Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਜਾਰੀ-ਹੀਰਾ ਸਿੰਘ ਗਾਬੜੀਆ

ਹਲਕਾ ਲੁਧਿਆਣਾ ਦੱਖਣੀ ਤੋਂ 1000 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ, ਗਾਬੜੀਆ ਅਤੇ ਸ਼ਿਵਾਲਿਕ ਨੇ ਦਿਖਾਈ ਰੇਲ ਗੱਡੀ ਨੂੰ ਹਰੀ ਝੰਡੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 19 Jul 2016

Last updated on: Jul 19, 2016, 00:00 IST

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਅੱਜ ਹਲਕਾ ਲੁਧਿਆਣਾ ਦੱਖਣੀ ਦੀ ਸੰਗਤ ਨੂੰ ਲੈ ਕੇ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋ ਗਈ, ਜਿਸ ਨੂੰ ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਅਤੇ ਮੁੱਖ ਪਾਰਲੀਮਾਨੀ ਸਕੱਤਰ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਸਾਂਝੇ ਤੌਰ 'ਤੇ ਸਵੇਰੇ 09.00 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ 1000 ਤੋਂ ਵਧੇਰੇ ਯਾਤਰੀ ਅਤੇ 35 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ। ਸੰਗਤ ਵਿੱਚ ਸ੍ਰ. ਰਖਵਿੰਦਰ ਸਿੰਘ ਗਾਬੜੀਆ ਕੌਸਲਰ ਵੀ ਸ਼ਾਮਲ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਾਬੜੀਆ ਅਤੇ ਸ੍ਰ. ਸ਼ਿਵਾਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਪੰਜਾਬ ਸਰਕਾਰ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 24 ਜੁਲਾਈ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਇਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਉਪ ਮੰਡਲ ਮੈਜਿਸਸਟ੍ਰੇਟ ਡਾ. ਰਿਚਾ, ਬਾਬਾ ਅਜੀਤ ਸਿੰਘ, ਸ੍ਰ. ਜਸਪਾਲ ਸਿੰਘ ਗਿਆਸਪੁਰਾ, ਸੁਖਦੇਵ ਸਿੰਘ ਗਿੱਲ ਕੌਸਲਰ, ਸ੍ਰ. ਸੋਹਣ ਸਿੰਘ ਗੋਗਾ, ਸ੍ਰ. ਨਿਰਮਲ ਸਿੰਘ ਐਸ.ਐਸ. ਚੇਅਰਮੈਨ ਪੱਛੜੀਆਂ ਸ੍ਰੈਣੀਆਂ,ਸ੍ਰ. ਰਾਜਾ ਸਿੰਘ ਖੁੱਲਰ, ਸ੍ਰੀ ਰਵਿੰਦਰ ਵਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD