Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਮੁੱਖ ਮੰਤਰੀ ਬਾਦਲ ਨੇ ਦਾਗ਼ੀਆਂ ਨੂੰ 'ਕਲੀਨ ਚਿਟ' ਦੇਣ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਦੇ ਸਾਰੇ ਰਿਕਾਰਡ ਤੋੜੇ

ਜੇ ਭਰਤੀ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ, ਤਾਂ ਉਹ ਕੋਲਿਆਂਵਾਲੀ ਰਾਹੀਂ ਬਾਦਲਾਂ ਤੱਕ ਪੁੱਜ ਜਾਵੇਗੀ

Web Admin

Web Admin

5 Dariya News

ਚੰਡੀਗੜ੍ਹ , 17 Jul 2016

ਪੰਜਾਬ ਵਿੱਚ ਭਰਤੀ ਘੁਟਾਲੇ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ 'ਆਮ ਆਦਮੀ ਪਾਰਟੀ' (ਆਪ) ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 'ਦਾਗ਼ੀ' ਵਿਅਕਤੀਆਂ ਨੂੰ ਹਰੀ ਝੰਡੀ ('ਕਲੀਨ ਚਿਟ') ਦੇਣ ਦੇ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।ਛੋਟੇਪੁਰ ਨੇ ਕਿਹਾ,''ਭਾਵੇਂ ਇੱਕ ਬੱਚਾ ਵੀ ਭਰਤੀ ਘੁਟਾਲੇ ਵਿੱਚ ਬਾਦਲਾਂ ਦੇ ਨੇੜਲੇ ਸਹਿਯੋਗੀ ਦਿਆਲ ਸਿੰਘ ਕੋਲਿਆਂਵਾਲੀ ਦੀ ਭੂਮਿਕਾ ਨੂੰ ਸਮਝ ਸਕਦਾ ਹੈ ਪਰ ਮੁੱਖ ਮੰਤਰੀ ਨੇ ਉਸ (ਕੋਲਿਆਂਵਾਲੀ) ਨੂੰ 'ਕਲੀਨ ਚਿਟ' ਦੇਣ ਵਿੱਚ ਇੱਕ ਮਿੰਟ ਵੀ ਨਾ ਲਾਇਆ।''ਛੋਟੇਪੁਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਬਾਦਲ; ਪੁਸਤਕ ਘੁਟਾਲੇ ਵਿੱਚ ਸਿਕੰਦਰ ਸਿੰਘ ਮਲੂਕਾ, ਆਪਣੀ ਧੀ ਦੇ ਕਤਲ ਦੇ ਮਾਮਲੇ ਵਿੱਚ ਫਸੇ ਰਹੇ ਬੀਬੀ ਜਗੀਰ ਕੌਰ, ਕੀਟਨਾਸ਼ਕਾਂ ਦੇ ਘੁਟਾਲੇ ਵਿੱਚ ਖੇਤੀਬਾੜੀ ਮੰਤਰੀ ਤੋਤਾ ਸਿੰਘ ਜਿਹੇ ਅਕਾਲੀ ਆਗੂਆਂ ਨੂੰ 'ਕਲੀਨ ਚਿਟ' ਦੇ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਭਾਵੇਂ ਸਮੁੱਚੀ ਜਾਂਚ ਤੋਂ ਬਾਅਦ ਸਮੁੱਚੇ ਭਰਤੀ ਘੁਟਾਲੇ ਵਿੱਚ ਕੋਲਿਆਂਵਾਲੀ ਦੀ ਮੁੱਖ ਦੋਸ਼ੀ ਵਜੋਂ ਸ਼ਮੂਲੀਅਤ ਦਾ ਸ਼ੱਕ ਮਜ਼ਬੂਤ ਹੋ ਜਾਂਦਾ ਹੈ ਪਰ ਬਾਦਲ ਨੇ ਜਾਂਚ ਨੂੰ 'ਬਾਈਪਾਸ' ਕਰ ਕੇ ਕੋਲਿਆਂਵਾਲੀ ਨੂੰ 'ਕਲੀਨ ਚਿਟ' ਦੇ ਦਿੱਤੀ।ਛੋਟੇਪੁਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਅਜਿਹੀਆਂ 'ਕਲੀਨ ਚਿਟਾਂ' ਆਪਣੀ ਜੇਬ ਵਿੱਚ ਰੱਖਦੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਜਾਰੀ ਕਰਦੇ ਸਮੇਂ ਕਦੇ ਵੀ ਦੂਜੀ ਵਾਰ ਨਹੀਂ ਸੋਚਦੇ। ਇਹ ਗੱਲ ਉਨ੍ਹਾਂ ਵੱਲੋਂ ਭਿਖੀਵਿੰਡ ਦੇ ਪ੍ਰਸਿੱਧ ਕਤਲ ਕਾਂਡ ਵਿੱਚ ਗੁਰਚੇਤ ਸਿੰਘ ਭੁੱਲਰ, ਗੁਜਰਾਤ ਦੇ ਸੈਕਸ ਸਕੈਂਡਲ 'ਚ ਪ੍ਰਤਾਪ ਸਿੰਘ ਬਾਜਵਾ ਅਤੇ 1984 ਦੇ ਸਿੱਖ ਕਤਲੇਆਮ ਵਿੱਚ 'ਦਾਗ਼ੀ' ਆਗੂ ਕਮਲ ਨਾਥ ਜਿਹੇ ਕਾਂਗਰਸੀ ਆਗੂਆਂ ਨੂੰ 'ਕਲੀਨ ਚਿਟ' ਦਿੱਤੇ ਜਾਣ ਤੋਂ ਸਪੱਸ਼ਟ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮਲੋਟ ਦੇ ਇੱਕ ਅਕਾਲੀ ਕੌਂਸਲਰ ਸ਼ਾਮ ਲਾਲ ਡੱਡੀ ਨੂੰ ਭਰਤੀ ਘੁਟਾਲੇ 'ਚ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਦੀ 'ਬਾਦਲਾਂ ਦੇ ਬਹੁਤ ਹੀ ਨੇੜਲੇ ਵਫ਼ਾਦਾਰ' ਕੋਲਿਆਂਵਾਲੀ ਨਾਲ ਨੇੜਤਾ ਤੋਂ ਸਾਰੇ ਹੀ ਜਾਣੂ ਹਨ।

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD