Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਪੰਜਾਬ ਅਪਰਾਧੀਆਂ ਲਈ 'ਸੁਰਖਿਅਤ ਪਨਾਹਗਾਹ' ਬਣਿਆ- ਸੁੱਚਾ ਸਿੰਘ ਛੋਟੇਪੁਰ

ਜਲੰਧਰ ਵਿਚ ਦਿਨ ਦਿਹਾੜੇ ਹੋਏ ਨੌਜਵਾਨ ਦੇ ਕਤਲ ਦੀ ਕੀਤੀ ਕਰੜੇ ਸ਼ਬਦਾਂ ਵਿਚ ਨਿੰਦਾ, ਰਾਜ ਵਿਚ ਕਾਨੂੰਨ ਵਿਵਸਥਾ ਹੋ ਚੁੱਕੀ ਹੈ ਬਦ ਤੋਂ ਬਦਤਰ

Web Admin

Web Admin

5 Dariya News

ਜਲੰਧਰ , 25 May 2016

ਜਲੰਧਰ ਵਿਚ ਦਿਨ ਦਿਹਾੜੇ ਨੌਜਵਾਨ ਦੇ ਹੋਏ ਕਤਲ ਉੱਤੇ ਤਿੱਖੀ ਪ੍ਰਤੀਕ੍ਰਿਆ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਿੱਘਰ ਚੁੱਕੀ ਹੈ ਅਤੇ ਰਾਜ ਦੇ ਆਮ ਲੋਕ ਪੂਰੀ ਤਰ੍ਹਾਂ ਨਾਲ ਡਰ ਅਤੇ ਭੈਅ ਵਿਚ ਜੀਅ ਰਹੇ ਹਨ। ਛੋਟੇਪੁਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਏ ਦਿਨ ਪੰਜਾਬ ਵਿਚ ਕੋਈ ਨਾ ਕੋਈ ਅਜਿਹੀ ਘਟਨਾ ਹੋ ਰਹੀ ਹੈ। ਜਿਸ ਨਾਲ ਕੀ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਬਦ ਤੋਂ ਬਦਤਰ ਹੋਣ ਦਾ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਪਰੰਤੂ ਸੂਬੇ ਦੇ ਗ੍ਰਹਿ ਮੰਤਰੀ ਪੰਜਾਬ ਵਿਚ ਕਿਸੇ ਵੀ ਪ੍ਰਕਾਰ ਦੇ ਅਪਰਾਧ ਹੋਣ ਤੋਂ ਮੁਨਕਰ ਹੋ ਰਹੇ ਹਨ। ਜਿਕ੍ਰਯੋਗ ਹੈ ਕਿ ਪਿਛਲੇ ਦਿਨੀ ਨਾਮਧਾਰੀ ਸੰਪਰਦਾ ਦੇ ਮਾਤਾ ਚੰਦ ਕੌਰ ਨੂੰ ਲੁਧਿਆਣਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਗੋਲਿਆਂ ਮਾਰ ਕੇ ਹਲਾਕ ਕਰ ਦਿੱਤਾ ਸੀ ਅਤੇ ਕਰੀਬ 2 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਹਮਲਾਵਰਾਂ ਦਾ ਕੋਈ ਥਹੁ-ਪਤਾ ਨਹੀਂ ਲਗਿਆ ਇਸੇ ਤਰ੍ਹਾਂ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਵੀ ਬੇਖੋਫ ਹਮਲਾ ਕੀਤਾ ਗਿਆ ਅਤੇ ਹਮਲਾਵਰ ਅਜੇ ਪੁਲਿਸ ਦੀ ਹਿਰਾਸਤ ਵਿਚੋਂ ਬਾਹਰ ਹਨ। 

ਜਲੰਧਰ ਵਿਚ ਹੋਏ ਦਿਨ ਦਿਹਾੜੇ ਕਤਲ ਬਾਰੇ ਬੋਲਦਿਆਂ ਛੋਟੇਪੁਰ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਵਿਚ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਾਰ ਭੈਅ ਨਹੀਂ ਹੈ ਅਤੇ ਆਏ ਦਿਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁੰਡੇ ਤੇਜਧਾਰ ਹਥਿਆਰਾਂ ਨਾਲ ਸ਼ਰੇਆਮ ਘੁਮ ਰਹੇ ਹਨ। ਇਸੇ ਤਰ੍ਹਾਂ ਹੀ ਅੱਜ ਦਿਨ ਦਿਹਾੜੇ ਜਲੰਧਰ ਵਿਚ ਗੁੰਡਿਆ ਨੇ ਨੌਜਵਾਨ ਨੂੰ ਬਿਨਾ ਕਿਸੇ ਡਰ ਦੇ ਸ਼ਰੇਆਮ ਕਤਲ ਕਰ ਦਿੱਤਾ। ਦੱਸਣਯੋਗ ਹੈ ਕਿ ਜਲੰਧਰ ਦੇ ਗੁਰੂ ਨਾਨਕ ਪੁਰਾ ਖੇਤਰ ਦੇ ਨਾਲ ਲਗਦੇ ਇਲਾਕੇ ਵਿਚ 2 ਨੌਜਵਾਨਾਂ ਨੂੰ ਅਣਪਛਾਤੇ ਹਮਲਾਵਰਾਂ ਦੇ ਸਮੂਹ ਨੇ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਜਿੰਨ੍ਹਾਂ ਵਿਚੋਂ ਇਕ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਨ ਬਸਤੀ ਬਾਵਾ ਖੇਲ ਨਿਵਾਸੀ ਮਨਪ੍ਰੀਤ ਸਿੰਘ ਵਜੋਂ ਹੋਈ ਹੈ ਜਦਕਿ ਇਸੇ ਬਸਤੀ ਨਿਵਾਸੀ ਮਨੀਸ਼ ਕੁਮਾਰ ਗੰਭੀਰ ਰੂਪ ਵਿਚ ਜਖਮੀ ਹੋ ਗਿਆ।    

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD