Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਬਿਕਰਮਜੀਤ ਸਿੰਘ ਮਜੀਠੀਆ ਨੂੰ ਜੇਲ ਭੇਜਣ ਲਈ ਹਰ ਇਕ ਕੁਰਬਾਨੀ ਲਈ ਤਿਆਰ-ਸੁੱਚਾ ਸਿੰਘ ਛੋਟੇਪੁਰ

Web Admin

Web Admin

5 Dariya News

ਚੰਡੀਗੜ੍ਹ , 22 May 2016

ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਅਕਾਲੀ ਲੀਡਰ ਅਤੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਉਤੇ ਮਜੀਠੀਏ ਨੂੰ ਨਸ਼ੇ ਦਾ ਸਰਗਨਾ ਕਿਹਾ ਜਾਣਾ ਕੋਈ ਅਨਹੋਣੀ ਗੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਇਸ ਗੱਲ ਤੋਂ ਜਾਣੂ ਹੈ ਕਿ ਪੰਜਾਬ ਵਿਚ ਮਜੀਠੀਆ ਹੀ ਨਸ਼ੇ ਦੇ ਕਾਰੋਬਾਰ ਦਾ ਅਸਲ ਮੁਖੀ ਹੈ। ਛੋਟੇਪੁਰ ਨੇ ਕਿਹਾ ਕਿ ਮਜੀਠੀਆ ਆਮ ਆਦਮੀ ਪਾਰਟੀ ਦੇ ਲੀਡਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਅਸ਼ੀਸ ਖੇਤਾਨ ਉਤੇ ਮਾਨਹਾਨੀ ਦਾ ਮੁਕਦਮਾ ਦਰਜ ਕਰਵਾ ਕੇ ਇਸ ਦੋਸ਼ ਤੋਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਦੀ ਇਹ ਫਿਤਰਤ ਰਹੀ ਹੈ ਕਿ ਉਹ ਹਰ ਸੱਚ ਬੋਲਣ ਵਾਲੇ ਨੂੰ ਡਰਾ ਧਮਕਾ ਕੇ ਉਸਦੀ ਅਵਾਜ ਦਬਾਉਣ ਦੀ ਕੋਸ਼ਿਸ਼ ਕਰਦੇ ਹਨ, ਪਰੰਤੂ ਆਮ ਆਦਮੀ ਪਾਰਟੀ ਅਜਿਹੇ ਡਰਾਵਿਆਂ ਕਾਰਣ ਸੱਚ ਬੋਲਣ ਤੋਂ ਪਿਛੇ ਹਟਣ ਵਾਲੀ ਨਹੀਂ। 

ਛੋਟੇਪੁਰ ਨੇ ਕਿਹਾ ਕਿ ਇੱਕ ਪੰਜਾਬ ਹੋਣ ਦੇ ਨਾਤੇ ਇਹ ਸੁਣ ਕੇ ਉਨ੍ਹਾਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ ਕਿ ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਔਰਤਾਂ ਦਾ ਨਸ਼ਾ ਛੁਡਾਓ ਕੇਂਦਰ ਪੰਜਾਬ ਵਿਚ ਸੁਰੂ ਕਰਨ ਜਾ ਰਹੀ ਹੈ। ਉਨ੍ਹਾਂ ਪੁਛਿਆ ਕਿ ਜੇ ਅਕਾਲੀ ਦਲ ਇਹ ਕਹਿੰਦਾ ਹੈ ਕਿ ਪੰਜਾਬ ਵਿਚ ਨਸ਼ੇ ਨਹੀਂ ਹਨ ਤਾਂ ਉਨ੍ਹਾਂ ਨੂੰ ਔਰਤਾਂ ਦਾ ਨਸ਼ਾ ਛੁਡਾਓ ਕੇਂਦਰ ਖੋਲਣ ਦੀ ਲੋੜ ਕਿਉਂ ਪਈ।  ਛੋਟੇਪੁਰ ਨੇ ਕਿਹਾ ਕਿ ਬਾਦਲਾਂ ਅਤੇ ਮਜੀਠੀਏ ਨੂੰ ਵੀ ਇਸ ਗੱਲ ਦਾ ਇਲਮ ਹੈ ਕਿ ਅਕਾਲੀ ਦਲ ਦੇ ਪਿਛਲੇ 9 ਸਾਲਾਂ ਦੇ ਰਾਜ ਵਿਚ ਪੰਜਾਬ ਭਾਰਤ ਵਿਚ ਨਸ਼ਿਆਂ ਦੇ ਅੱਡੇ ਵਜੋਂ ਬਦਨਾਮ ਹੋ ਗਿਆ ਹੈ। ਜਿਸ ਲਈ ਕਿ ਅਕਾਲੀ ਦਲ ਸਰਕਾਰ ਅਤੇ ਮੁੱਖ ਤੌਰ ਤੇ ਬਿਕਰਮਜੀਤ ਸਿੰਘ ਮਜੀਠੀਆ ਜਿਮੇਵਾਰ ਹੈ।ਬਿਕਰਮ ਮਜੀਠੀਏ ਨੂੰ ਲਲਕਾਰਦੇ ਹੋਏ ਛੋਟੇਪੁਰ ਨੇ ਕਿਹਾ ਕਿ ਕਿਉਂ ਜੋ ਆਪ ਲੀਡਰਾਂ ਦੇ ਨਾਲ ਨਾਲ ਸਾਰਾ ਪੰਜਾਬ ਹੀ ਉਸਨੂੰ ਨਸ਼ੇ ਦਾ ਸੌਦਾਗਰ ਕਹਿੰਦਾ ਹੈ ਤਾਂ ਉਹ ਸਾਰੇ ਪੰਜਾਬੀਆਂ ਤੇ ਮਾਨਹਾਨੀ ਦਾ ਮੁਕਦਮਾ ਕਿਉਂ ਦਰਜ ਨਹੀਂ ਕਰਵਾ ਦਿੰਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਨਾਲ ਤਬਾਹ ਹੋ ਚੁੱਕੀ ਜਵਾਨੀ ਨੂੰ ਬਚਾਉਣ ਅਤੇ ਇਸ ਲਈ ਜਿਮੇਵਾਰ ਮਜੀਠੀਏ ਨੂੰ ਜੇਲ ਵਿਚ ਸੁਟਣ ਲਈ ਹਰ ਕੁਰਬਾਨੀ ਕਰਨ ਲਈ ਹਮੇਸ਼ਾ ਤਿਆਰ ਰਹੇਗੀ। 

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD