Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਲਕਾ ਪਾਇਲ ਦਾ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ- ਡਾ. ਚਰਨਜੀਤ ਸਿੰਘ ਅਟਵਾਲ

ਪਿੰਡ ਲਹਿਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ , ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਭਰਾਏ ਗਏ ਫਾਰਮ

Web Admin

Web Admin

5 Dariya News (ਅਜੇ ਪਾਹਵਾ)

ਮਲੌਦ (ਲੁਧਿਆਣਾ) , 28 Jul 2016

Last updated on: Jul 28, 2016, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਉਣ ਹਿੱਤ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਵਿੱਚ ਹਲਕਾ ਪਾਇਲ ਦੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਲਹਿਲ ਵਿਖੇ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ।ਕੈਂਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਜੋ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀ ਭਲਾਈ ਨੂੰ ਅੱਗੇ ਰੱਖ ਕੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਹਰੇਕ ਯੋਗ ਵਿਅਕਤੀ ਲਾਭ ਲੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਉਂਦਾ ਹੈ ਕਿ ਕਈ ਯੋਗ ਵਿਅਕਤੀਆਂ ਇਨ੍ਹਾਂ ਯੋਜਨਾਵਾਂ ਦਾ ਜਾਗਰੂਕਤਾ ਨਾ ਹੋਣ ਕਾਰਨ ਲਾਭ ਨਹੀਂ ਲੈ ਸਕਦੇ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੀ ਹਲਕਾ ਪਾਇਲ ਦੇ ਪਿੰਡਾਂ ਨੂੰ ਕਲੱਸਟਰਾਂ ਵਿੱਚ ਵੰਡ ਕੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਇਹ 7ਵਾਂ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 10 ਪਿੰਡਾਂ ਦੇ ਲੋਕਾਂ ਨੂੰ ਲਾਭ ਲੈਣ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਉਥੇ ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਫਾਰਮ ਵੀ ਭਰੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਰੁਲ੍ਹਣਾ ਨਾ ਪਵੇ।ਦੱਸਣਯੋਗ ਹੈ ਕਿ ਇਸ ਕੈਂਪ ਦਾ ਅੱਜ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਾਹਾ ਲਿਆ। ਉਨ੍ਹਾਂ ਦੇ ਮੌਕੇ 'ਤੇ ਫਾਰਮ ਭਰੇ ਗਏ। ਪਿੰਡ ਵਾਸੀਆਂ ਵੱਲੋਂ ਡਾ. ਅਟਵਾਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਜੀ. ਪੀ. ਸੀ. ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ, ਬੀ. ਡੀ. ਪੀ. ਓ., ਪਿੰਡ ਦੇ ਮੋਹਤਬਰ ਵਿਅਕਤੀ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD