Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਮਾਹਿਲਪੁਰ ਖੇਤਰ ਦੇ ਕਈ ਫੁੱਟਬਾਲ ਖਿਡਾਰੀਆਂ ਨੇ ਜਮਾਈ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ :ਸੋਹਣ ਸਿੰਘ ਠੰਡਲ

ਐਸ.ਜੀ.ਜੀ.ਐਸ. ਖਾਲਸਾ ਕਾਲਜ ਨੇ ਜਮਾਇਆ ਟੂਰਨਾਮੈਂਟ 'ਤੇ ਕਬਜਾ, 108 ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਨੇ ਕਰਵਾਇਆ ਐਸ.ਜੀ.ਜੀ.ਐਸ. ਖਾਲਸਾ ਕਾਲਜ ਵਿਖੇ ਫੁੱਟਬਾਲ ਟੂਰਨਾਮੈਂਟ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 22 Jul 2016

Last updated on: Jul 22, 2016, 00:00 IST

ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਫੁੱਟਬਾਲ ਟੂਰਨਾਮੈਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ  ਸੋਹਣ ਸਿੰਘ ਠੰਡਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਇਨਾਮ ਵੰਡੇ।ਆਪਣੇ ਸੰਬੋਧਨ ਵਿੱਚ ਸ੍ਰ: ਠੰਡਲ ਨੇ ਕਿਹਾ ਕਿ ਇਸ ਖੇਤਰ ਦਾ ਇਤਿਹਾਸ ਫੁੱਟਬਾਲ ਖੇਡ ਦੇ ਨਾਲ ਲੰਬੇ ਸਮੇਂ ਤੋਂ ਰਿਹਾ ਹੈ। ਇਸ ਖੇਤਰ ਨੇ ਨੈਸ਼ਨਲ ਤੇ ਇੰਟਰ ਨੈਸ਼ਨਲ ਪੱਧਰ ਦੇ ਕਈ ਖਿਡਾਰੀ ਪੈਦਾ ਕੀਤੇ ਹਨ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਆਪਣੀ ਧਾਕ ਜਮਾਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ-ਪਿੰਡਾਂ ਵਿੱਚ ਜਿੰਮ, ਸਪੋਰਟਸ ਕਿੱਟਾਂ, ਆਧੁਨਿਕ ਸਹੂਲਤਾਂ ਵਾਲੇ ਸਟੇਡੀਅਮ ਸਮੇਤ ਕਈ ਪ੍ਰਕਾਰ ਦੀਆਂ ਸਹੂਲਤਾਂ ਨੌਜਵਾਨ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

ਫੁੱਟਬਾਲ ਦੀ ਖੇਡ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਸਾਲ ਕਬੱਡੀ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਅਤੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਪਹਿਲ ਦੇ ਆਧਾਰ 'ਤੇ ਭਰਤੀ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਾਲਜ ਦੀ ਫੁੱਟਬਾਲ ਦੀ ਗਰਾਉਂਡ ਦੇ ਰੱਖ-ਰਖਾਵ ਅਤੇ ਪਾਣੀ ਛਿੜਕਣ ਲਈ ਨਵੇਂ ਲਗਾਏ ਜਾਣ ਵਾਲੇ ਆਧੁਨਿਕ ਸਿਸਟਮ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ।ਇਸ ਮੌਕੇ 'ਤੇ ਗੁਰੂ ਨਾਨਕ ਕਾਲਜ ਫਗਵਾੜਾ ਫਲਾਹੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀਆਂ ਟੀਮਾਂ ਦਰਮਿਆਨ ਫਾਈਨਲ ਮੈਚ ਖੇਡਿਆ ਗਿਆ। ਖੇਡੇ ਗਏ ਫਾਈਨਲ ਮੈਚ ਵਿੱਚ ਐਸ.ਜੀ.ਜੀ.ਐਸ. ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਨੇ ਗੁਰੂ ਨਾਨਕ ਕਾਲਜ ਫਗਵਾੜਾ ਫਲਾਹੀ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ 'ਤੇ ਕਬਜਾ ਜਮਾਇਆ। ਅਖੀਰ ਵਿੱਚ ਕੈਬਨਿਟ ਮੰਤਰੀ ਸ੍ਰ: ਸੋਹਣ ਸਿੰਘ ਠੰਡਲ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ 'ਤੇ ਕਾਲਜ ਦੇ ਪ੍ਰਿੰਸੀਪਲ ਪਰਵਿੰਦਰ ਸਿੰਘ, ਅਕਾਲੀ ਦਲ ਦੇ ਸੀਨੀਅਰ ਮੀਤ ਅਤੇ ਸ਼ਹਿਰੀ ਪ੍ਰਧਾਨ ਮਾਹਿਲਪੁਰ ਪ੍ਰਿਥੀਪਾਲ ਸਿੰਘ, ਵਾਈਸ ਪ੍ਰਧਾਨ ਗੁਰਿੰਦਰ ਸਿੰਘ, ਸਕੱਤਰ ਦਲਜੀਤ ਸਿੰਘ, ਜਿਲ੍ਹਾ ਸਕੱਤਰ ਜਨਰਲ ਅਕਾਲੀ ਦਲ ਹਰਪ੍ਰੀਤ ਸਿੰਘ ਬੈਂਸ, ਜਨਰਲ ਸਕੱਤਰ ਅਮਰਜੀਤ ਸਿੰਘ ਬੈਂਸ, ਗੁਰਪ੍ਰੀਤ ਸਿੰਘ ਬੈਂਸ, ਵੰਦਨਾ ਸਿੰਘ, ਤਰਸੇਮ ਭਾ, ਨੰਬਰਦਾਰ ਜਰਨੈਲ ਸਿੰਘ, ਦਵਿੰਦਰ ਸਿੰਘ, ਹਰਨੰਦਨ ਸਿੰਘ ਖਬੜਾ, ਪਿੰਰਸਪੀਲ ਦਵਿੰਦਰ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਮੌਜੂਦ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD