Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵੱਲੋਂ ਉਸਾਰੀਆਂ ਕਿਰਤੀਆਂ ਲਈ ਬਾਲੜੀ ਜਨਮ ਤੋਹਫਾ ਸਕੀਮ ਸ਼ੁਰੂ ਕਰਨ ਦਾ ਫੈਸਲਾ

ਰਜਿਸਟਰਡ ਉਸਾਰੀ ਕਿਰਤੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ 20,000 ਰੋਪਏ ਤੋਂ ਵਧਾ ਕੇ 50,000 ਕਰਨ ਦਾ ਫੈਸਲਾ

Web Admin

Web Admin

5 Dariya News

ਚੰਡੀਗੜ੍ਹ , 19 Jul 2016

Last updated on: Jul 19, 2016, 00:00 IST

ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਬਾਲੜੀ ਜਨਮ ਤੋਹਫਾ ਸਕੀਮ'ਸ਼ੁਰੂ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ । ਇਸ ਸਕੀਮ ਦਾ ਮੰਤਵ ਉਸਾਰੀ ਕਿਰਤੀ ਦੀ ਲੜਕੀਆਂ ਦੀ ਸ਼ਾਦੀ ਤੇ ਹੋਣ ਵਾਲੇ ਖਰਚ ਤੋਂ ਉਨ੍ਹਾਂ ਨੂੰ ਰਾਹਤ ਦੇ ਕੇ ਲੜਕੀ ਦੇ ਜਨਮ ਵੇਲੇ ਹੀ ਉਸ ਦੇ ਨਾਮ ਤੇ 51000/- ਰੁਪਏ ਤੱਕ ਦਾ ਫਿਕਸ ਡਾਜਿਟ ਕਰਵਾਇਆ ਜਾਵੇਗਾ ।ਇਸ ਸਸਬੰਧੀ ਜਾਣਕਾਰੀ ਦਿੰਦਿਆ ਵਿਭਾਗ ਦੇ ਬੁਲਾਰੇ ਨੇ ਦੱਸਿਅ ਕਿ ਇਹ ਅਹਿਮ ਫੈਸਲਾ ਅੱਜ ਇਥੇ ਕਿਰਤ ਮੰਤਰੀ ਪੰਜਾਬ ਸ਼੍ਰੀ ਚੁਨੀ ਲਾਲ ਭਗਤ ਦੀ ਪ੍ਰਧਾਨਗੀ ਹੇਠ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ 21ਵੀ ਮੀਟਿੰਗ ਦੋਰਾਨ ਲਿਆ ਗਿਆ।ਉਨ੍ਹਾਂ ਦੱਸਿਆ ਕਿ  ਇਸ ਸਕੀਮ ਅਧੀਨ ਲਾਭਪਾਤਰੀ ਦੀ ਲੜਕੀ (ਵੱਧ ਤੋਂ ਵੱਧ 2 ਲੜਕੀਆਂ ਤੱਕ) ਦੇ ਜਨਮ ਲੈਣ ਤੇ ਬੋਰਡ ਵਲੋਂ 51000/- ਰੁਪਏ ਦੀ ਰਕਮ ਦਾ ਤੋਹਫਾ ਬਤੋਰ ਫਿਕਸ ਡਿਪਾਜਟ ਲੜਕੀ ਦੇ ਮਾਤਾ/ਪਿਤਾ ਦੇ ਨਾਂ ਤੇ ਜਮਾਂ ਕਰਵਾਇਆ ਜਾਵੇਗਾ। ਇਹ ਐਫ.ਡੀ.ਆਰ ਸਕੱਤਰ ਬੋਰਡ ਦੇ ਨਾਂ ਤੇ ਪਲੈਜ ਕੀਤੀ ਜਾਵੇਗੀ ਅਤੇ ਸ਼ੁਰੂ ਵਿਚ ਐਫ.ਡੀ.ਆਰ ਦੀ ਅਵਧੀ ਲੜਕੀ ਦੀ 18 ਸਾਲ ਦੀ ਉਮਰ ਹੋਣ ਤੱਕ ਰਹੇਗੀ ਅਤੇ ਦੁਬਾਰਾ ਸਾਲ-ਸਾਲ ਬਾਅਦ ਰੀਨਿਊ ਕਰਵਾਈ ਜਾਵੇਗੀ ਜਿਸ ਨੂੰ ਉਸਾਰੀ ਕਿਰਤੀ ਦੀ ਲੜਕੀ ਦੀ ਸ਼ਾਦੀ ਲਈ ਹੋਣ ਵਾਲੇ ਖਰਚੇ ਲਈ ਵਰਤਿਆਂ ਜਾਵੇਗਾ।

ਮੀਟਿੰਗ ਦੋਰਾਨ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਪਹਿਲਾ ਤੋਂ ਹੀ ਚੱਲ ਰਹੀ ਜਨਰਲ ਸਰਜਰੀ ਸਕੀਮ ਵਿਚ ਉਪਲਬੱਧ ਸਹਾਇਤਾ ਦੀ ਰਾਸ਼ੀ 20,000/- ਰੁਪਏ ਸਲਾਨਾ ਤੋਂ ਵਧਾ ਕੇ 50,000/-ਰੁਪਏ ਸਲਾਨਾ ਕਰਨ ਦਾ ਫੈਂਸਲਾ ਕੀਤਾ ਗਿਆ । ਇਸ ਤੋਂ ਇਲਾਵਾ ਉਸਾਰੀ ਕਿਰਤੀਆ ਲਈ ਲਾਗੂ ਕੀਤੀ ਗਈ ਪੈਨਸ਼ਨ ਸਕੀਮ ਵਿਚ ਸੋਧ ਕਰਦੇ ਹੋਏ ਸਾਰੇ ਉਸਾਰੀ ਕਿਰਤੀਆਂ ਜਿਨ੍ਹਾਂ ਦੀ ਉਮਰ 60 ਸਾਲ ਅਤੇ ਬੋਰਡ ਪਾਸ ਘੱਟੋ-ਘੱਟ 3 ਸਾਲ ਮੈਂਬਰਸ਼ਿਪ ਪੂਰੀ ਹੋ ਚੁੱਕੀ ਹੋਵੇ, ਉਨ੍ਹਾਂ ਨੂੰ ਮਿਲਣ ਵਾਲੀ ਪੈਂਨਸ਼ਨ 1000/- ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2000/- ਰੁਪਏ ਪ੍ਰਤੀ ਮਹੀਨਾਂ ਉਕਾ ਪੁੱਕਾ ਕਰਨ ਦਾ ਫੈਂਸਲਾ ਕੀਤਾ ਗਿਆ ਇਸ ਦੇ ਨਾਲ ਹੀ ਜੇਕਰ ਉਸਾਰੀ ਕਿਰਤੀ ਦੀ 3 ਸਾਲ ਦੀ ਮੈਂਬਰਸ਼ਿਪ ਦੋਰਾਨ ਮੋਤ ਹੋ ਜਾਂਦੀ ਹੈ ਤਾਂ ਉਸਦੀ ਪਤਨੀ/ਪਤੀ ਨੂੰ 1000/- ਰੁਪਏ ਪ੍ਰਤੀ ਮਹੀਨਾ ਉਕਾ ਪੁੱਕਾ ਫੈਮਲੀ ਪੈਨਸ਼ਨ ਦਿਤੀ ਜਾਵੇਗੀ।

ਇਸੇ ਤੋਂ ਇਲਾਵਾ ਅੱਜ ਬੋਰਡ ਦੀ ਮੀਟਿੰਗ ਵਿੱਚ ਰਹੀ ਪਹਿਲਾਂ ਤੋਂ ਹੀ ਚੱਲ ਰਹੀ ਸਾਈਕਲ ਸਕੀਮ ਜਿਸ ਅਧੀਨ ਉਸਾਰੀ ਕਿਰਤੀਆਂਨੂੰ ਇਕ ਵਾਰ ਮੁਫਤ ਸਾਈਕਲ ਦੇਣ ਦਾ ਉਪਬੰਧ ਹੈ, ਵਿੱਚ ਸੋਧ ਕਰਦੇ ਹੋਏ ਰਜਿਸਟਰਡ ਉਸਾਰੀ ਕਿਰਤੀ ਨੂੰ ਹਰ 5 ਸਾਲ ਬਾਅਦ ਮੁੜ ਸਾਈਕਲ ਦੇਣ ਦਾ ਫੈਂਸਲਾ ਕੀਤਾ ਗਿਆ । ਪ੍ਰੰਤੂ ਸ਼ਰਤ ਹੈ ਕਿ ਉਹ ਉਸਾਰੀ ਕਿਰਤੀ ਬੋਰਡ ਪਾਸ ਅਪਣੀ ਲਗਾਤਾਰ ਅੰਸ਼ਦਾਨ ਦੀ ਰਕਮ ਜਮਾਂ ਕਰਵਾ ਰਿਹਾ ਹੋਵੇ।ਉਸਾਰੀ ਕਿਰਤੀਆਂ ਨੂੰ ਨੂੰ ਹੋਰ ਲਾਭ ਦਿੰਦਿਆਂ ਮੀਟਿੰਗ ਦੋਰਾਨ ਕਿਰਤੀਆ ਵੱਲੋਂ ਮੈਬਰਸ਼ਿਪ ਵੱਜੋ ਦਿੱਤਾ ਜਾਣ ਵਾਲਾ ਅੰਸ਼ਦਾਨ ਦੀ ਰਾਸ਼ੀ ਜ਼ੋ ਕਿ ਸਰਕਾਰ ਵਲੋਂ 10/- ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਗਈ ਸੀ ਨੂੰ ਘਟਾਕੇ 1/- ਰੁਪਏ ਪ੍ਰਤੀ ਮਹੀਨਾ ਕਰਨ ਲਈ ਪੰਜਾਬ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਲਿਆ ਗਿਆ।ਇਸ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਕਿਰਤ, ਰੋਸ਼ਨ ਸੁੰਕਾਰੀਆਂ, ਆਈ.ਏ.ਐਸ, ਕਿਰਤ ਕਮਿਸ਼ਨਰ-ਕਮ-ਸਕੱਤਰ ਬੋਰਡ ਸ਼੍ਰੀ ਤੇਜਿੰਦਰ ਸਿੰਘ ਧਾਲੀਵਾਲ, ਆਈ.ਏ.ਐਸ ਪੰਜਾਬ ਰਾਜ ਕੰਸਟਰਕਸ਼ਨ ਵਰਕਰਜ਼ ਵੈਲਫੈਅਰ ਬੋਰਡ ਦੇ ਮੈਂਬਰ ਸਾਹਿਬਾਨ ਅਤੇ ਕਈ ਹੋਰ ਹਾਜਰ ਸਨ ।

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD