Thursday, 16 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ

 

ਕਾਂਗਰਸ ਦਾ ਵਜੂਦ ਹੋਇਆ ਖਤਮ, 'ਆਪ' ਹੀ ਦਵਾਵੇਗੀ ਬਾਦਲਾਂ ਦੇ ਮਾਫੀਆ ਰਾਜ ਤੋਂ ਮੁਕਤੀ- ਸੰਜੇ ਸਿੰਘ

'ਇੱਕ ਸੀ ਕਾਂਗਰਸ' ਬਣੀ ਦੁਨੀਆਂ ਦੀ ਸਭ ਤੋਂ ਛੋਟੀ ਕਹਾਣੀ- ਭਗਵੰਤ ਮਾਨ

Web Admin

Web Admin

5 Dariya News

ਚੰਡੀਗੜ , 19 May 2016

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਦਾ ਦੇਸ਼ ਭਰ ਵਿਚ ਸਫਾਇਆ ਹੋ ਗਿਆ ਹੈ। ਉਤਰ ਤੋਂ ਲੈ ਕੇ ਦੱਖਣ ਤੱਕ ਅਤੇ ਪੁਰਬ ਤੋਂ ਲੈ ਕੇ ਪੱਛਮ ਤੱਕ ਲੋਕਾਂ ਦਾ ਵਿਸ਼ਾਵਸ ਖੋ ਚੁੱਕੀ ਕਾਂਗਰਸ ਦਾ ਪੰਜਾਬ ਵਿਚ ਇਸ ਤੋਂ ਵੀ ਬੁਰਾ ਹਸ਼ਰ ਹੋਵੇਗਾ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਦੇ 'ਮਾਫੀਆ ਰਾਜ'  ਤੋਂ ਸਿਰਫ ਆਮ ਆਦਮੀ ਪਾਰਟੀ ਹੀ ਛੁਟਕਾਰਾ ਦਵਾਵੇਗੀ ਅਤੇ ਦਿੱਲੀ ਦੀ ਤਰ੍ਹਾਂ ਕਾਂਗਰਸ ਪੰਜਾਬ ਵਿਚ ਖਾਤਾ ਤੱਕ ਨਹੀਂ ਖੋਲ ਸਕੇਗੀ। ਵੀਰਵਾਰ ਨੂੰ ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਅਸਮ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਤਿੱਖੀ ਪ੍ਰਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ  ਸੰਜੇ ਸਿੰਘ, ਪੰਜਾਬ ਪ੍ਰਧਾਨ  ਸੁੱਚਾ ਸਿੰਘ ਛੋਟੇਪੁਰ, ਰਾਸ਼ਟਰੀ ਸੰਗਠਨਾਤਮਕ ਸਕੱਤਰ ਦੁਰਗੇਸ਼ ਪਾਠਕ ਅਤੇ ਚੋਣ ਪ੍ਰਚਾਰ ਕਮੇਟੀ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇਹ ਦਾਅਵਾ ਕੀਤਾ। ਆਪ ਵਲੋਂ ਜਾਰੀ ਬਿਆਨ ਵਿਚ ਸੰਜੇ ਸਿੰਘ ਨੇ ਕਿਹਾ ਕਿ ਦਸ਼ਕਾਂ ਤੋਂ ਲੋਕਾਂ ਨੂੰ ਲੁੱਟਦੀ ਆ ਰਹੀ ਕਾਂਗਰਸ ਦੇਸ਼ ਵਿਚ 100 ਫੀਸਦ ਖਤਮ ਹੋਣ ਜਾ ਰਹੀ ਹੈ ਅਤੇ 2017 ਵਿਚ ਕਾਂਗਰਸ ਪਾਰਟੀ ਦੇ ਤਬੂਤ ਵਿਚ ਆਖਰੀ ਕਿੱਲ ਪੰਜਾਬ ਦੀ ਜਨਤਾ ਠੋਕ ਦੇਵੇਗੀ। ਸੰਜੇ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ  ਕਰਕੇ ਕਾਂਗਰਸ ਦੇ ਲੰਬੇ ਕੁਸ਼ਾਸਨ ਨੇ ਦੇਸ਼ ਦੇ ਹਰ ਵਰਗ ਅਤੇ ਹਿੱਸੇ ਨੂੰ ਨਿਰਾਸ਼ ਅਤੇ ਬੇ-ਉਮੀਦ ਕੀਤਾ ਹੈ, ਅੱਜ ਦਾ ਫੈਸਲਾ ਉਸੇ ਦਾ ਨਤੀਜਾ ਹੈ। 

ਸੰਜੇ ਸਿੰਘ ਅਤੇ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਵੈਂਟੀਲੇਟਰ 'ਤੇ ਚੱਲੀ ਗਈ ਹੈ ਅਤੇ 2017 ਵਿਚ ਕਾਂਗਰਸ ਦਾ ਵਜੂਦ ਹੀ ਖਤਮ ਹੋ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਹੁਣ ਸਮਝ ਆ ਗਈ ਹੈ ਕਿ ਬਾਦਲਾਂ ਦੇ ਮਾਫੀਆ ਰਾਜ ਤੋਂ ਹੁਣ ਸਿਰਫ ਆਮ ਆਦਮੀ ਪਾਰਟੀ ਹੀ ਮੁਕਤੀ ਦਵਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀਆਂ ਚੋਣਾਂ ਤੋਂ ਬਾਅਦ ਉਨ੍ਹਾਂ ਲੋਕ ਸਭਾ ਵਿਚ ਕਿਹਾ ਸੀ ਕਿ ਜਲਦੀ ਹੀ ਦੇਸ਼ ਵਿਚ ਮਾਵਾਂ ਆਪਣੇ ਬੱਚਿਆਂ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ 'ਇੱਕ ਸੀ ਕਾਂਗਰਸ' ਸੁਣਾਇਆ ਕਰਨਗੀਆਂ ਅਤੇ ਅੱਜ ਦੇ ਫੈਸਲੇ ਨੇ ਉਨ੍ਹਾਂ ਦੀ ਭਵਿੱਖ ਬਾਣੀ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਫਿਰ ਅਕਾਲੀ-ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਚਲਦੇ  ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਦਾ ਇਕੋ ਇਕ ਰਾਸਤਾ ਆਮ ਆਦਮੀ ਪਾਰਟੀ ਬਚੀ ਅਤੇ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਪ ਦੀ ਸਰਕਾਰ ਲਿਆਉਣ ਦਾ ਪਹਿਲਾਂ ਤੋਂ ਹੀ ਮਨ ਬਣਾ ਲਿਆ ਹੈ। ਦੁਰਗੇਸ਼ ਪਾਠਕ ਨੇ ਕਿਹਾ ਕਿ ਅੱਜ ਚੋਣ ਨਤੀਜੀਆਂ ਵਿਚ ਜਿੱਥੇ ਕਾਂਗਰਸ ਦਾ ਸਫਾਇਆ ਹੋਇਆ ਹੈ ਉਥੇ ਹੀ ਭਾਜਪਾ ਦੇ ਹੱਥ ਵੀ ਨਿਰਾਸ਼ਾ ਹੀ ਲੱਗੀ ਹੈ। ਪੱਛਮ ਬੰਗਾਲ ਅਤੇ ਦੱਖਣ ਵਿਚ ਭਾਜਪਾ ਵਲੋਂ ਇਸ ਵਾਰ ਫੇਰ ਪੂਰਾ ਜੋਰ ਲਗਾਇਆ ਗਿਆ ਪਰ ਲੋਕਾਂ ਨੇ ਭਾਜਪਾ ਦੇ ਭਗਵੇਂ ਏਜੰਡੇ ਨੂੰ ਰੱਦ ਕਰ ਦਿੱਤਾ। ਅਸਮ ਵਿਚ ਵੀ ਭਾਜਪਾ ਨੂੰ ਖੇਤਰੀ ਦਲਾਂ ਦੀ ਵੈਸਾਖਿਆਂ ਦਾ ਸਹਾਰਾ ਲੈਣਾ ਪਿਆ। 

  

 

Tags: Sanjay Singh , Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD