Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲਾ ਮਜੀਠੀਆ ਹੀ ਪੰਜਾਬ ਨੂੰ ਬਦਨਾਮ ਕਰ ਰਿਹਾ ਹੈ, ਆਮ ਆਦਮੀ ਪਾਰਟੀ ਨਹੀਂ: ਸੰਜੇ ਸਿੰਘ

ਆਪ ਨੇ ਦਿੱਤੀ ਮਜੀਠੀਆ ਨੂੰ ਚੁਣੌਤੀ, ਕਿਹਾ ਅਦਾਲਤਾਂ 'ਚ ਜਾਣ ਦੀ ਥਾਂ ਸਿੱਧੀ ਐਫ਼.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰ ਕਿਉਂ ਨਹੀਂ ਕਰ ਲੈਂਦੇ

Web Admin

Web Admin

5 Dariya News

ਚੰਡੀਗੜ੍ਹ , 20 May 2016

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਸ਼ੀਸ਼ ਖੇਤਾਨ ਹੋਰ ਸੀਨੀਅਰ ਆਗੂਆਂ ਉੱਤੇ ਅਪਰਾਧਕ ਮਾਨਹਾਨੀ ਦਾ ਕੇਸ ਦਾਇਰ ਕੀਤੇ ਜਾਣ 'ਤੇ ਪ੍ਰਤੀਕਰਮ ਪ੍ਰਗਟਾਉਂਦਿਆਂ 'ਆਮ ਆਦਮੀ ਪਾਰਟੀ' ('ਆਪ') ਦੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਹੀ ਅਸਲ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ 6,000 ਕਰੋੜ ਰੁਪਏ ਦੇ ਬਹੁ-ਕਰੋੜੀ ਘੁਟਾਲੇ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਸਾਖ਼ ਨੂੰ ਖ਼ਰਾਬ ਕਰ ਰਹੇ ਹਨ। ਇੱਥੇ ਵਰਣਨਯੋਗ ਹੈ ਕਿ ਮਜੀਠੀਆ ਵੱਲੋਂ ਸੰਜੇ ਸਿੰਘ ਵਿਰੁੱਧ ਵੀ ਮਾਨਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ।ਸੰਜੇ ਸਿੰਘ ਨੇ ਕਿਹਾ,''ਇਹ ਮਜੀਠੀਆ ਹੀ ਹੈ, ਜੋ ਬਹੁ-ਕਰੋੜੀ ਨਸ਼ੀਲੇ ਕਾਰੋਬਾਰ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਬਦਨਾਮ ਕਰ ਰਿਹਾ ਹੈ। ਸਮੁੱਚਾ ਪੰਜਾਬ ਜਾਣਦਾ ਹੈ ਕਿ ਸੂਬੇ ਵਿੱਚ ਡਰੱਗ ਮਾਫ਼ੀਆ ਦਾ ਅਸਲ ਕਰਤਾ-ਧਰਤਾ ਕੌਣ ਹੈ। ਆਮ ਆਦਮੀ ਪਾਰਟੀ; ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਕੈਬਿਨੇਟ ਦਰਜਾ-ਪ੍ਰਾਪਤ ਮਜੀਠੀਆ ਦੀਆਂ ਸਾਰੀਆਂ ਮਾੜੀਆਂ ਗਤੀਵਿਧੀਆਂ ਦਾ ਪਰਦਾਫ਼ਾਸ਼ ਕਰਦੀ ਰਹੇਗੀ। ਅਸੀਂ ਪੰਜਾਬ ਦਾ ਮਾਣ ਬਹਾਲ ਕਰਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗੇ। ਅਤੇ ਅਜਿਹਾ ਕੇਵਲ ਤਦ ਹੀ ਹੋਵੇਗਾ, ਜਦੋਂ ਸਾਲ 2017 'ਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਕਾਇਮ ਕਰੇਗੀ ਅਤੇ ਮਜੀਠੀਆ ਜੇਲ੍ਹ ਦੀਆਂ ਸੀਖਾਂ ਪਿੱਛੇ ਜਾਵੇਗਾ।''ਮਜੀਠੀਆ ਨੂੰ ਬਿੱਲੀ ਤੇ ਚੂਹੇ ਦੀ ਖੇਡ ਬੰਦ ਕਰ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਰੁੱਧ ਅਦਾਲਤੀ ਮਾਮਲੇ ਦਰਜ ਕਰਵਾਉਣੇ ਚਾਹੀਦੇ ਹਨ। ਜੇ ਮਜੀਠੀਆ ਵਿੱਚ ਦਮ ਹੈ, ਤਾਂ ਉਸ ਨੂੰ ਤੁਰੰਤ ਆਮ ਆਦਮੀ ਪਾਰਟੀ ਦੇ ਆਗੂਆਂ ਵਿਰੁੱਧ ਐਫ਼.ਆਈ.ਆਰ. ਦਾਇਰ ਕਰਵਾਉਣੀ ਚਾਹੀਦੀ ਹੈ ਅਤੇ ਉਸ ਪੰਜਾਬ ਪੁਲਿਸ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣਾ ਚਾਹੀਦਾ ਹੈ, ਜੋ ਪਹਿਲਾਂ ਤੋਂ ਹੀ ਉਸ ਦੇ ਜੀਜੇ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਿੱਧੇ ਇਸ਼ਾਰਿਆਂ ਉਤੇ ਨੱਚਦੀ ਹੈ।

ਸੰਜੇ ਸਿੰਘ ਨੇ ਕਿਹਾ,''ਮਜੀਠੀਆ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਆਖ਼ਰੀ ਅਦਾਲਤੀ ਫ਼ੈਸਲੇ ਹੋਣ ਵਿੱਚ ਕੁੱਝ ਸਮਾਂ ਲੱਗ ਲੱਗ ਸਕਦਾ ਹੈ। ਇਸ ਲਈ ਉਸ ਨੂੰ ਪੰਜਾਬ ਦੀ ਜਨਤਾ ਤੋਂ ਸੱਚਾਈ ਲੁਕਾਉਣ ਲਈ ਅਜਿਹੀਆਂ ਬੱਚਿਆਂ ਵਾਲੀਆਂ ਚਾਲਾਂ ਚੱਲਣ ਦੀ ਥਾਂ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਕਾਰਵਾਈਆਂ ਪਾ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦੇਣਾ ਚਾਹੀਦਾ ਹੈ।''ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਕੇਵਲ ਆਮ ਆਦਮੀ ਪਾਰਟੀ ਹੀ ਨਹੀਂ, ਸਗੋਂ ਸਮੁੱਚਾ ਪੰਜਾਬ ਇਸ ਤੱਥ ਤੋਂ ਚੰਗੀ ਤਰ੍ਹਾਂ ਵਾਕਿਫ਼ ਹੈ ਪੰਜਾਬ ਵਿੱਚ ਅਸਲ 'ਚ ਨਸ਼ਿਆਂ ਦਾ ਕਾਰੋਬਾਰ ਕੌਣ ਚਲਾ ਰਿਹਾ ਹੈ। ਉਨ੍ਹਾਂ ਕਿਹਾ ਨਸ਼ਿਆਂ ਦੇ ਇਸ ਬਹੁ-ਕਰੋੜੀ ਘੁਟਾਲੇ ਦੀ ਜਾਂਚ ਦੌਰਾਨ ਕਈ ਵਾਰ ਮਜੀਠੀਆ ਵਿਰੁੱਧ ਪੱਕੇ ਸਬੂਤ ਸਾਹਮਣੇ ਆਏ ਹਨ ਪਰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਪੰਜਾਬ ਪੁਲਿਸ ਉਸ ਵਿਰੁੱਧ ਕੋਈ ਕੇਸ ਦਾਇਰ ਕਰਨ ਤੋਂ ਨਾਕਾਮ ਰਹੇ ਹਨ, ਜਿਸ ਕਰ ਕੇ ਇਹ ਮਾਮਲਾ ਕਿਸੇ ਤਰਕਪੂਰਨ ਨਤੀਜੇ 'ਤੇ ਨਹੀਂ ਪੁੱਜ ਸਕਿਆ।ਸੰਜੇ ਸਿੰਘ ਅਤੇ ਸ੍ਰੀ ਆਸ਼ੀਸ਼ ਖੇਤਾਨ ਨੇ ਕਿਹਾ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਸਬੂਤ ਦਰਸਾਉਂਦੇ ਹਨ ਕਿ ਮਜੀਠੀਆ ਨੇ ਕਿਵੇਂ ਨਸ਼ਿਆਂ ਦੇ ਕੌਮਾਂਤਰੀ ਪੱਧਰ ਦੇ ਅਨੇਕਾਂ ਸਮੱਗਲਰਾਂ ਨੂੰ ਆਪਣੀ ਸਰਪ੍ਰਸਤੀ ਤੇ ਸੁਰੱਖਿਆ ਪ੍ਰਦਾਨ ਕੀਤੀ। ਉਹ ਸਮੱਗਲਰ ਅੰਮ੍ਰਿਤਸਰ ਸਥਿਤ ਉਸ (ਮਜੀਠੀਆ) ਦੀ ਰਿਹਾਇਸ਼ਗਾਹ ਦੀ ਵਰਤੋਂ ਤੱਕ ਆਪਣੀ ਸਮੱਗਲਿੰਗ ਲਈ ਕਰਦੇ ਰਹੇ।ਖੇਤਾਨ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਕਾਇਮ ਕਰੇਗੀ, ਤਦ ਵਿਭਿੰਨ ਜਾਂਚ ਏਜੰਸੀਆਂ ਵੱਲੋਂ ਇਕੱਠੇ ਕੀਤੇ ਸਬੂਤਾਂ ਦੇ ਆਧਾਰ 'ਤੇ ਅਸੀਂ ਮਜੀਠੀਆ ਨੂੰ ਹਰ ਹਾਲਤ ਵਿੱਚ ਜੇਲ੍ਹ ਭੇਜਾਂਗੇ।

ਉਨ੍ਹਾਂ ਕਿਹਾ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਰਿਕਾਰਡ ਦਰਸਾਉਂਦੇ ਹਨ ਕਿ ਜਿਹੜੀਆਂ ਵੀ ਅਪਰਾਧਕ ਜੱਥੇਬੰਦੀਆਂ ਨੇ ਪੰਜਾਬ ਵਿੱਚ ਜਾਂ ਉਸ ਤੋਂ ਬਾਹਰ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੱਗਲ ਕੀਤੇ, ਉਨ੍ਹਾਂ ਦਾ ਸਬੰਧ ਮਜੀਠੀਆ ਨਾਲ ਸੀ।ਖੇਤਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਨਸ਼ੀਲੇ ਸਮੱਗਲਰਾਂ ਦੇ ਜਿਹੜੇ ਵੀ ਬਿਆਨ ਰਿਕਾਰਡ ਕੀਤੇ ਸਨ, ਉਨ੍ਹਾਂ ਵਿਚੋਂ ਮਜੀਠੀਆ ਦਾ ਨਾਮ ਜਾਣਬੁੱਝ ਕੇ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਹੀ ਸਮੱਗਲਰਾਂ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਦਿੱਤੇ ਆਪਣੇ ਵਿਸਥਾਰਪੂਰਬਕ ਬਿਆਨਾਂ ਵਿੱਚ ਵੀ ਮਜੀਠੀਆ ਦੀ ਭੂਮਿਕਾ ਦੇ ਵੇਰਵੇ ਦਿੱਤੇ ਹਨ।ਆਮ ਆਦਮੀ ਪਾਰਟੀ ਨੇ ਇੰਕਸ਼ਾਫ਼ ਕੀਤਾ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ ਕੋਲ ਤਾਂ ਅਜਿਹੇ ਸਬੂਤ ਵੀ ਹਨ ਕਿ ਪੰਜਾਬ ਵਿੱਚ ਨਸ਼ਿਆਂ ਦੇ ਸਮੱਗਲਰਾਂ ਦੀ ਆਵਾਜਾਈ ਨੂੰ ਵਧੇਰੇ ਸੁਖਾਲ਼ਾ ਬਣਾਉਣ ਲਈ ਮਜੀਠੀਆ ਨੂੰ ਪੰਜਾਬ ਪੁਲਿਸ ਦੇ ਗੰਨਮੈਨ, ਅਧਿਕਾਰਤ ਕਾਰਾਂ, ਨਿਜੀ ਰਿਹਾਇਸ਼ਗਾਹ ਤੇ ਸਿਆਸੀ ਸਰਪ੍ਰਸਤੀ ਪ੍ਰਦਾਨ ਕੀਤੀ ਗਈ।ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਜਾਂਚ ਅਧਿਕਾਰੀ ਨਿਰੰਜਣ ਸਿੰਘ ਨੇ ਜਦੋਂ ਨਸ਼ਿਆਂ ਦੇ ਇਸ ਕਾਰੋਬਾਰ ਮਜੀਠੀਆ ਦੀ ਭੂਮਿਕਾ ਦੀ ਜਾਂਚ ਲਈ ਉਸ ਨੂੰ ਸੰਮਨ ਭੇਜਿਆ, ਤਾਂ ਉਨ੍ਹਾਂ ਦਾ ਸ਼ਰੇਆਮ 20 ਕੁ ਦਿਨਾਂ ਪਿੱਛੋਂ ਤਬਾਦਲਾ ਕਰ ਦਿੱਤਾ ਗਿਆ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਤਬਾਦਲੇ ਉਤੇ ਰੋਕ ਲਾ ਦਿੱਤੀ ਸੀ।ਖੇਤਾਨ ਨੇ ਕਿਹਾ ਕਿ ਮਨਿੰਦਰ ਸਿੰਘ ਔਲਖ ਤੇ ਜਗਜੀਤ ਸਿੰਘ ਚਾਹਲ ਜਿਹੇ ਮਜੀਠੀਆ ਦੇ ਜਿਹੜੇ ਦੋ ਸਾਥੀਆਂ ਨੂੰ ਨਸ਼ੀਲੇ ਕਾਰੋਬਾਰ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ਨੇ ਮਜੀਠੀਆ ਦਾ ਨਾਂਅ ਆਪਣੇ 'ਬੌਸ' ਵਜੋਂ ਦੱਸਿਆ ਹੈ। 

ਨਸ਼ਿਆਂ ਦਾ ਇੱਕ ਹੋਰ ਕੌਮਾਂਤਰੀ ਸਮੱਗਲਰ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਜਗਦੀਸ਼ ਸਿੰਘ ਭੋਲਾ ਨੇ ਵੀ 2013 'ਚ ਮੋਹਾਲੀ ਵਿਖੇ ਸਮੁੱਚੇ ਮੀਡੀਆ ਸਾਹਮਣੇ ਮਜੀਠੀਆ ਦਾ ਨਾਂਅ ਲੈ ਕੇ ਆਖਿਆ ਸੀ ਕਿ ਉਹ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਹੈ।ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਬਾਦਲ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਮੁੱਢੋਂ ਰੱਦ ਕਰ ਦਿੱਤੀ ਸੀ ਅਤੇ ਹੈਰਾਨੀ ਦੀ ਗੱਲ ਇਹ ਵੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਬਹੁਤ ਜ਼ੋਰ ਦੇ ਕੇ ਮਜੀਠੀਆ ਵਿਰੁੱਧ ਸੀ.ਬੀ.ਆਈ. ਜਾਂਚ ਦਾ ਵਿਰੋਧ ਕੀਤਾ ਸੀ।ਸੰਜੇ ਸਿੰਘ ਨੇ ਕਿਹਾ ਕਿ ਮਜੀਠੀਆ ਵਿਰੁੱਧ ਸੀ.ਬੀ.ਆਈ. ਜਾਂਚ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅਰੰਭੀ ਗਈ ਜਾਂਚ ਵਿੱਚ ਹਾਲ਼ੇ ਤੱਕ ਕੁੱਝ ਵੀ ਸਾਹਮਣੇ ਨਹੀਂ ਆ ਸਕਿਆ, ਕਿਉਂ? ਇਹ ਸਭ ਸਪੱਸ਼ਟ ਹੈ ਤੇ ਲੋਕ ਵੀ ਇਸ ਬਾਰੇ ਜਾਣਦੇ ਹਨ।ਉਨ੍ਹਾਂ ਕਿਹਾ ਕਿ 16 ਮਈ ਨੂੰ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਹਮਣੇ ਮਜੀਠੀਆ ਦਾ ਮੁੱਦਾ ਚੁੱਕਿਆ ਸੀ ਅਤੇ ਉਨ੍ਹਾਂ ਆਪਣੇ ਕੈਬਿਨੇਟ ਮੰਤਰੀ ਮਜੀਠੀਆ ਵਿਰੁੱਧ ਲੱਗੇ ਨਸ਼ਿਆਂ ਦੇ ਕਾਰੋਬਾਰ ਦੇ ਦੋਸ਼ਾਂ ਦਾ ਕੋਈ ਵਿਰੋਧ ਵੀ ਨਹੀਂ ਕੀਤਾ ਸੀ।

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD