Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਦਿੱਲੀ ਦੇ ਮੁੱਖ ਮੰਤਰੀ ਦੀ ਮਜੀਠੀਆ ਨੂੰ ਲਲਕਾਰ : ਮਜੀਠੀਏ ਵਿੱਚ ਜੇਕਰ ਹਿੰਮਤ ਹੈ ਤਾਂ 6 ਮਹੀਨੇ ਵਿੱਚ ਮੈਨੂੰ ਗ੍ਰਿਫਤਾਰ ਕਰੇ, ਨਹੀਂ ਤਾਂ ਉਸ ਤੋਂ ਬਾਅਦ ਮੈ ਉਸਨੂੰ ਗ੍ਰਿਫਤਾਰ ਕਰਾਂਗਾ

Web Admin

Web Admin

5 Dariya News

ਅਮ੍ਰਿਤਸਰ , 29 Jul 2016

ਆਮ ਆਦਮੀ ਪਾਰਟੀ ( ਆਪ)  ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਖੁੱਲੀ ਲਲਕਾਰ ਦਿੰਦੇ ਹੋਏ ਕਿਹਾ ਹੈ ਕਿ 6 ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਨਸ਼ਾ ਤਸਕਰਾਂ ਦੇ 'ਸਰਗਨਾ' ਬਿਕਰਮ ਸਿੰਘ  ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਰਕਟ ਹਾਉਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਪਹੁੰਚੇ ਆਪਣੇ ਸਮਰਥੱਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ•ਾਂ ਦੇ ਨਾਲ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ, ਪੰਜਾਬ ਦੇ ਕਨਵੀਨਰ ਸੁੱਚਾ ਸਿੰਘ  ਛੋਟੋਪੁਰ, ਸੰਸਦ ਭਗਵੰਤ ਮਾਨ ਅਤੇ ਹੋਰ ਉੱਘੇ ਆਗੂ ਮੌਜੂਦ ਸਨ। 

ਇਸ ਦੌਰਾਨ ਆਪਣੇ ਤਿੱਖੇ ਭਾਸ਼ਣ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ, 'ਬਿਕਰਮ ਸਿੰਘ ਮਜੀਠੀਆ ਦੇ ਕੋਲ ਕੇਵਲ 6 ਮਹੀਨੇ ਰਹਿ ਗਏ ਹਨ। ਇਨ•ਾਂ 6 ਮਹੀਨੀਆਂ ਵਿੱਚ ਜੇਕਰ ਮਜੀਠੀਆ ਸਾਨੂੰ ਗ੍ਰਿਫਤਾਰ ਕਰਨ ਦਾ ਦਮ ਰਖਦਾ ਹੈ ਤਾਂ ਗ੍ਰਿਫਤਾਰ ਕਰ ਲਵੇ, ਨਹੀਂ ਤਾਂ 6 ਮਹੀਨੇ ਬਾਅਦ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਸਰਕਾਰ ਬਣਦੇ ਹੀ ਬਿਕਰਮ ਸਿੰਘ  ਮਜੀਠੀਆ ਨੂੰ ਗ੍ਰਿਫਤਾਰ ਕਰਕੇ ਸਾਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ।'ਅਰਵਿੰਦ ਕੇਜਰੀਵਾਲ ਨੇ ਕਿਹਾ, 'ਆਪਣੇ ਕੁਸ਼ਾਸਨ ਦੌਰਾਨ ਬਾਦਲਾਂ ਅਤੇ ਮਜੀਠੀਏ ਨੇ ਘਰ-ਘਰ ਨਸ਼ਾ ਪਹੁੰਚਾ ਦਿੱਤਾ ਹੈ। ਨੌਜਵਾਨ ਵਰਗ ਨੂੰ ਬਰਬਾਦ ਕਰਨ ਲਈ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ। ਉਪਰੋਂ ਜੋ ਵੀ ਇਨਾਂ ਦੇ ਨਸ਼ੇ ਦੇ ਕਾਲੇ ਕਾਰੋਬਾਰ ਦੇ ਖਿਲਾਫ ਅਵਾਜ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਸ ਉੱਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ, ਡਰਾਇਆ ਜਾਂਦਾ ਹੈ। ਜੇਕਰ ਬਤੌਰ ਮੁੱਖ ਮੰਤਰੀ ਮੇਰੇ ਉੱਤੇ ਕੇਸ ਕਰ ਸਕਦੇ ਹਨ ਤਾਂ ਪੰਜਾਬ ਵਿੱਚ ਆਮ ਆਦਮੀ ਦਾ ਕੀ ਹਾਲ ਹੋਵੇਗਾ? ਪਰੰਤੂ ਪੰਜਾਬ ਭਰ ਵਿੱਚ ਮਜੀਠੀਆ ਨੂੰ ਡਰਗ ਤਸਕਰਾਂ ਦਾ ਸਰਦਾਰ ਦੱਸਣ ਵਾਲੇ ਹੋਰਡਿੰਗਸ, ਬੈਨਰ ਅਤੇ ਬੋਰਡਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੰਜਾਬ  ਦੇ ਲੋਕ ਬਾਦਲਾਂ ਅਤੇ ਮਜੀਠੀਏ ਤੋਂ ਡਰਨ ਵਾਲੇ ਨਹੀਂ ਹਨ।'

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD