Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਰੋਧੀਆਂ ਦੀਆਂ ਸਾਜ਼ਿਸਾਂ ਹੋਈਆਂ ਬੇਨਕਾਬ: ਜਸਪਾਲ ਪ੍ਰਧਾਨ

ਸੀ.ਬੀ.ਆਈ. ਦੀ ਜਾਂਚ ਨੇ ਕੀਤਾ ਸੱਚ ਦਾ ਖੁਲਾਸਾ: ਜਸਪਾਲ ਪ੍ਰਧਾਨ

Web Admin

Web Admin

5 Dariya News

ਚੰਡੀਗੜ੍ਹ , 20 Jul 2016

Last updated on: Jul 20, 2016, 00:00 IST

ਨਗਰ ਨਿਗਮ ਪਟਿਆਲਾ ਦੇ ਸਾਬਕਾ ਮੇਅਰ ਜਸਪਾਲ ਪ੍ਰਧਾਨ ਨੇ ਕਿਹਾ ਕਿ ਕਤਲ ਦੇ ਮਾਮਲੇ ਨੂੰ ਲੈਕੇ ਵਿਰੋਧੀਆਂ ਵੱਲੋਂ ਰਚੀਆਂ ਗਈਆਂ ਕੋਝੀਆਂ ਸਾਜ਼ਿਸ਼ਾਂ ਦਾ ਸੀ.ਬੀ.ਆਈ. ਦੀ ਜਾਂਚ ਨੇ ਪਰਦਾਫਾਸ਼ ਕਰ ਦਿੱਤਾ ਹੈ। ਇਸ ਮਾਮਲੇ ਤੇ ਸੀ.ਬੀ.ਆਈ. ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੇਅਰ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਆਪਣੇ ਸੱਚ 'ਤੇ ਕਾਇਮ ਸਨ, ਪਰ ਕੁੱਝ ਸਿਆਸੀ ਵਿਰੋਧੀ ਲੋਕ ਜਾਣਬੁੱਝ ਕੇ ਉਨ੍ਹਾਂ 'ਤੇ ਚਿੱਕੜ ਸੁੱਟਣ ਲਈ ਅਜਿਹੀਆਂ ਕੋਝੀਆਂ ਸਾਜਿਸ਼ਾਂ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਇਹ ਗੱਲ ਵੀ ਸਪੱਸ਼ਟ ਸਾਹਮਣੇ ਆ ਗਈ ਹੈ ਕਿ ਮ੍ਰਿਤਕਾਂ ਦਾ ਸਹੁਰਾ ਤ੍ਰਿਲੋਚਨ ਸਿੰਘ ਹੈ, ਜਿਹੜੇ ਇਸ ਜਾਂਚ ਦਾ ਹਿੱਸਾ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਦਾ ਇਸ ਮਾਮਲੇ ਨਾਲ ਸਬੰਧ ਹੀ ਨਹੀਂ ਹੈ। 

ਸ਼੍ਰੀ ਪ੍ਰਧਾਨ ਨੇ ਕਿਹਾ ਕਿ ਜਿੱਥੇ ਅਕਾਲ ਪੁਰਖ ਨੇ ਸੱਚ 'ਤੇ ਪਹਿਰਾ ਦੇਣ ਕਾਰਨ ਉਨ੍ਹਾਂ ਦੀ ਬਾਂਹ ਫੜੀ ਹੈ, ਉਥੇ ਹੀ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਖਾਸਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸੁਰਜੀਤ ਸਿੰਘ ਰੱਖੜਾ ਆਦਿ ਵੱਲੋਂ ਉਨ੍ਹਾਂ ਨੂੰ ਸਮੇਂ ਸਿਰ ਦਿੱਤੇ ਸਹਿਯੋਗ ਲਈ ਵੀ ਧੰਨਵਾਦੀ ਹਨ। 

ਉਨ੍ਹਾਂ ਕਿਹਾ ਕਿ ਇਹ ਵਿਰੋਧਤਾ ਸਿਰਫ਼ ਅਤੇ ਸਿਰਫ਼ ਉਨ੍ਹਾਂ ਦੇ ਮੇਅਰ ਵਾਲੇ ਆਹੁਦੇ ਨੂੰ ਲੈਕੇ ਹੀ ਸੀ, ਜਿਸ ਕਾਰਨ ਵਿਰੋਧੀ ਇਸ ਮੁੱਦੇ ਨੂੰ ਬੇ-ਵਜਾਂ ਉਛਾਲ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਬੇਸ਼ੱਕ ਉਨ੍ਹਾਂ ਦੇ ਸਿਆਸੀ ਜੀਵਨ ਦੇ ਕੁੱਝ ਸਾਲ ਬਰਬਾਦ ਕਰ ਦਿੱਤੇ ਹਨ, ਪਰ ਉਹ ਅੱਜ ਵੀ ਆਪਣੀ ਪਾਰਟੀ ਅਤੇ ਲੋਕਾਂ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਮੇਸ਼ਾ ਸੱਚ 'ਤੇ ਪਹਿਰਾ ਦਿੱਤਾ ਹੈ ਅਤੇ ਅੱਜ ਵੀ ਇਸ ਗੱਲ 'ਤੇ ਦ੍ਰਿੜ ਹਨ ਕਿ ਜਿੰਦਗੀ ਵਿੱਚ ਅਜਿਹਾ ਕੋਈ ਧੱਬਾ ਆਪਣੇ 'ਤੇ ਨਹੀਂ ਲੱਗਣ ਦੇਣਾ। 

ਉਨ੍ਹਾਂ ਕਿਹਾ ਕਿ ਉਕਤ ਲੜਕੀ ਵੱਲੋਂ ਕੀਤੀ ਆਤਮਹੱਤਿਆ ਨੂੰ ਸਿਆਸੀ ਵਿਰੋਧੀਆਂ ਨੇ ਸਿਰਫ਼ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਹੀ ਮੁੱਦਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਅੱਗੇ ਕਿਸ ਸਥਿਤੀ ਵਿੱਚ ਰੱਖਣਾ ਹੈ ਇਹ ਪਾਰਟੀ ਨੇ ਸੋਚਣਾ ਹੈ, ਪਰ ਉਹ ਹਮੇਸ਼ਾ ਵਾਂਗ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣਕੇ ਕੰਮ ਕਰਦੇ ਰਹਿਣਗੇ। 

 

Tags: JASPAL SINGH PARDHAN , SIKANDER SINGH MALOOKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD