Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮਾਜ ਸੇਵੀ ਕੰਮ ਕਰਨ ਵਾਲਿਆਂ ਦੀ ਬਣੇਗੀ ਡਾਇਰੈਕਟਰੀ ਅਤੇ ਵੈੱਬਸਾਈਟ

ਸੰਸਥਾਵਾਂ, ਵਿਅਕਤੀ, ਸਨਅਤਾਂ ਅਤੇ ਗੈਰ ਸਰਕਾਰੀ ਸੰਗਠਨ ਕਰਵਾ ਸਕਦੇ ਹਨ ਰਜਿਸਟਰ-ਡਿਪਟੀ ਕਮਿਸ਼ਨਰ

Web Admin

Web Admin

5 Dariya News (Ajay Pahwa)

ਲੁਧਿਆਣਾ , 22 Jul 2016

Last updated on: Jul 22, 2016, 00:00 IST

ਸ਼ਹਿਰ ਲੁਧਿਆਣਾ ਵਿੱਚ ਵੱਖ-ਵੱਖ ਸਮਾਜ ਸੇਵੀ ਕਾਰਜਾਂ ਵਿੱਚ ਕਿਰਿਆਸ਼ੀਲ ਸੰਸਥਾਵਾਂ, ਵਿਅਕਤੀਆਂ, ਸਨਅਤਾਂ ਅਤੇ ਗੈਰ ਸਰਕਾਰੀ ਸੰਗਠਨਾਂ ਦੀ ਲੋੜਵੰਦ ਲੋਕਾਂ ਤੱਕ ਪਹੁੰਚ ਸੁਖਾਲੀ ਕਰਨ ਦੇ ਮਕਸਦ ਨਾਲ ਇੱਕ ਆਨਲਾਈਨ ਡਾਇਰੈਕਟਰੀ ਅਤੇ ਵੈੱਬਸਾਈਟ ਤਿਆਰ ਕੀਤੀ ਜਾ ਰਹੀ ਹੈ। ਜਿਸ ਦੇ ਸ਼ੁਰੂ ਹੋਣ ਨਾਲ ਲੋੜਵੰਦ ਲੋਕਾਂ ਨੂੰ ਆਪਣੀ ਲੋੜਾਂ ਦੀ ਪੂਰਤੀ ਲਈ ਇਧਰ ਉਧਰ ਭਟਕਣ ਦੀ ਬਿਜਾਏ ਸਿਰਫ਼ ਆਨਲਾਈਨ ਡਾਇਰੈਕਟਰੀ ਨੂੰ ਕਲਿੱਕ ਹੀ ਕਰਨਾ ਹੋਵੇਗਾ ਅਤੇ ਉਹ ਸੰਬੰਧਤ ਖੇਤਰ ਵਿੱਚ ਕੰਮ ਕਰਦੀ ਸੰਸਥਾ ਨਾਲ ਸਿੱਧਾ ਸੰਪਰਕ ਕਰ ਲਵੇਗਾ।ਇਸ ਕਾਰਜ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਆਨਲਾਈਨ ਡਾਇਰੈਕਟਰੀ ਦਾ ਜਿਆਦਾਤਰ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਸ਼ਹਿਰ ਦੀਆਂ ਨਾਮੀਂ ਸੰਸਥਾਵਾਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਸੰਪਰਕ ਅਤੇ ਹੋਰ ਜਾਣਕਾਰੀ ਇਸ ਵਿੱਚ ਦਰਜ ਕਰ ਦਿੱਤੀ ਗਈ ਹੈ। ਇਸ ਡਾਇਰੈਕਟਰੀ ਚਲਾਉਣ ਵਾਲੇ ਟਰੱਸਟ 'ਆਈ ਐੱਮ ਏ ਐੱਨ. ਜੀ. ਓ.' ਦੇ ਪ੍ਰਧਾਨ ਸ੍ਰੀ ਮਨੀਤ ਦੀਵਾਨ ਇਸ ਦਾ ਸਮੁੱਚਾ ਕੰਮ ਦੇਖ ਰਹੇ ਹਨ। ਇਸ ਡਾਇਰੈਕਟਰੀ ਦੀ ਬਕਾਇਦਾ ਵੈੱਬਸਾਈਟ ਬਣਾਈ ਜਾਵੇਗੀ। ਇਸ ਵੈੱਬਸਾਈਟ 'ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਕਿਸ ਖੇਤਰ ਵਿੱਚ ਕੰਮ ਕੀਤਾ ਜਾ ਰਿਹਾ ਹੈ, ਬਾਰੇ ਸਾਰੀ ਜਾਣਕਾਰੀ ਦਰਜ ਕੀਤੀ ਜਾ ਰਹੀ ਹੈ। ਇਛੁੱਕ ਵਿਅਕਤੀ ਆਪਣੇ ਆਪ ਨੂੰ ਵਿਅਕਤੀਗਤ ਤੌਰ 'ਤੇ ਵੀ ਮੁਫ਼ਤ ਰਜਿਸਟਰ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੈੱਬਸਾਈਟ ਵਿੱਚ ਸਮਾਜ ਸੇਵਾ ਵਿੱਚ ਜੁੱਟੀਆਂ ਸਰਕਾਰੀ ਏਜੰਸੀਆਂ, ਨਸ਼ਾ ਛੁਡਾਊ ਕੇਂਦਰ, ਡਿਸਪੈਂਸਰੀਆਂ, ਆਂਗਣਵਾੜੀਆਂ, ਰੈਣ ਬਸੇਰੇ, ਪਿੰਗਲਵਾੜੇ, ਬਿਰਧ ਆਸ਼ਰਮ, ਸਕਿੱਲ ਸੈਂਟਰ ਅਤੇ ਹੋਰ ਵੀ ਦਰਜ ਕੀਤੇ ਜਾ ਰਹੇ ਹਨ। ਸ੍ਰੀ ਭਗਤ ਨੇ ਦੱਸਿਆ ਕਿ ਵੱਖ-ਵੱਖ ਸਮਾਜ ਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਕਈ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਲਗਾਤਾਰ ਸੰਪਰਕ ਕੀਤਾ ਜਾਂਦਾ ਹੈ, ਜਿਸ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਇਸ ਵੈੱਬਸਾਈਟ ਨੂੰ ਤਿਆਰ ਕਰਾਉਣ ਦਾ ਮਨ ਬਣਾਇਆ ਸੀ। ਇਹ ਵੈੱਬਸਾਈਟ ਅਜਿਹੇ ਦਾਨੀਆਂ ਅਤੇ ਸਮਾਜ ਸੇਵੀਆਂ ਨੂੰ ਇੱਕ ਮੰਚ ਪ੍ਰਦਾਨ ਕਰੇਗੀ।ਇਸ ਵੈੱਬਸਾਈਟ ਦੀ ਸਮੁੱਚੀ ਮੋਨੀਟਰਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਰਿਸ਼ੀਪਾਲ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ 'ਤੇ ਪਧਾਰ ਕੇ ਲੋੜਵੰਦ ਵਿਅਕਤੀ ਦਾਨ, ਮਨੁੱਖੀ ਅੰਗਾਂ, ਕੱਪੜਿਆਂ, ਪੁਰਾਣੀਆਂ ਕਿਤਾਬਾਂ, ਫਰਨੀਚਰ, ਵੂਲਨ ਅਤੇ ਪਦਾਰਥਾਂ ਦੀ ਪ੍ਰਾਪਤੀ ਕਰ ਸਕਦੇ ਹਨ। ਰਜਿਸਟਰੇਸ਼ਨ ਕਰਾਉਣ ਲਈ  www.iamango.org 'ਤੇ ਲਾਗਆਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ 'ਆਈ ਐੱਮ ਏ ਐੱਨ. ਜੀ. ਓ.' ਵੱਲੋਂ ਇੱਕ ਟੈਲੀਫੋਨ ਹੈਲਪਲਾਈਨ (0161-5063805) ਵੀ ਚਾਲੂ ਕੀਤੀ ਹੋਈ ਹੈ, ਜਿਸ 'ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਭਗਤ ਨੇ ਵੱਖ-ਵੱਖ ਸੰਸਥਾਵਾਂ, ਵਿਅਕਤੀਆਂ ਅਤੇ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਇਸ ਵੈੱਬਸਾਈਟ 'ਤੇ ਰਜਿਸਟਰ ਕਰਨ।

 

Tags: DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD