Thursday, 16 May 2024

 

 

ਖ਼ਾਸ ਖਬਰਾਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ

 

ਸੰਤ ਢੱਡਰੀਆਂ ਵਾਲੇ ਦਾ ਹਾਲ ਪੁਛੱਣ 'ਗੁਰਦੁਆਰਾ ਪਰਮੇਸ਼ਰਦੁਆਰ' ਪਹੁੰਚੇ ਆਪ ਆਗੂ

ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ 'ਚ ਧਾਰਮਿਕ ਹਸਤੀਆਂ ਵੀ ਸੁਰੱਖਿਅਤ ਨਹੀਂ-ਸੰਜੇ ਸਿੰਘ

ਸੰਤ ਢੱਡਰੀਆਂ ਵਾਲੇ ਦਾ ਹਾਲ ਪੁਛੱਣ

Web Admin

Web Admin

5 Dariya News

ਪਟਿਆਲਾ , 18 May 2016

ਮੰਗਲਵਾਰ ਦੀ ਰਾਤ ਲੁਧਿਆਣਾ 'ਚ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਹੋਏ ਜਾਨਲੇਵਾ ਹਮਲੇ ਦੀ ਜੋਰਦਾਰ ਨਿੰਦਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਇਨ੍ਹੀਂ ਮਾੜੀ ਹੋ ਗਈ ਹੈ ਕਿ ਇੱਥੇ ਧਾਰਮਿਕ ਹਸਤੀਆਂ ਵੀ ਸੁਰਖਿਅਤ ਨਹੀਂ ਹਨ। ਇਸਦੇ ਲਈ ਪੰਜਾਬ ਦੀ ਬਾਦਲ ਸਰਕਾਰ ਸਿੱਧੇ ਤੌਰ 'ਤੇ ਜਿਮੇਵਾਰ ਹੈ। 

ਸੰਜੇ ਸਿੰਘ ਬੁੱਧਵਾਰ ਇੱਥੇ ਪਟਿਆਲਾ ਸੰਗਰੂਰ ਰੋਡ 'ਤੇ  ਬਣੇ ਗੁਰਦੁਆਰ ਪਰਮੇਸ਼ਵਰਦੁਆਰ ਵਿਚ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਹਾਲ ਚਾਲ ਜਾਣਨ ਲਈ ਪਹੁੰਚੇ ਸੀ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈਲ ਦੇ ਪ੍ਰਮੁੱਖ ਹਿੰਮਤ ਸਿੰਘ ਸ਼ੇਰਗਿੱਲ, ਨੌਜਵਾਨ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ, ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ, ਚੋਣ ਪ੍ਰਚਾਰ ਕਮੇਟੀ ਦੇ ਮੈਂਬਰ ਕਰਨਵੀਰ ਸਿੰਘ ਟਿਵਾਣਾ ਅਤੇ ਸਾਬਕਾ ਫੌਜ ਵਿੰਗ ਦੇ ਪ੍ਰਮੁੱਖ ਕੈਪਟਨ ਬਿਕਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੋਨ 'ਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਹਾਲ ਪੁੱਛਿਆ ਅਤੇ ਬਾਬਾ ਭੁਪਿੰਦਰ ਸਿੰਘ ਦੀ ਹੱਤਿਆ 'ਤੇ ਅਫਸੋਸ ਜਾਹਿਰ ਕੀਤਾ। ਸੰਜੇ ਸਿੰਘ ਨੇ ਕਿਹਾ ਕਿ ਲੁਧਿਆਣਾ ਜਿਲੇ ਵਿਚ ਡੇਢ ਮਹੀਨੇ ਪਹਿਲਾਂ ਨਾਮਧਾਰੀ ਸੰਪਰਦਾ ਦੀ ਪੂਜਨੀ ਜਗਤ ਮਾਤਾ ਚੰਦ ਕੌਰ ਦੀ ਦਿਨ ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ, ਜਿੰਨ੍ਹਾਂ ਦੇ ਕਾਤਲਾਂ ਨੂੰ ਹਾਲੇ ਤੱਕ ਕਾਬੂ ਨਹੀਂ ਕੀਤਾ ਗਿਆ। 8 ਮਹੀਨੇ ਪਹਿਲਾਂ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦਾ ਵੀ ਹਾਲੇ ਤੱਕ ਕੋਈ ਸੁਰਾਗ ਨਹੀਂ ਲੱਗਿਆ। 

ਇਥੋਂ ਤੱਕ ਕੀ ਬਰਗਾੜੀ ਕਾਂਡ ਨੂੰ ਲੈ ਕੇ ਸ਼ਾਂਤ ਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਗੋਲੀ ਚਲਾਉਣ ਵਾਲੇ ਅਣਪਛਾਤੇ ਪੁਲਿਸ ਵਾਲੇ ਦਾ ਵੀ ਪੰਜਾਬ ਸਰਕਾਰ ਪਤਾ ਨਹੀਂ ਲੱਗਾ ਸਕੀ। 'ਆਪ' ਨੇਤਾ ਨੇ ਕਿਹਾ ਕਿ ਪੰਜਾਬ ਵਿਚ ਜਦ ਧਰਮ ਅਤੇ ਧਾਰਮਿਕ ਹਸਤੀਆਂ ਹੀ ਸੁਰਖਿਅਤ ਨਹੀਂ ਅਜਿਹੇ 'ਚ ਸਰਕਾਰ ਤੋਂ ਆਮ ਆਦਮੀ ਸੁਰੱਖਿਆ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ?ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਪੁਰੀ ਸਥਿਤੀ ਬਿਆਨ ਕਰਦੀ ਹੈ ਕਿ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਬਾਦਲ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨੈਤਿਕ ਅਧਿਕਾਰ ਨਹੀਂ ਬਣਦਾ ਕੀ ਉਹ ਆਪਣੇ ਅਹੁੱਦਿਆਂ 'ਤੇ ਬਣੇ ਰਹਿਣ ਕਿਉਂਕਿ ਪੰਜਾਬ ਦੇ ਉਪ ਮੁੱਖਮੰਤਰੀ ਦੇ ਨਾਲ ਨਾਲ ਉਨ੍ਹਾਂ ਕੋਲ ਪੰਜਾਬ ਦੇ ਗ੍ਰਹਿ ਮੰਤਰਾਲੇ ਦੀ ਜਿੰਮੇਵਾਰੀ ਵੀ ਹੈ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਵੋਟਾਂ ਦੀ ਮਾੜੀ ਰਾਜਨੀਤੀ ਦੇ ਲਈ ਗਹਿਰੀ ਸਾਜਿਸ਼ ਦੇ ਤਹਿਤ ਪੰਜਾਬ ਨੂੰ ਫਿਰਕਾਪ੍ਰਸਤੀ ਦੀ ਅੱਗ ਵਿਚ ਸੁੱਟਿਆ ਜਾ ਰਿਹਾ ਹੈ ਜਿਸਦਾ ਸਮੁੱਚੇ ਪੰਜਾਬੀਆਂ ਨੂੰ ਇਕਜੁਟ ਹੋ ਕੇ ਮੂੰਹ ਤੋੜ ਜਵਾਬ ਦੇਣਾ ਪਵੇਗਾ ਅਤੇ ਆਪਸੀ ਸਦਭਾਵਾਨਾ ਅਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ।ਛੋਟੇਪੁਰ ਨੇ ਕਿਹਾ ਕਿ ਸੰਤ ਢੱਡਰੀਆਂ ਵਾਲੇ 'ਤੇ ਹਮਲੇ ਦਾ ਪਤਾ ਚਲਦੇ ਹੀ ਉਹ ਖੁਦ ਅਤੇ ਸੰਜੇ ਸਿੰਘ ਸਮੇਤ 'ਆਪ' ਦੇ ਕਈ ਪ੍ਰਮੁੱਖ ਆਗੂ ਦੇਰ ਰਾਤ ਲੁਧਿਆਣਾ ਪਹੁੰਚ ਗਏ ਸੀ ਪਰ ਉਦੋਂ ਤੱਕ ਸੰਤ ਢੱਡਰੀਆਂ ਵਾਲੇ ਪਟਿਆਲਾ ਦੇ ਲਈ ਰਵਾਨਾ ਹੋ ਗਏ ਸੀ। ਸੰਤ ਢੱਡਰੀਆਂ ਦਾ ਹਾਲ ਜਾਣਨ ਤੋਂ ਬਾਅਦ 'ਆਪ' ਦੇ ਸਾਰੇ ਆਗੂ ਬਾਬਾ ਭੁਪਿੰਦਰ ਸਿੰਘ ਦੇ ਪਿੰਡ ਹਾਸੀ ਕਲਾਂ (ਲੁਧਿਆਣਾ) ਚਲੇ ਗਏ।    

 

Tags: Sanjay Singh , Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD