Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਬਾਦਲ ਸਰਕਾਰ ਨੇ 13 ਹਜਾਰ ਗ੍ਰਾਮ ਪੰਚਾਇਤਾਂ ਦੇ ਬੁਨਿਆਦੀ ਅਧਿਕਾਰਾਂ ਉੱਤੇ ਮਾਰਿਆ ਡਾਕਾ : ਆਪ

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਸੰਤ ਸਮਾਜ ਦੇ ਆਗੂਆਂ ਦੀ ਗ੍ਰਿਫਤਾਰੀਆਂ: ਸੁੱਚਾ ਸਿੰਘ ਛੋਟੇਪੁਰ , ਅਧਿਕਾਰ ਖੋਹ ਕੇ ਪੰਚਾਇਤਾਂ ਨੂੰ ਕਠਪੁਤਲੀ ਦੀ ਤਰ੍ਹਾਂ ਨਚਾ ਰਹੀ ਹੈ ਬਾਦਲ ਸਰਕਾਰ : ਸੁਖਪਾਲ ਖਹਿਰਾ

ਬਾਦਲ ਸਰਕਾਰ ਨੇ 13 ਹਜਾਰ ਗ੍ਰਾਮ ਪੰਚਾਇਤਾਂ ਦੇ ਬੁਨਿਆਦੀ ਅਧਿਕਾਰਾਂ ਉੱਤੇ ਮਾਰਿਆ ਡਾਕਾ : ਆਪ

Web Admin

Web Admin

5 Dariya News

ਚੰਡੀਗੜ੍ਹ , 16 Jul 2016

ਆਮ ਆਦਮੀ ਪਾਰਟੀ (ਆਪ) ਨੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਉੱਤੇ ਰਾਜ ਭਰ ਦੀ ਗ੍ਰਾਮ ਪੰਚਾਇਤਾਂ ਦੇ ਬੁਨਿਆਦੀ ਅਧਿਕਾਰਾਂ ਦੇ ਖੋਹਣ ਦਾ ਦੋਸ਼ ਲਗਾਇਆ ਹੈ। ਸ਼ਨੀਵਾਰ ਨੂੰ ਚੰਡੀਗੜ ਵਿਖੇ ਪ੍ਰੈਸ ਕਾਨਫਰੈਂਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਪੰਜਾਬ  ਕਨਵੀਨਰ ਸੁੱਚਾ ਸਿੰਘ  ਛੋਟੇਪੁਰ ਅਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਲੋਕਤੰਤਰ ਦੇ ਬੁਨਿਆਦੀ ਥੰਮ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ। ਪੰਚਾਇਤਾਂ ਦੇ ਸਾਰੇ ਬੁਨਿਆਦੀ ਅਧਿਕਾਰ ਖੋਹੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ 'ਜਥੇਦਾਰਾਂ' ਦੀ ਕਠਪੁਤਲੀ ਬਣਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।'ਆਪ' ਆਗੂਆਂ ਨੇ ਕਿਹਾ ਕਿ ਪਿੰਡ ਪੱਧਰ ਦੇ ਵਿਕਾਸ ਕੰਮਾਂ ਵਿੱਚ ਸੰਬੰਧਤ ਗ੍ਰਾਮ ਪੰਚਾਇਤ ਦੀ ਭੂਮਿਕਾ ਨਾ ਮਾਤਰ ਹੀ ਹੈ। ਪਿੰਡ ਦੇ ਵਿਕਾਸ ਦੇ ਨਾਮ ਉੱਤੇ ਜਾਰੀ ਹੋਣ ਵਾਲੀ ਹਰ ਗਰਾਂਟ 'ਉਪਰ' ਤੋਂ ਹੀ ਨਿਰਧਾਰਿਤ ਕਰਕੇ ਭੇਜੀ ਜਾਂਦੀ ਹੈ ਕਿ ਕਿੱਥੇ ਅਤੇ ਕਿਸ ਕਾਰਜ ਉੱਤੇ ਖਰਚ ਹੋਵੋਗੀ। ਮਜਬੂਰ ਹੋਈ ਗ੍ਰਾਮ ਪੰਚਾਇਤਾਂ ਨੂੰ ਉਹ ਰਾਸ਼ੀ ਗ੍ਰਾਮ ਦੀ ਜ਼ਰੂਰਤ ਦੇ ਹਿਸਾਬ ਨਾਲ ਨਹੀਂ ਸਗੋਂ 'ਉਪਰ' ਤੋਂ ਆਏ ਫਰਮਾਨ ਦੇ ਮੁਤਾਬਕ ਖਰਚ ਕਰਨੀ ਪੈਂਦੀ ਹੈ।ਛੋਟੇਪੁਰ ਨੇ ਕਿਹਾ, 'ਪੰਜਾਬ ਦੀਆਂ ਪੰਚਾਇਤਾਂ ਵੀ ਬਾਦਲ ਸਰਕਾਰ ਦੀ ਤਾਨਾਸ਼ਾਹੀ ਨੀਤੀਆਂ ਦਾ ਸ਼ਿਕਾਰ ਹਨ। ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀ ਜਾਂਦੀ ਗਰਾਂਟਾਂ ਨੂੰ ਪੰਚਾਇਤ ਆਪਣੀ ਮਰਜੀ ਦੇ ਅਨੁਸਾਰ ਨਹੀਂ ਖਰਚ ਸਕਦੀ, ਰਾਜਨੀਤਕ ਲਾਭ ਲੈਣ ਲਈ ਹਿਦਾਇਤ ਦਿੱਤੀ ਜਾਂਦੀ ਹੈ ਕਿ ਜਾਰੀ ਹੋਈ ਗਰਾਂਟ ਕਿਸ ਘਰ ਤੋਂ ਲੈ ਕੇ ਕਿਸ ਘਰ ਤੱਕ ਖਰਚ ਕਰਨੀ ਹੈ। ਇਹ ਪੰਚਾਇਤਾਂ ਦੇ ਅਧਿਕਾਰਾਂ ਉੱਤੇ ਸਰੇਆਮ ਡਾਕੇ ਦੇ ਨਾਲ ਲੋਕਤੰਤਰ ਦੀ ਹੱਤਿਆ ਵੀ ਹੈ, 'ਛੋਟੇਪੁਰ ਨੇ ਕਿਹਾ ਕਿ ਚੋਣ ਦੇ ਸਮੇਂ ਬਾਦਲ ਜਿਲਾ ਪਰਿਸ਼ਦ, ਬਲਾਕ ਕਮੇਟੀਆਂ, ਪੰਚਾਇਤਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਵੱਡੇ-ਵੱਡੇ ਵਾਅਦੇ ਕਰਦੇ ਹਨ, ਪਰੰਤੂ ਸੱਤਾ ਵਿੱਚ ਆ ਕੇ ਉਨ੍ਹਾਂ ਦੇ ਬੁਨਿਆਦੀ ਅਧਿਕਾਰ ਵੀ ਖੋਹ ਲਏ ਜਾਂਦੇ ਹਨ। 

ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਦਸਤਾਵੇਜਾਂ 'ਤੇ ਆਧਾਰਿਤ ਬਾਦਲ ਸਰਕਾਰ ਦੇ ਪੰਚਾਇਤ ਵਿਰੋਧੀ ਕਾਰਨਾਮਿਆਂ ਦੀ ਪੋਲ ਖੋਲ੍ਹਦੇ ਹੋਏ ਕਪੂਰਥਲੇ ਦੇ ਢਿੱਲਵਾਂ ਬਲਾਕ ਨਾਲ ਸਬੰਧਤ 39 ਪਿੰਡਾਂ ਦੀ ਸੂਚੀ ਮੀਡੀਆ ਨੂੰ ਪੇਸ਼ ਕੀਤੀ। ਇਸ ਸੂਚੀ ਵਿਚ ਜਾਰੀ ਗਰਾਂਟ ਨੂੰ ਕਿੱਥੇ-ਕਿੱਥੇ ਖਰਚ ਕਰਣ ਦੇ 'ਉਪਰ' ਤੋਂ ਆਏ ਫਰਮਾਨਾ ਬਾਰੇ ਦੱਸਿਆ ਗਿਆ ਹੈ। ਖਹਿਰਾ ਨੇ ਇਹ ਦੋਸ਼ ਲਗਾਇਆ ਕਿ ਪੇਂਡੂ ਵਿਕਾਸ ਦੇ ਨਾਮ ਉੱਤੇ 25-25 ਕਰੋੜ ਰੁਪਏ ਦੀ ਜੋ ਗਰਾਂਟਾਂ ਜਾਰੀ ਕੀਤੀਆਂ ਜਾ ਰਹੀ ਹਨ। ਇਹਨਾਂ ਵਿੱਚ 50 ਫ਼ੀਸਦੀ ਸਿੱਧੇ ਤੌਰ ਤੇ ਭ੍ਰਿਸ਼ਟਾਚਾਰ ਦੀ ਭੇਂਟ ਚੜਦਾ ਹੈ, ਨਤੀਜਾ ਅੱਜ ਤੱਕ ਗਲੀਆਂ-ਨਾਲੀਆਂ ਦਾ ਕੰਮ ਵੀ ਮੁਕਮਲ ਨਹੀਂ ਹੋ ਸਕਿਆ। ਖਹਿਰਾ ਨੇ ਕਿਹਾ ਕਿ ਪੰਚਾਇਤਾਂ ਦੇ ਅਧਿਕਾਰਾਂ ਨੂੰ ਖੋਹੇ ਜਾਣ ਦਾ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਲੈ ਕੇ ਜਾਇਆ ਜਾਵੇਗਾ ਤਾਂ ਕਿ ਪੰਜਾਬ ਦੀ ਸਾਰੇ ਗਰਾਮ ਪੰਚਾਇਤਾਂ ਕਿਸੇ ਰਾਜਨੀਤਕ ਅਤੇ ਪ੍ਰਬੰਧਕੀ ਦਬਾਅ ਦੇ ਬਿਨਾਂ ਪਿੰਡਾਂ ਦਾ ਵਿਕਾਸ ਪਿੰਡ ਦੀ ਜ਼ਰੂਰਤ ਅਨੁਸਾਰ ਕਰਵਾ ਸਕਣ।  । 

ਪੰਜਾਬ  ਉੱਤੇ ਹੈ ਸਵਾ 2 ਲੱਖ ਕਰੋੜਾਂ ਰੁਪਏ ਦਾ ਕਰਜਾ : ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਉੱਤੇ ਚੜ੍ਹੇ ਕਰਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ 1.38 ਹਜਾਰ ਕਰੋੜ ਰੁਪਏ ਸਰਕਾਰ ਦੀ ਮਸ਼ੀਨਰੀ ਉੱਤੇ ਕਰਜਾ ਹੈ, ਜਦੋਂਕਿ 86 ਹਜਾਰ ਕਰੋੜ ਰੁਪਏ ਕਰਜਾ ਜੋ ਸਰਕਾਰ ਛੁਪਾ ਕੇ ਬੈਠੀ ਹੈ। ਇਹਨਾਂ ਵਿੱਚ ਮਾਰਕਫੈਡ, ਪਨਸਪ, ਪੰਜਾਬ ਐਗਰੋ ਵਰਗੇ 66 ਬੋਰਡ ਅਤੇ ਕਾਰਪੋਰੇਸ਼ਨਾਂ ਦੀ ਗਰੰਟੀ ਪੰਜਾਬ ਸਰਕਾਰ ਨੇ ਦਿੱਤੀ ਹੋਈ ਹੈ। ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਉੱਤੇ ਕਰੀਬ ਸਵਾ 2 ਲੱਖ ਕਰੋੜ ਰੁਪਏ ਦਾ ਕਰਜਾ ਹੈ। 

 

Tags: Suchha Singh Chottepur , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD