Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

'ਸੁਖਬੀਰ ਟੈਕਸ' ਤੋਂ ਮੁਕਤੀ ਦੇਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ- ਅਸ਼ੀਸ਼ ਖੇਤਾਨ

ਬੇਰੁਜ਼ਗਾਰੀ ਦਾ ਹੱਲ 'ਆਪ' ਦਾ ਪਹਿਲਾ ਪ੍ਰੋਗਰਾਮ ਹੋਵੇਗਾ : ਕੰਵਰ ਸੰਧੂ

Web Admin

Web Admin

5 Dariya News

ਬਠਿੰਡਾ, ਚੰਡੀਗੜ , 29 May 2016

ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਬੋਲਦਾ' ਪ੍ਰੋਗਰਾਮ ਤਹਿਤ ਅੱਜ ਇੱਥੇ ਨੌਜਵਾਨ ਵਰਗ ਲਈ ਤਿਆਰ ਕੀਤੇ ਜਾਣ ਵਾਲੇ ਮੈਨੀਫੈਸਟੋ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਖੇਤਰਾਂ ਨਾਲ ਜੁੜੇ ਨੌਜਵਾਨਾਂ ਨੇ ਯੂਥ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪਾਰਟੀ ਆਗੂਆਂ ਅੱਗੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੀ। 'ਆਪ' ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਲੀ ਕਮੇਟੀ ਦੇ ਇੰਚਾਰਜ ਕੰਵਰ ਸੰਧੂ ਨੇ ਜਿੱਥੇ ਨੌਜਵਾਨਾਂ ਵੱਲੋਂ ਕੀਤੇ ਗਏ ਵੱਖ ਵੱਖ ਤਿੱਖੇ ਸਵਾਲਾਂ ਦੇ ਜਵਾਬ ਦਿੱਤੇ, ਉੱਥੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਜੜ੍ਹ ਤੋਂ ਪੁੱਟਣ ਲਈ ਜ਼ੋਰਦਾਰ ਹੰਭਲਾ ਮਾਰਿਆ ਜਾਵੇਗਾ। ਨੌਜਵਾਨ ਵਰਗ ਨੇ ਪੰਜਾਬ ਵਿਚ ਬੋਗਸ ਟ੍ਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਬਾਹਰ ਭੇਜਣ ਦੇ ਨਾਮ 'ਤੇ ਕੀਤੀ ਜਾ ਰਹੀ ਕਰੋੜਾਂ ਰੁਪਏ ਦੀ ਲੁੱਟ ਦਾ ਮੁੱਦਾ ਉਠਾਉਂਦਿਆਂ ਇਸ ਸਬੰਧੀ ਕੋਈ ਠੋਸ ਨੀਤੀ ਅਪਣਾਉਣ ਦੀ ਅਪੀਲ ਕੀਤੀ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਵਿਚ ਕੀਤੀਆਂ ਗਈਆਂ ਭਰਤੀਆਂ ਸਮੇਂ ਹੋਈ ਕਥਿਤ ਲੁੱਟ ਖਸੁੱਟ ਦਾ ਮਾਮਲਾ ਵੀ ਉਠਾਇਆ। ਆਮ ਆਦਮੀ ਪਾਰਟੀ ਨਾਲ ਜੁੜੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਵਿਚ ਤਕਨੀਕੀ ਸਿੱਖਿਆ ਨੂੰ ਪ੍ਰਫੁਲਿਤ ਕਰਨ ਦੀ ਵਧੇਰੇ ਲੋੜ ਹੈ ਤਾਂ ਜੋ ਰੋਜ਼ਗਾਰ ਦੇ ਮੌਕੇ ਵੱਧ ਮਿਲ ਸਕਣ। 

ਇਸ ਮੌਕੇ ਨੌਜਵਾਨਾਂ ਵਲੋਂ ਉਠਾਏ ਗਏ ਸਵਾਲਾਂ ਅਤੇ ਸ਼ੰਕਿਆਂ ਦਾ ਕੰਵਰ ਸੰਧੂ, 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਹਰਜੋਤ ਸਿੰਘ ਬੈਂਸ, ਬੋਲਦਾ ਪੰਜਾਬ ਟੀਮ ਦੀ ਮੈਂਬਰ ਚੰਦਰ ਸੁਤਾ ਡੋਗਰਾ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਆਸ਼ੀਸ਼ ਖੇਤਾਨ ਨੇ ਨੁਕਤਾ-ਬ-ਨੁਕਤਾ ਜਵਾਬ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਮੈਨੀਫੈਸਟੋ ਵਿਚ ਉਨ੍ਹਾਂ ਦੀ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਪੂਰੀ ਥਾਂ ਮਿਲੇਗੀ। ਇਸ ਮੌਕੇ ਅਸ਼ੀਸ਼ ਖੇਤਾਨ ਨੇ ਕਿਹਾ ਕਿ 2017 ਦੀਆਂ ਚੋਣਾਂ ਵਿਚ ਜੇਕਰ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਸਭ ਤੋਂ ਪਹਿਲਾ ਕੰਮ ਪੰਜਾਬ ਵਿਚੋਂ ਕਥਿਤ ਗੁੰਡਾਰਾਜ ਖਤਮ ਕਰਨ ਦਾ ਕੀਤਾ ਜਾਵੇਗਾ ਅਤੇ ਇਸ ਤਹਿਤ ਜਮੀਨ ਮਾਫੀਆ, ਟਰਾਂਸਪੋਰਟ ਮਾਫੀਆ, ਰੇਤ ਮਾਫੀਆ ਅਤੇ ਕੇਵਲ ਮਾਫੀਆ ਤੋਂ ਇਲਾਵਾ ਕਥਿਤ ਤੌਰ 'ਤੇ ਉਦਯੋਗ ਵਾਲਿਆਂ ਤੋਂ ਉਗਰਾਹੇ ਜਾਂਦੇ 'ਸੁਖਬੀਰ ਟੈਕਸ' ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨੌਜਵਾਨ ਕੁੜੀਆਂ ਨੂੰ ਨੌਕਰੀ ਦੇ ਖੇਤਰ ਵਿਚ ਬਰਾਬਰ ਦਾ ਹੱਕ ਦਿੱਤਾ ਜਾਵੇਗਾ ਅਤੇ ਔਰਤਾਂ ਦੀ ਸੁਰੱਖਿਆ ਲਈ ਬੱਸਾਂ ਅਤੇ ਪੁਲਿਸ ਵਿਚੋਂ ਰਿਸ਼ਵਤ ਖਤਮ ਕਰਨ ਲਈ ਹਰ ਪੁਲਿਸ ਥਾਣੇ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਬੇਲੋੜੇ ਟੈਕਸਾਂ ਕਾਰਨ ਭੱਜ ਰਹੇ ਉਦਯੋਗਾਂ ਨੂੰ ਮੁੜ ਪੰਜਾਬ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਸ੍ਰੀ ਸੰਧੂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 'ਆਪ' ਦੀ ਸਰਕਾਰ ਬਣਨ ਤੇ ਤਿੰਨ ਮਹੀਨੇ ਅੰਦਰ ਜਿੱਥੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ, ਉੱਥੇ ਪਾਰਦਰਸ਼ਤਾ ਤੇ ਈਮਾਨਦਾਰੀ ਵਾਲੀ ਰਾਜਨੀਤੀ ਨੂੰ ਕਾਇਮ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਅਸ਼ੀਸ਼ ਖੇਤਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਵੱਧ ਤਨਖਾਹਾਂ 'ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਸਕੂਲਾਂ ਵਿਚ ਦਿੱਲੀ ਦੀ ਤਰਜ 'ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

 

Tags: Kanwar Sandhu , Ashish Khetan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD