Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਅੰਡਰ-17 ਫੁੱਟਬਾਲ ਲੀਗ ਸ਼ੁਰੂ

ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਅੰਡਰ-17 ਫੁੱਟਬਾਲ ਲੀਗ ਸ਼ੁਰੂ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜਸੰਕਰ , 31 Jul 2016

Last updated on: Jul 31, 2016, 00:00 IST

ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਦੇ ਯਾਦਗਾਰੀ ਸਟੇਡੀਅਮ ਵਿਚ ਉਲੰਪੀਅਨ ਜਰਨੈਲ ਸਿੰਘ ਪਨਾਮ ਦੀ ਬਰਸੀ ਨੂੰ ਸਮਰਪਿਤ ਕਰਵਾਈ ਜਾ ਰਹੀ ਅੰਡਰ-17 ਵਰਗ ਫੁੱਟਬਾਲ ਲੀਗ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ। ਕਮੇਟੀ ਦੇ ਸਰਪ੍ਰਸਤ ਤੇ ਹਲਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਆਸ਼ੀਰਵਾਦ ਦੇ ਕੇ ਲੀਗ ਦਾ ਪਹਿਲਾ ਮੁਕਾਬਲਾ ਸ਼ੁਰੂ ਕਰਵਾਇਆ। ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਲੀਗ ਦੇ ਉਪਰਾਲੇ ਨਾਲ ਛੋਟੇ ਬੱਚਿਆਂ 'ਚ ਫੁੱਟਬਾਲ ਖੇਡ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਸ਼ਵਿੰਦਰਜੀਤ ਸਿੰਘ ਬੈਂਸ ਐੱਸ.ਪੀ. ਪੰਜਾਬ ਪੁਲਿਸ  ਨੇ ਵਿਸ਼ੇਸ਼ ਤੌਰ 'ਤੇ ਹਾਜਰੀ ਭਰੀ। ਲੀਗ ਦੇ ਪਹਿਲੇ ਮੁਕਾਬਲੇ ਵਿਚ ਪਨਾਮ ਨੇ ਗੋਗੋਂ ਨੂੰ 4-1 ਨਾਲ ਹਰਾਇਆ ਤੇ ਦੂਜੇ ਮੈਚ ਵਿਚ ਸਮੁੰਦੜਾ ਨੇ ਚੱਕ ਫੁੱਲੂ ਨੂੰ 2-1 ਗੋਲਾਂ ਦੇ ਫਰਕ ਨਾਲ ਮਾਤ ਦਿੱਤੀ। ਇਸ ਮੌਕੇ ਟੂਰਨਾਮੈਂਟ ਕਮੇਟੀ ਵਲੋਂ ਡਾ. ਹਰਵਿੰਦਰ ਸਿੰਘ ਬਾਠ ਪ੍ਰਧਾਨ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਰਣਜੀਤ ਸਿੰਘ ਖੱਖ, ਸ਼ਲਿੰਦਰ ਸਿੰਘ ਰਾਣਾ, ਰੋਸ਼ਨਜੀਤ ਸਿੰਘ ਪਨਾਮ, ਬਾਬਾ ਸਤਪਾਲ ਸਿੰਘ, ਅਮਨਦੀਪ ਸਿੰਘ ਬੈਂਸ, ਰਾਜਵਿੰਦਰ ਸਿੰਘ ਦਿਆਲ, ਸੋਹਣ ਸਿੰਘ ਖੱਖ, ਪਰਮਿੰਦਰ ਸਿੰਘ ਸੁਪਰਡੈਂਟ, ਕੋਚ ਜਸਵੀਰ ਸਿੰਘ ਭਾਰਟਾ, ਅਵਤਾਰ ਸਿੰਘ ਭੰਗੂ,ਪ੍ਰਿੰ. ਹਰਚਰਨ ਸਿੰਘ, ਤਰਲੋਚਨ ਸਿੰਘ ਗੋਲੀਆਂ, ਮਨਜੀਤ ਸਿੰਘ ਪਨਾਮ, ਬੋਵੀ ਸਰਪੰਚ ਚੱਕ ਫੁੱਲੂ ਤੇ ਵੱਖ-ਵੱਖ ਟੀਮਾਂ ਦੇ ਖਿਡਾਰੀ ਹਾਜ਼ਰ ਹੋਏ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD