Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਯਮੁਨਾ ਦੀ ਸਫਾਈ ਲਈ ਸੀਂਚੇਵਾਲ ਮਾਡਲ ਅਪਣਾਏਗੀ ਦਿੱਲੀ ਸਰਕਾਰ- ਕਪਿਲ ਮਿਸ਼ਰਾ

ਦਿੱਲੀ ਦੇ ਜਲ ਮੰਤਰੀ ਦਾ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਪਿੰਡ ਸੀਂਚੇਵਾਲ ਦਾ ਦੌਰਾ, ਦਿੱਲੀ ਸਰਕਾਰ ਨੇ ਸੰਤ ਸੀਂਚੇਵਾਲ ਨੂੰ ਦਿੱਤਾ ਦਿੱਲੀ ਦਾ ਸੱਦਾ

Web Admin

Web Admin

5 Dariya News

ਸੀਂਚੇਵਾਲ, (ਕਪੂਰਥਲਾ), ਚੰਡੀਗੜ , 23 May 2016

Last updated on: May 23, 2016, 00:00 IST

ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਕਪਿਲ ਮਿਸ਼ਰਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਯਮੁਨਾ ਨਦੀ ਦੀ ਸਫਾਈ ਲਈ ਪੰਜਾਬ ਵਿਚ ਪਵਿੱਤਰ ਕਾਲੀ ਵੇਈੰ ਨੂੰ ਸਾਫ ਕਰਕੇ ਆਪਣਾ ਲੋਹਾ ਮਨਵਾ ਚੁੱਕੇ ਸੰਤ ਬਲਵੀਰ ਸਿੰਘ ਸੀਂਚੇਵਾਲ ਦੀ ਮਦਦ ਲਵੇਗੀ। ਮਿਸ਼ਰਾ 'ਆਪ' ਦੇ ਸਟੇਟ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਤ ਸੀਂਚੇਵਾਲ ਨੂੰ ਉਚੇਚੇ ਤੌਰ ਤੇ ਮਿਲਣ ਲਈ ਪਿੰਡ ਸੀਂਚੇਵਾਲ ਪਹੁੰਚੇ। ਇੱਥੇ ਸੰਤ ਸੀਂਚੇਵਾਲ ਨੇ ਉਨ੍ਹਾਂ ਨੂੰ ਕਾਲੀ ਵੇਈੰ ਨਦੀ ਦੀ ਸਫਾਈ ਪੂਰੇ ਮਾਡਲ ਅਤੇ ਇਲਾਕੇ ਵਿਚ ਘੱਟ ਕੀਮਤ ਉਤੇ ਵਾਟਰ ਟਰੀਟਮੈਂਟ ਪਲਾਂਟ ਲਗਵਾਉਣ ਬਾਰੇ ਵਿਸਥਾਰ ਵਿਚ ਦੱਸਿਆ। ਇਸ ਮੌਕੇ ਜਲ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਕੁਝ ਸਮਾਂ ਪਹਿਲਾਂ ਹੀ ਸੀਂਚੇਵਾਲ ਦਾ ਦੌਰਾ ਕਰਕੇ ਗਏ ਹਨ ਨੇ ਉਨ੍ਹਾਂ ਨੂੰ ਸੰਤ ਸੀਂਚੇਵਾਲ ਤੋਂ ਯਮੁਨਾ ਦੀ ਸਫਾਈ ਦੇ ਲਈ ਸੁਝਾਅ ਦੇ ਨਿਰਦੇਸ਼ ਦਿੱਤੇ ਸਨ, ਇਸ ਲਈ ਮੈਂ ਆਪਣੀ ਪੂਰੀ ਟੀਮ ਦੇ ਨਾਲ ਸੀਂਚੇਵਾਲ ਮਾਡਲ ਨੂੰ ਸਮਝਣ ਲਈ ਇਥੇ ਆਇਆ ਹਾਂ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਯਮੁਨਾ ਦੀ ਸਫਾਈ ਲਈ ਸੀਂਚੇਵਾਲ ਮਾਡਲ ਆਪਣਾਇਆ ਜਾਵੇਗਾ। ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਵਿਚ ਸੀਂਚੇਵਾਲ ਦੀ ਭੂਮਿਕਾ ਬਾਰੇ ਸ੍ਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਜੇਕਰ ਇਹ ਮਾਡਲ ਦਿੱਲੀ ਵਿਚ ਸਫਲ ਹੋਇਆ ਤਾਂ ਪੂਰੀ ਦੁਨਿਆ ਨੂੰ ਇਸਨੂੰ ਆਪਣੇ ਆਪਣੇ ਦੇਸ਼ ਵਿਚ ਲਾਗੂ ਕਰਨ ਲਈ ਆਕਰਸ਼ਿਤ ਕੀਤਾ ਜਾਵੇਗਾ। 

ਇਸ ਮੌਕੇ 'ਤੇ ਸੰਤ ਸੀਂਚੇਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਜਲ ਬੋਰਡ ਦੀ ਪੁਰੀ ਟੀਮ ਨਾਲ ਬੈਠਕ ਕਰਨ ਲਈ ਦਿੱਲੀ ਆਉਣ ਦਾ ਸੱਦਾ ਦੇਂਦਿਆ ਹੋਇਆ ਮਿਸ਼ਰਾ ਨੇ ਕਿਹਾ ਕਿ ਅਸੀ 2 ਤੋਂ 3 ਸਾਲ ਦੇ ਵਿਚ ਯਮੁਨਾ ਨਦੀ ਨੂੰ ਸਾਫ ਕਰਕੇ ਪੂਰੀ ਦਿੱਲੀ ਨੂੰ ਸਾਫ ਪਾਣੀ ਉਪਲਬੱਧ ਕਰਵਾਉਣ ਦੇ ਲਈ ਯੋਜਨਾ ਬਣਾਈ ਹੈ। ਮਿਸ਼ਰਾ ਨੇ ਦੱਸਿਆ ਕਿ ਮੰਗਲਵਾਰ ਨੂੰ ਉਹ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਮਿਲਣ ਵਾਲੇ ਹਨ ਜਿੰਨ੍ਹਾਂ ਉਚੇਚੇ ਤੌਰ ਤੇ ਪਿੰਡ ਸੀਂਚੇਵਾਲ ਦਾ ਦੌਰਾ ਕਰਕੇ ਯਮੁਨਾ ਨਦੀ ਦੀ ਸਫਾਈ ਦੇ ਲਈ ਬਾਬਾ ਸੀਂਚੇਵਾਲ ਦੀ ਮਦਦ ਲੈਣ ਦੀ ਵਕਾਲਤ ਕੀਤੀ ਸੀ। ਉਥੇ ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕਰਦਿਆਂ ਸੰਤ ਸੀਂਚੇਵਾਲ ਨੇ ਕਿਹਾ ਕਿ ਮੈਂ ਪਾਣੀ ਸਾਫ ਕਰਨ ਅਤੇ ਕੁਦਰਤੀ ਸੰਸਾਧਨਾ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਤੇ ਵੀ ਜਾਣ ਲਈ ਤਿਆਰ ਹਾਂ। ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਆਪਣਾ ਸਮਰਥਨ ਦਿੱਤੇ ਜਾਣ ਦੇ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸੰਤ ਸੀਂਚੇਵਾਲ ਨੇ ਕਿਹਾ ਕਿ ਮੈਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਚੋਣ ਮਨੋਰਥ ਪੱਤਰ ਵਿਚ ਵੱਧ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਸ਼ਾਮਲ ਕਰਨ ਅਤੇ ਜੋ ਵੀ ਪਾਰਟੀ ਇਸ ਮੁੱਦੇ ਤੇ ਠੋਸ ਏਜੰਡਾ ਰੱਖੇਗੀ, ਮੇਰਾ ਸਮਰਥਨ ਉਸ ਪਾਰਟੀ ਦੇ ਨਾਲ ਹੋਵੇਗਾ। 

 

Tags: Kapil Mishra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD