Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਐਮ.ਐਲ.ਏ ਨਰੇਸ਼ ਯਾਦਵ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਨੇ ਰਾਜ ਭਰ ਵਿਚ ਕੀਤੇ ਧਰਨਾ ਪ੍ਰਦਰਸ਼ਨ

ਬਾਦਲ ਆਮ ਆਦਮੀ ਪਾਰਟੀ ਨੂੰ ਲੋਕਾਂ ਤੋਂ ਮਿਲ ਰਹੇ ਸਨੇਹ ਤੋਂ ਬੌਖਲਾਈ- ਸੁੱਚਾ ਸਿੰਘ ਛੋਟੇਪੁਰ

Web Admin

Web Admin

5 Dariya News

ਚੰਡੀਗੜ੍ਹ , 26 Jul 2016

ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਅਗਵਾਈ ਵਿਚ ਰਾਜ ਭਰ ਵਿਚ ਹਜਾਰਾਂ ਦੀ ਤਾਦਾਦ ਵਿਚ ਵਰਕਰਾਂ ਨੇ ਅੱਜ ਸਾਰੇ ਜਿਲਾ ਹੈਡਕਵਾਟਰਾਂ 'ਤੇ  ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਐਮ.ਐਲ.ਏ ਨਰੇਸ਼ ਯਾਦਵ ਦੀ ਗਿਰਫਤਾਰੀ ਦਾ ਵਿਰੋਧ ਕੀਤਾ। ਇਸ ਪਿਛੋਂ ਨੇਤਾਵਾਂ ਨੇ ਮਾਣਯੋਗ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਸੰਬੰਧਤ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ। ਪ੍ਰੈਸ ਨੂੰ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਦੀ ਗਿਰਫਤਾਰੀ ਬਾਦਲਾਂ ਦੀ ਆਪ ਪ੍ਰਤੀ ਕੋਝੀ ਸਾਜਿਸ਼ ਅਤੇ ਪਿਛਲੇ 9 ਸਾਲਾਂ ਦੌਰਾਨ ਕੀਤੇ ਗਏ ਕੁਕਰਮਾਂ ਨੂੰ ਲੋਕਾਂ ਸਾਹਮਣੇ ਲੈ ਕੇ ਆਉਣ ਦੀ ਸਜਾ ਹੈ। ਛੋਟੇਪੁਰ ਨੇ ਕਿਹਾ ਕਿ ਸਰਕਾਰ ਦੇ ਕੰਮਾਂ ਦੇ ਨਾਂ ਤੇ ਦੱਸਣ ਲਈ ਬਾਦਲਾਂ ਕੋਲ ਕੁਝ ਵੀ ਨਹੀਂ ਹੈ ਅਤੇ ਉਹ ਲੋਕਾਂ ਦੇ ਰੋਹ ਨੂੰ ਬਰਦਾਸਤ ਕਰ ਪਾਉਣ ਵਿਚ ਨਾਕਾਮ ਸਿੱਧ ਹੋ ਰਹੇ ਹਨ ਅਤੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਨੂੰ ਹਰ ਰੋਜ ਪੰਜਾਬੀਆਂ ਤੋਂ ਪਿਆਰ ਅਤੇ ਸਨੇਹ ਪ੍ਰਾਪਤ ਹੋ ਰਿਹਾ ਹੈ। ਪੰਜਾਬੀਆਂ ਦੇ ਆਪ ਪ੍ਰਤੀ ਰੁਝਾਨ ਨੂੰ ਬਾਦਲ ਹਜਮ ਨਹੀਂ ਕਰ ਪਾ ਰਿਹਾ ਹੈ। 

ਆਪ ਨੇਤਾ ਨੇ ਕਿਹਾ ਕਿ ਨਰੇਸ਼ ਯਾਦਵ ਦੇ ਖਿਲਾਫ ਪੰਜਾਬ ਪੁਲਿਸ ਦੁਆਰਾ ਦਰਜ ਕੀਤਾ ਗਿਆ ਮਾਮਲਾ ਇਕ ਰਾਜਨੀਤਿਕ ਬਦਲਾ ਲਊ ਕਾਰਜ ਤੋਂ ਵੱਧ ਕੁਝ ਵੀ ਨਹੀਂ ਹੈ। ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਦੋਸ਼ੀ ਵਿਜੈ ਕੁਮਾਰ ਦੇ ਖੁਦ ਵੀ.ਐਚ.ਪੀ. ਨਾਲ ਸੰਬੰਧ ਹੋਣ ਦੀ ਗੱਲ ਮੰਨਣ ਤੋਂ ਬਾਅਦ ਵੀ ਪੁਲਿਸ ਦੁਆਰਾ ਉਸ ਉਤੇ ਦਬਾਅ ਪਾ ਕੇ ਇਸ ਕੇਸ ਵਿਚ ਨਰੇਸ਼ ਯਾਦਵ ਦਾ ਨਾਮ ਘਸੀਟਣ ਲਈ ਕਿਹਾ ਗਿਆ। ਨਰੇਸ਼ ਯਾਦਵ ਪੁਲਿਸ ਦੁਆਰਾ ਬੁਲਾਏ ਜਾਣ ਤੇ ਹਰ ਬਾਰ ਪੇਸ਼ ਹੋ ਕੇ ਜਾਂਚ ਵਿਚ ਸਹਿਯੋਗ ਦਿੰਦਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਦਿੰਦਾ ਰਹੇਗਾ। ਆਮ ਲੋਕ ਬਾਦਲਾਂ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਜਾਣੂ ਹਨ ਅਤੇ ਇਸਦਾ ਜਵਾਬ ਉਹ 2017 ਦੀਆਂ ਚੋਣਾਂ ਵਿਚ ਉਨ੍ਹਾਂ ਦੀ ਭਾਸ਼ਾ ਵਿਚ ਹੀ ਦੇਣਗੇ।      

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD