Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਆਪ 'ਚ ਸ਼ਾਮਿਲ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ

Web Admin

Web Admin

5 Dariya News

ਚੰਡੀਗੜ੍ਹ , 31 May 2016

ਸੀਨੀਅਰ ਪੱਤਰਕਾਰ ਮੇਜਰ ਸਿੰਘ ਨੇ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਰਾਸ਼ਟਰੀ ਸੰਗਠਨਾਤਮਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ ਅਤੇ ਕਈ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ 'ਆਪ' 'ਚ ਸ਼ਾਮਿਲ ਹੋਏ। ਮੇਜਰ ਸਿੰਘ ਨੇ ਹੁਣ ਤੱਕ ਕਈ ਖੇਤਰੀ ਭਾਸ਼ਾਈ ਅਖਬਾਰਾਂ ਵਿਚ ਕੰਮ ਕੀਤਾ ਅਤੇ ਮੌਜੂਦਾ ਸਮੇਂ ਉਹ ਰੋਜਾਨਾ ਅਜੀਤ ਅਖਬਾਰ ਲਈ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਜਲੰਧਰ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਮੇਜਰ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦੇ ਸੰਜੇ ਸਿੰਘ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਅਹਿਮ ਹਿੱਸਾ ਨੇ ਅਤੇ ਸਮਾਜ ਦੇ ਵੱਡੇ ਹਿੱਸੇ ਨੂੰ ਜਾਗਰੂਕ ਕਰਨ ਦੇ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕਈ ਉੱਘੇ ਪਤੱਰਕਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਚਲਾਈ ਗਈ ਮੁਹਿੰਮ ਨੂੰ ਹੋਰ ਮਜਬੂਤ ਕੀਤਾ ਹੈ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਖੁਸ਼ੀ ਜਾਹਿਰ ਕਰਦਿਆਂ ਮੇਜਰ ਸਿੰਘ ਨੇ ਕਿਹਾ ਕਿ ਬਤੌਰ ਪੱਤਰਕਾਰ ਦੇ ਤੌਰ ਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਉਹ ਆਪਣੇ ਪੱਤਰਕਾਰਤਾਂ ਦੇ ਤਜ਼ਰਬੇ ਦੇ ਨਾਲ ਪਾਰਟੀ ਨੂੰ ਅਜਿਹੇ ਸੁਝਾਅ ਦੇਣਗੇ ਜਿਸ ਨਾਲ ਪਾਰਟੀ ਨੂੰ ਮਜਬੁਤੀ ਮਿਲੇਗੀ। ਇਸ ਮੌਕੇ ਕੰਵਰ ਸੰਧੂ, ਹਿਮੰਤ ਸਿੰਘ ਸ਼ੇਰਗਿਲ, ਗੁਰਪ੍ਰੀਤ ਸਿੰਘ ਘੁੱਗੀ, ਹਰਜੋਤ ਸਿੰਘ ਬੈਂਸ, ਕੁਲਤਾਰ ਸਿੰਘ, ਜਗਤਾਰ ਸਿੰਘ ਸੰਘੇੜਾ, ਆਰ.ਆਰ. ਭਾਰਦਵਾਜ, ਬੂਟਾ ਸਿੰਘ ਅਸ਼ਾਂਤ ਅਤੇ ਕਰਨ ਟਿਵਾਣਾ ਵੀ ਮੌਜੂਦ ਸਨ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD