Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9 ਥਾਵਾਂ ਤੋਂ ਦਸਵੀਂ ਜਮਾਤ ਦੇ ਵਿਗਿਆਨ ਦੀਆਂ ਜਾਅਲੀ ਪੁਸਤਕਾਂ ਬਰਾਮਦ

ਸਿੱਖਿਆ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ 'ਤੇ ਬੋਰਡ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਮਾਮਲਾ ਸਾਹਮਣੇ ਆਇਆ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 21 Jul 2016

Last updated on: Jul 21, 2016, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਵਿੱਚ 9 ਥਾਵਾਂ ਤੋਂ ਦਸਵੀਂ ਜਮਾਤ ਦੇ ਵਿਗਿਆਨ ਦੀ ਪੰਜਾਬੀ ਮਾਧਿਅਮ ਦੀ ਜਾਅਲੀ ਪੁਸਤਕਾਂ ਬਰਾਮਦ ਕੀਤੀਆਂ ਗਈਆਂ। ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਬੋਰਡ ਦੀ ਚੇਅਰਪਰਸਨ ਡਾ.ਤੇਜਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਤਹਿਤ ਬੋਰਡ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਅਚਨਚੇਤੀ ਚੈਕਿੰਗ ਦੌਰਾਨ ਇਹ ਮਾਮਲੇ ਸਾਹਮਣੇ ਆਇਆ ਜਿੱਥੇ ਕਪੂਰਥਲਾ ਦੇ 'ਕਾਲਜ ਬੁੱਕ ਸਟੋਰ' ਅਤੇ 5 ਜ਼ਿਲ੍ਹਿਆਂ ਦੇ ਵੱਖ-ਵੱਖ 8 ਸਕੂਲਾਂ ਤੋਂ ਇਹ ਜਾਅਲੀ ਪੁਸਤਕਾਂ ਬਰਾਮਦ ਕੀਤੀਆਂ ਗਈਆਂ।ਇਸ ਸਬੰਧੀ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਬੋਰਡ ਦੇ ਸਕੱਤਰ ਸ੍ਰੀ ਜੇ.ਆਰ.ਮਹਿਰੋਕ ਨੇ ਦੱਸਿਆ ਕਿ ਬੋਰਡ ਵੱਲੋਂ ਕੀਤੀ ਇਸ ਕਾਰਵਾਈ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਰੋਕਣ ਅਤੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਤੋਂ ਰੋਕਣ ਲਈ ਮੁਹਾਲੀ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਇਸ ਸਬੰਦੀ ਜਾਣਕਾਰੀ ਦਿੰਦਿਆਂ ਐਫ.ਆਈ.ਆਰ. ਦਰਜ ਕਰ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੂੰ ਵੱਖ-ਵੱਖ ਥਾਵਾਂ ਤੋਂ ਬਰਾਮਦ ਜਾਅਲੀ ਪੁਸਤਕਾਂ ਦੀ ਇਕ-ਇਕ ਕਾਪੀ ਵੀ ਭੇਜੀ ਗਈ ਹੈ।ਬੋਰਡ ਦੇ ਸਕੱਤਰ ਨੇ ਅਗਾਂਹ ਦੱਸਿਆ ਕਿ ਫੀਲਡ ਵਿੱਚ ਜਾਅਲੀ ਪੁਸਤਕਾਂ ਦੀ ਵਿਕਰੀ ਦਾ ਮਾਮਲੇ ਸਬੰਧੀ ਸਿੱਖਿਆ ਮੰਤਰੀ ਡਾ.ਚੀਮਾ ਦੇ ਧਿਆਨ ਵਿੱਚ ਮਾਮਲਾ ਆਇਆ ਸੀ ਜਿਸ ਨੂੰ ਸਿੱਖਿਆ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਬੋਰਡ ਦੀ ਚੇਅਰਪਰਸਨ ਡਾ.ਧਾਲੀਵਾਲ ਨਾਲ ਗੱਲ ਕਰ ਕੇ ਇਸ ਮਾਮਲੇ ਸਬੰਧੀ ਜਲਦ ਤੋਂ ਜਲਦ ਕਾਰਵਾਈ ਕਰਨ ਲਈ ਕਿਹਾ। 

ਚੇਅਰਪਰਸਨ ਦੀਆਂ ਹਦਾਇਤਾਂ 'ਤੇ ਬੋਰਡ ਵੱਲੋਂ ਵਿਸ਼ੇਸ਼ ਟੀਮਾ ਬਣਾ ਕੇ ਸੂਬੇ ਭਰ ਵਿੱਚ ਸਮੂਹ 22 ਜ਼ਿਲ੍ਹਿਆਂ ਦੇ ਡਿਪੂਆਂ ਅਤੇ 326  ਸਕੂਲਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕਪੂਰਥਲਾ ਵਿੱਚ ਕਾਲਜ ਬੁੱਕ ਸਟੋਰ ਤੋਂ ਜਾਅਲੀ ਪੁਸਤਕ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਸੂਬੇ ਦੇ 5 ਜ਼ਿਲ੍ਹਿਆਂ ਵਿੱਚ 8 ਸਕੂਲਾਂ ਤੋਂ ਵੀ ਜਾਅਲੀ ਪੁਸਤਕਾਂ ਬਰਾਮਦ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸੈਣੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂ ਨਾਨਕ ਦੇਵ ਨਗਰ ਹੈਬੋਵਾਲ ਕਲਾਂ (ਲੁਧਿਆਣਾ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਵਰ ਹਾਊਸ ਕਲੋਨੀ ਪਟਿਆਲਾ, ਸੁਮਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਜਲੰਧਰ, ਸੀਨੀਅਰ ਮਾਡਲ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ, ਪਸਸਬ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ (ਨਵਾਂਸ਼ਹਿਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ (ਮੋਗਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਡਾਲਾ (ਮੋਗਾ) ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਡਾਲਾ (ਮੋਗਾ) ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਫੜੀਆ ਗਈਆਂ ਇਨ੍ਹਾਂ ਜਾਅਲੀ ਪੁਸਤਕਾਂ ਵਿੱਚ ਬੋਰਡ ਦਾ ਲੋਗੋ ਸਮੇਤ ਅਸਲ ਪੁਸਤਕ ਵਾਲੀ ਸਾਰੀ ਸਮੱਗਰੀ ਲਗਾਈ ਗਈ ਹੈ। ਇਨ੍ਹਾਂ ਪੁਸਤਕਾਂ ਦੀ ਜਾਅਲੀ ਹੋਣ ਦੀ ਪੁਸ਼ਟੀ ਇਨ੍ਹਾਂ ਦੀ ਪ੍ਰਿਟਿੰਗ ਵਿੱਚ ਲੱਗੇ ਰਾਜਸਥਾਨ ਬੋਰਡ ਦੇ ਵਾਟਰ ਮਾਰਕ ਤੋਂ ਹੋਈ ਹੈ। ਇਸ ਤੋਂ ਇਲਾਵਾ ਇਸ ਦਾ ਅਕਾਰ ਵੀ ਛੋਟਾ ਹੈ ਅਤੇ ਰੰਗ ਵਿੱਚ ਵੀ ਫਰਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਰੋਕਣ ਅਤੇ ਬੋਰਡ ਨੂੰ ਵਿੱਤੀ ਨੁਕਸਾਨ ਪਹੁੰਚਾਣ ਲਈ ਕੀਤੀ ਇਹ ਕਾਰਵਾਈ ਨੂੰ ਅੱਗੇ ਵਾਸਤੇ ਰੋਕਣ ਲਈ ਪੁਲੀਸ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਕਿਹਾ ਗਿਆ ਹੈ।

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD