Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਕੀਤੀ ਸੇਵਾ

Web Admin

Web Admin

5 Dariya News

ਅੰਮ੍ਰਿਤਸਰ , 18 Jul 2016

Last updated on: Jul 18, 2016, 00:00 IST

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਰ ਪਾਰਟੀ ਆਗੂਆਂ ਨਾਲ ਮਿਲ ਕੇ ਸੇਵਾ (ਸਵੈ-ਇੱਛੁਕ ਧਾਰਮਿਕ ਸੇਵਾ) ਕੀਤੀ ਅਤੇ ਲੰਗਰ ਦੇ ਬਰਤਨ ਸਾਫ਼ ਕੀਤੇ।ਕੇਜਰੀਵਾਲ ਤੜਕੇ 3:40 ਵਜੇ ਦਰਬਾਰ ਸਾਹਿਬ ਪੁੱਜੇ ਅਤੇ ਉਹ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨਾਲ ਆਮ ਸ਼ਰਧਾਲੂਆਂ ਵਾਂਗ ਖੜ੍ਹੇ ਹੋ ਕੇ ਆਪਣੀ ਵਾਰੀ ਦੀ ਉਡੀਕ ਕੀਤੀ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਦਿੱਲੀ ਦੇ ਮੁੱਖ ਮੰਤਰੀ ਨੇ ਸਵੇਰੇ 5:45 ਵਜੇ ਸ੍ਰੀ ਦਰਬਾਰ ਸਾਹਿਬ 'ਚੋਂ ਜਾਣ ਤੋਂ ਪਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਅਰਦਾਸ ਕੀਤੀ।ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਖਿਆ,''ਅਸੀਂ ਇੱਥੇ 'ਯੂਥ ਮੈਨੀਫ਼ੈਸਟੋ' 'ਚ ਸਾਡੇ ਤੋਂ ਅਣਜਾਣੇ ਵਿਚ ਹੋਈਆਂ ਗ਼ਲਤੀਆਂ ਦੀ ਮੁਆਫ਼ੀ ਮੰਗਣ ਲਈ ਆਏ ਹਾਂ।'' ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਕੇ ਬਹੁਤ ਤਸੱਲੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਉਨ੍ਹਾਂ ਦੇ  ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਸ੍ਰੀ ਕੇਜਰੀਵਾਲ ਹੱਥ ਬੰਨ੍ਹ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਇਸ ਤੋਂ ਬਾਅਦ ਉਨ੍ਹਾਂ ਲੰਗਰ ਹਾਲ ਵਿੱਚ ਬਰਤਨ ਸਾਫ਼ ਕੀਤੇ। ਇਸ ਲੰਗਰ ਹਾਲ ਵਿੱਚ ਰੋਜ਼ਾਨਾ ਇੱਕ ਲੱਖ ਤੋਂ ਵੀ ਵੱਧ ਲੋਕਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ।ਕੇਜਰੀਵਾਲ ਨਾਲ ਸੇਵਾ ਕਰਨ ਵਾਲਿਆਂ ਵਿੱਚ ਐਚ.ਐਸ. ਫੂਲਕਾ, ਕੰਵਰ ਸੰਧੂ, ਆਸ਼ੀਸ਼ ਖੇਤਾਨ, ਜਰਨੈਲ ਸਿੰਘ, ਸੁੱਚਾ ਸਿੰਘ ਛੋਟੇਪੁਰ, ਹਰਜੋਤ ਸਿੰਘ ਬੈਂਸ ਅਤੇ ਬਲਜਿੰਦਰ ਕੌਰ ਵੀ ਸ਼ਾਮਲ ਸਨ।ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਨਾਲ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਜੇ ਸਿੰਘ, ਭਗਵੰਤ ਮਾਨ, ਦੁਰਗੇਸ਼ ਪਾਠਕ, ਗੁਰਪ੍ਰੀਤ ਭੱਟੀ, ਸੁਖਪਾਲ ਖੈਰਾ, ਹਿੰਮਤ ਸਿੰਘ ਸ਼ੇਰਗਿੱਲ, ਅਮਨ ਅਰੋੜਾ ਤੇ ਕੁਲਤਾਰ ਸਿੰਘ ਵੀ ਸ਼ਾਮਲ ਸਨ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD