ਕਿਹਾ ਕਿ ਵਿਧਾਨ ਸਭਾ ਸਕਤੱਰੇਤ ਵਿਚ ਬਾਬਾ ਸਾਹਿਬ ਦਾ ਬੁੱਤ ਜਲਦ ਸਥਾਪਿਤ ਕੀਤਾ ਜਾਵੇਗਾ  ਜਿਸ ਲਈ ਇਕ ਵਿਸ਼ੇਸ਼ ਕਮੇਟੀ ਦੀ ਨਿਗਰਾਨੀ ਅਧੀਨ ਬਾਬਾ ਸਾਹਿਬ ਦਾ ਬੁੱਤ ਗਵਾਲੀਅਰ ਵਿਖੇ ਬਣਾਇਆ ਜਾ ਰਿਹਾ ਹੈ । ਸਾਬਕਾ ਐਮ.ਐਲ.ਏ ਅਤੇ ਡਾ. ਬੀ.ਆਰ. ਅੰਬੇਦਕਰ ਦੇ 125ਵਾਂ ਜਨਮ ਉਤਸਵ ਮਨਾਉਣ ਸਬੰਧੀ ਕਮੇਟੀ ਦੇ ਕੋ-ਕਨਵੀਨਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਇਹਨਾਂ ਸੈਮੀਨਾਰਾਂ ਵਿੱਚ ਸੰਸਦੀ ਲੋਕਤੰਤਰ-ਬਾਬਾ ਸਾਹਿਬ ਦੇ ਵਿਚਾਰ, ਆਰਥਿਕ ਵਿਕਾਸ-ਡਾ.ਅੰਬੇਦਕਰ ਦ੍ਰਿਸ਼ਟੀਕੋਣ, ਮੀਡੀਆ ਅਤੇ ਡਾ. ਅੰਬੇਦਕਰ , ਬਾਬਾ ਸਾਹਿਬ ਦਾ ਸਿੱਖਿਆ ਪ੍ਰਤੀ ਨਜ਼ਰੀਆ ਬਾਬਾ ਸਾਹਿਬ ਅਤੇ ਭਾਰਤੀ ਸੰਵਿਧਾਨ ਸਬੰਧੀ ਵਿਸ਼ਿਆਂ ਨੂੰ ਕਵਰ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਯੂਨੀਵਰਸਟੀ ਪਟਿਆਲਾ ਵਿੱਚ 5 ਅਗਸਤ 2016, ਪੰਜਾਬ ਯੂਨਵਰਸਟੀ ਚੰਡੀਗੜ੍ਹ ਵਿਖੇ 30 ਅਗਸਤ 2016, ਲਵਲੀ ਯੂਨੀਵਰਸਟੀ ਜਲੰਧਰ 7 ਸਤੰਬਰ 2016, ਗੁਰੁ ਨਾਨਕ ਦੇਵ ਯੂਨੀਵਰਸਟੀ, ਅੰਮ੍ਰਿਤਸਰ ਵਿਖੇ 23 ਸਤੰਬਰ 2016, ਸੈਂਟਰਲ ਯੂਨੀਵਰਸਟੀ ਬੰਠਿਡਾ ਵਿਖੇ 7 ਅਕਤੂਬਰ 2016 ਅਤੇ ਪੀ.ਟੀ.ਯੂ. ਜਲੰਧਰ ਵਿਖੇ 21 ਅਕਤੂਬਰ 2016 ਨੂੰ ਵਿਸ਼ੇਸ਼ ਰੂਪ ੱਿਵਚ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। 

ਮੁੱਖ ਸੰਸਦੀ ਸਕੱਤਰ ਸੌਮ ਪ੍ਰਕਾਸ਼ ਨੇ ਕਿਹਾ ਕਿ ਬਾਬਾ ਸਾਹਿਬ 125ਵੇਂ ਜਨਮ ਦਿਵਸ ਨੂੰ ਸਮਰਪਿਤ ਇਹਨਾਂ ਸੈਮੀਨਾਰਾਂ ਦਾ ਆਯੋਜਨ ਆਪਣੇ ਆਪ ਵਿੱਚ ਇਕ ਵਿਲੱਖਣ ਉਪਰਾਲਾ ਹੈ ਜਿਸ ਨਾਲ ਨੋਜੁਆਨ ਪੀੜ੍ਹੀ ਜਾਗਰੂਕ ਹੋਵੇਗੀ ਅਤੇ ਅੱਜ ਦੇ ਸਮੇਂ ਵਿਚ ਇਹ ਬਹੁਤ ਜਰੂਰੀ ਹੋ ਗਿਆ ਹੈ ਕਿ ਨੋਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਿਆ ਅਤੇ ਇਹਨਾਂ ਸੈਮੀਨਾਰਾਂ ਦੁਆਰਾ ਬਾਬਾ ਸਾਹਿਬ ਦੀਆਂ ਜੀਵਨੀ, ਉੱਚੀ ਸੋਚ ਅਤੇ ਸੰਘਰਸ਼ਈ  ਜੀਵਨ ਦੀ ਵਿੱਲਖਣ ਜਾਣਕਾਰੀ ਮਿਲੇਗੀ।ਉਨਾਂ ਕਿਹਾ ਕਿ ਬਾਬਾ ਸਾਹਿਬ ਦੀਆਂ ਕਿਤਾਬਾਂ ਦਾ ਲੜੀਵਾਰ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰਾਂ ਵਿਚ ਉੱਘੇ ਸਕਾਲਰ, ਰਾਜਸੀ ਬੁੱਧੀਜੀਵੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਅਕਾਦਮਿਕ ਮਾਹਰਾਂ ਵੱਲੋਂ ਹਿੱਸਾ ਲਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਜੀਵਨ ਪ੍ਰਤੀ ਪ੍ਰੇਰਨਾ ਦਿੱਤੀ ਜਾ ਸਕੇ।ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਸਬੰਧਤ ਸੈਮੀਨਾਰ ਸੂਬੇ ਦੀਆਂ ਯੁਨੀਵਰਸਟੀਆਂ ਦੁਆਰਾ ਕਰਵਾਏ ਜਾ ਰਹੇ ਹਨ ਜਿਸ ਦੁਆਰਾ ਸੂਬੇ ਦੀ ਨੋਜੁਆਨ ਪੀੜ੍ਹੀ ਨੂੰ ਬਾਬਾ ਸਾਹਿਬ ਜੀ ਦੇ ਕ੍ਰਾਤੀਂਕਾਰੀ ਜੀਵਨੀ ਦੇ ਮੁਕੰਮਲ ਪਹਿਲੂਆਂ ਬਾਰੇ ਜਾਣਨ ਦਾ ਸੁਨਹਿਰੀ ਮੌਕਾ ਵੀ ਮਿਲੇਗਾ। ਇਸ ਮੀਟਿੰਗ ਵਿੱਚ ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਟੀ ,ਰਾਕੇਸ਼ ਵਰਮਾ ਵਾਈਸ ਚਾਂਸਲਰ ਪੀ.ਟੀ.ਯੂ., ਡਾ. ਜਗਦੀਪ ਸਿੰਘ ਰਜਿਸਟਰਾਰ ਸੈਂਟਰਲ ਯੂਨੀਵਰਸਟੀ ਬੰਠਿਡਾ,ਟੀ.ਕੇ. ਗੋਇਲ ਡੀ.ਪੀ.ਆਈ., ਪ੍ਰੋਫੈਸਰ ਏ.ਐਸ.ਬਰਾੜ ਵਾਈਸ ਚਾਂਸਲਰ ਗੁਰੁ ਨਾਨਕ ਦੇਵ ਯੂਨੀਵਰਸਟੀ, ਦੇਸ ਰਾਜ ਕਾਲੀ, ਡਾ.ਕਮਲਾ ਪੀ.ਯੂ. ਚੰਡੀਗੜ੍ਹ,ਪ੍ਰੋਫੈਸਰ ਇਮਾਨ ਉੱਲ ਨਾਹਰ ਪੀ.ਯੂ. ਚੰਡੀਗੜ੍ਹ ਅਤੇ ਅਨਿਲ ਕੁਮਾਰ ਹਾਜਰ ਸਨ।

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD